ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਪੰਥਕ ਦੀਵਾਨ ਦੌਰਾਨ ਗੁਰਦੁਆਰਾ ਅਟਾਰੀ ਸਾਹਿਬ, ਸੁਲਤਾਨਵਿੰਡ ਵਿੱਚ ਪੰਥਕ ਸਖਸ਼ੀਅਤਾਂ ਵਲੋਂ ਕਿਤਾਬ 'ਅਮਰਨਾਮਾ (ਧਰਮ ਯੁੱਧ ਦੌਰਾਨ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ ਝੂਠੇ ਮੁਕਾਬਲਿਆਂ ਦੀ ਸੰਖੇਪ ਵਾਰਤਾ)' ਸੰਗਤ ਦੇ ਸਨਮੁਖ ਜਾਰੀ ਕੀਤੀ ਗਈ।
ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੀ ਪਵਿੱਤਰ ਧਰਤ 'ਤੇ ਇਤਿਹਾਸਿਕ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਡਾ. ਸੇਵਕ ਸਿੰਘ ਹੋਰਾਂ ਦੀ ਕਿਤਾਬ ਸ਼ਬਦ ਜੰਗ ਸਤਿਗੁਰਾਂ ਨੂੰ ਅਰਦਾਸ ਬੇਨਤੀ ਕਰਕੇ ਸੰਗਤਾਂ ਵਿੱਚ ਜਾਰੀ ਕੀਤੀ ਗਈ।
ਸਿੱਖ ਵਿਚਾਰਕ ਭਾਈ ਸੇਵਕ ਸਿੰਘ ਦੀ ਪਲੇਠੀ ਕਿਤਾਬ “ਸ਼ਬਦ ਜੰਗ” 28 ਅਪ੍ਰੈਲ ਨੂੰ ਗੁਰਦੁਆਰਾ ਜੰਡਸਰ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੇ ਇੱਕ ਸਮਾਗਮ ਦੌਰਾਨ ਰਸਮੀ ਤੌਰ ਤੇ ਜਾਰੀ ਕੀਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਚੱਲ ਰਹੇ ਕਿਤਾਬ ਮੇਲੇ ਮੌਕੇ ਲੰਘੇ ਦਿਨੀਂ (31 ਜਨਵਰੀ ਨੂੰ) ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਸ. ਅਜਮੇਰ ਸਿੰਘ ਦੀ ਸਵੈ-ਜੀਵਨੀ “ਖਾੜਕੂ ਲਹਿਰਾਂ ਦੇ ਅੰਗ-ਸੰਗ” ਜਾਰੀ ਕੀਤੀ ਗਈ। ਇਹ ਕਿਤਾਬ ‘ਸਿੰਘ ਬ੍ਰਦਰਜ਼’ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਦੇ ਨੁਕਤਿਆਂ ਨੂੰ ਪੇਸ਼ ਕਰਦਾ ਕਿਤਾਬਚਾ ਅਦਬਨਾਮਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਿੱਖ ਜਥਾ ਮਾਲਵਾ ਵੱਲੋਂ ਸੰਗਰੂਰ ਦੀ ਸੰਗਤ ਦੇ ਸਨਮੁੱਖ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਯੋਜਿਤ ਸਮਾਗਮਾਂ ਦੌਰਾਨ ਜਾਰੀ ਕੀਤਾ ਗਿਆ।
ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀਆਂ ਜੇਲ੍ਹ ਚਿੱਠੀਆਂ ਉੱਤੇ ਅਧਾਰਤ ਕਿਤਾਬ “ਅਜ਼ਾਦਨਾਮਾ ” ਨੂੰ ਸਿੱਖ ਸੰਗਤਾਂ ਤੇ ਪਾਠਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਆਸਟ੍ਰੇਲੀਆ ਦੇ ਸ਼ਹਿਰ ਪਰਥ ਤੋਂ ਬਾਅਦ ਹੁਣ ਇਹ ਕਿਤਾਬ ਜਰਮਨੀ ਦੇ ਸ਼ਹਿਰ ਕੋਲਨ ਵਿਚ ਵੀ ਜਾਰੀ ਕੀਤੀ ਗਈ ਹੈ।
ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀਆਂ ਬਹੁਤਾਤ ਅਣਛਪੀਆਂ ਚਿੱਠੀਆ ਨੂੰ ਪਹਿਲੀ ਵਾਰ ਸੰਗਤ ਦੇ ਸਨਮੁਖ ਕਰਦੀ ਨਵੀਂ ਕਿਤਾਬ “ਅਜ਼ਾਦਨਾਮਾ - ਫਾਂਸੀ ਦੇ ਤਖ਼ਤੇ ਤੋਂ ਜੇਲ੍ਹ ਚਿੱਠੀਆਂ” ਐਤਵਾਰ (19 ਨਵੰਬਰ) ਨੂੰ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਜਾਰੀ ਕੀਤੀ ਗਈ।
ਵੀਹਵੀਂ ਸਦੀ ਵਿੱਚ ਦਿੱਲੀ ਦੀ ਬਿਪਰਵਾਦੀ ਹਕੂਮਤ ਵਿਰੁੱਧ ਖੜੀ ਹੋਈ ਖਾੜਕੂ ਲਹਿਰ ਵਿਚ ਆਲੋਅਰਖ ਦੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੀ ਗਾਥਾ ਨੂੰ ਸੰਗਤ ਸਾਹਮਣੇ ਕਿਤਾਬ ਰੂਪ ਵਿਚ ਪੇਸ਼ ਕਰਦੀ ਕਿਤਾਬ 'ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)’ ਬੀਤੀ 29 ਅਗਸਤ 2023 ਨੂੰ ਇਹਨਾਂ ਸਿੰਘ ਸਿੰਘਣੀਆਂ ਦੀ ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਗੁਰਦੁਆਰਾ ਮੰਜੀ ਸਾਹਿਬ, ਆਲੋਅਰਖ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਭੇਂਟ ਕਰਕੇ ਜਾਰੀ ਕੀਤੀ ਗਈ।
ਨੀਸਾਣਿ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਅਤੇ ਮਲਕੀਤ ਸਿੰਘ ਭਵਾਨੀਗੜ੍ਹ ਵੱਲੋਂ ਲਿਖੀ ਕਿਤਾਬ ‘ਸ਼ਹੀਦਨਾਮਾ (ਆਲੋਅਰਖ ਦੇ ਸ਼ਹੀਦ)’ 29 ਅਗਸਤ ਨੂੰ ਸੰਗਰੂਰ ਜਿਲ੍ਹੇ ਦੇ ਬਲਾਕ ਭਵਾਨੀਗੜ੍ਹ ਦੇ ਪਿੰਡ ਆਲੋਅਰਖ ਵਿਖੇ ਜਾਰੀ ਕੀਤੀ ਜਾਵੇਗੀ।
ਭਾਈ ਦਲਜੀਤ ਸਿੰਘ ਦੁਆਰਾ ਲਿਖੀ ਕਿਤਾਬ "ਖਾੜਕੂ ਸੰਘਰਸ਼ ਦੀ ਸਾਖੀ ਭਾਗ 2" ਕੱਲ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਜਾਰੀ ਕੀਤੀ ਜਾ ਰਹੀ ਹੈ।
Next Page »