ਇਡੀਆ ਦੀ ਹਰਿਆਲੀ ਅਦਾਲਤ (ਐਨ.ਜੀ.ਟੀ.) ਨੇ ਲੁਧਿਆਣਾ ਸ਼ਹਿਰ ਵਿੱਚੋਂ ਲੰਘਣ ਵਾਲੀ ਸਿੱਧਵਾਂ ਨਹਿਰ ਦੇ ਪ੍ਰਦੂਸ਼ਣ, ਨਹਿਰ ਦੇ ਨਾਲ-ਨਾਲ ਪਈ ਰਹਿੰਦ-ਖੂੰਹਦ, ਨਹਿਰ ਦੇ ਕਿਨਾਰੇ ਅਤੇ ਨਹਿਰ ਦੁਆਲੇ ਨੋ ਐਕਟੀਵਿਟੀ ਜ਼ੋਨ ਵਿੱਚ ਕੀਤੇ ਗਏ ਕਬਜ਼ਿਆਂ ਬਾਰੇ ਸਿੰਚਾਈ ਵਿਭਾਗ, ਪੰਜਾਬ
ਜਿੱਥੇ ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਪਤਾਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ ਖਤਮ ਹੋਣ ਕਰਕੇ ਸੂਬੇ ਵਿੱਚ ਆ ਰਹੀ ਪਾਣੀ ਦੀ ਕਿੱਲਤ ਉੱਤੇ ਵਿਚਾਰ ਚਰਚਾ ਕਰਨ ਲਈ ਲੰਘੇ ਵੀਰਵਾਰ ਸਾਰੇ ਸਿਆਸੀ ਦਲਾਂ ਦੀ ਮਿਲਣੀ ਰੱਖੀ, ਉੱਥੇ ਦੂਜੇ ਪਾਸੇ ‘ਨੈਸ਼ਨਲ ਗ੍ਰੀਨ ਟ੍ਰਿਬਿਊਨਲ’ ਨੇ ਆਪਣੇ 10 ਜਨਵਰੀ ਦੇ ਹੁਕਮ ਵਿੱਚ ਦਰਸਾਇਆ ਹੈ ਕਿ ਸੂਬਾ ਸਰਕਾਰ ਸੋਧੇ ਹੋਏ ਪਾਣੀ ਨੂੰ ਠੀਕ ਤਰੀਕੇ ਨਾਲ ਸਾਂਭ ਹੀ ਨਹੀਂ ਸਕੀ।
ਚਾਹੇ ਦਿੱਲੀ ਵਿੱਚ ਧੂੰਆਂ ਹੋਵੇ, ਯੂ.ਪੀ. ਦੀ ਜਮਨਾ ਐਕਸਪ੍ਰੈਸ ਸੜਕ ’ਤੇ ਧੁੰਦ ਕਾਰਨ ਗੱਡੀਆਂ ਭਿੜੀਆਂ ਹੋਣ ਜਾਂ ਪੰਜਾਬ ਵਿੱਚ ਰਾਤ-ਬਰਾਤੇ ਐਕਸੀਡੈਂਟ ਹੋਵੇ ਸਭ ਲਈ ਸਿੱਧੇ ਤੌਰ ’ਤੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਾਈ ਅੱਗ ਨੂੰ ਜ਼ੁੰਮੇਵਾਰ ਕਰਾਰ ਦੇ ਦਿੱਤਾ ਜਾਂਦਾ ਹੈ। ਦੋ ਦਿਨ ਪਹਿਲਾਂ ਇੱਕ ਬੰਦੇ ਨੇ ਪੰਜਾਬ ’ਚ ਧੁੰਦ ਦੇ ਗੁਬਾਰ ਦੀ ਵਜ੍ਹਾ ਪਰਾਲੀ ਨੂੰ ਲਾਈ ਅੱਗ ਕਰਾਰ ਦਿੱਤਾ।