ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਦਾ ਪੂਰੀ ਤਰ੍ਹਾਂ ਨਾਲ ਫਿਰਕੂਕਰਨ ਹੋ ਚੁੱਕਾ ਹੈ "ਉਹ ਭਾਵੇਂ ਸੱਤਾਧਾਰੀ ਧਿਰ ਹੋਵੇ ਜਾਂ ਵਿਰੋਧੀ ਧਿਰ ਜਾਂ ਭਾਵੇਂ ਇਹਨਾਂ ਦੇ ਸਮਰਥਕ ਹੋਣ" ਅਤੇ ਇਹ ਵੀ ਸਪਸ਼ਟ ਹੋ ਰਿਹਾ ਹੈ ਕਿ ਇੰਡੀਆ ਦੇ ਚੋਣਾਵੀ ਲੋਕਤੰਤਰ ਅੰਦਰ ਨਵੀਂ ਸ਼ੈਲੀ ਦੀ ਰਾਜਨੀਤੀ ਦੀ ਸੰਭਾਵਨਾ ਲਗਭਗ ਖਤਮ ਹੋ ਚੁੱਕੀ ਹੈ।
ਭਾਰਤੀ ਮੁੱਖ ਧਾਰਾ ਦੀ ਸਿਆਸਤ ਉੱਤੇ ਗਊ ਬੈਲਟ ਵਾਲੇ ਰਾਜਾਂ- ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਮੱਧਪ੍ਰਦੇਸ਼ ਦਾ ਦਬਦਬਾ ਰਹਿੰਦਾ ਹੈ। ਯੂਪੀ ਅਤੇ ਬਿਹਾਰ ਅਜਿਹੇ ਰਾਜ ਹਨ ਜਿੱਥੇ ਪਾਰਟੀਆਂ ਦੀ ਬਣਤਰ ਵੀ ਜਾਤ ਤੋਂ ਪ੍ਰਭਾਵਿਤ ਹੈ। ਬਿਹਾਰ ਵਿੱਚ ਬੀਜੇਪੀ ਨਾਲ ਗੱਠਜੋੜ 'ਚ ਸੱਤਾ ਮਾਣ ਰਹੀ ਜਨਤਾ ਦਲ ਸੰਯੁਕਤ ਨੂੰ ਮਹਾਂਦਲਿਤਾਂ ਦੀ ਪਾਰਟੀ ਮੰਨਿਆ ਜਾਂਦਾ ਹੈ, ਰਾਸ਼ਟਰੀ ਜਨਤਾ ਦਲ ਨੂੰ ਯਾਦਵਾਂ ਦੀ ਪਾਰਟੀ ਮੰਨਿਆ ਜਾਂਦਾ ਹੈ ਅਤੇ ਯੂਪੀ ਦੀ ਸਮਾਜਵਾਦੀ ਪਾਰਟੀ ਨੂੰ ਵੀ ਮੁੱਖ ਤੌਰ 'ਤੇ ਯਾਦਵਾਂ ਅਤੇ ਮੁਸਲਮਾਨਾਂ ਦੀ ਹਮਾਇਤ ਹਾਸਲ ਹੁੰਦੀ ਹੈ।
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ ਸਾਹਿਬ ਨੂੰ ਆਪਣੀ ਬੌਧਿਕ ਜਗੀਰ ਦੱਸ ਕੇ ਉਸ ਦੇ ਪ੍ਰਚਾਰ ਪ੍ਰਸਾਰ ਨੂੰ ਰੋਕੇ ਜਾਣ ਦੇ ਸਾਰੇ ਘਟਨਾਕ੍ਰਮ ਅਤੇ ਤੱਥਾਂ ਤੇ ਚਾਨਣਾ ਪਾਇਆ ਗਿਆ।
ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀ.ਟੀ.ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਸਾਹਿਬ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਸੰਬੰਧੀ ਦਸਤਾਵੇਜ ਭੇਜਣ ਦੇ ਆਦੇਸ਼ ਦਿੱਤੇ।
ਨਾਗਰਿਕਤਾ ਕਾਨੂੰਨ ਦੇ ਵਿਰੁੱਧ ਵਿਖਾਵਿਆਂ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਸ਼ਹਿਰ ਦੇ ਜਿਨ੍ਹਾਂ ਵਿਅਕਤੀਆਂ ਨੂੰ ਪੁਲਿਸ ਨੇ ਅਮਨ ਭੰਗ ਕਰਨ ਦੇ ਦੋਸ਼ ਹੇਠ ਨੋਟਿਸ ਭੇਜੇ ਹਨ ਉਨ੍ਹਾਂ ਵਿੱਚ ਸ਼ਹਿਰ ਦੇ ਕਈ ਬਜੁਰਗਾਂ ਸਮੇਤ ਇੱਕ ਮਰ ਚੁਕਿਆ ਵਿਅਕਤੀ ਵੀ ਹੈ
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਖਿਲਾਫ ਪੁੱਜੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਅਵਤਾਰ ਸਿੰਘ ਹਿੱਤ ਨੂੰ ਸਪਸ਼ਟੀਕਰਨ ਦੇਣ ਲਈ 28 ਜਨਵਰੀ ਨੂੰ ਸੱਦਿਆ ਹੈ।
ਪਟਨਾ: ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਾਰਤ ਦੀ ਜੀਐਸਟੀ ਕਾਉਂਸਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬਾਨ ਦੇ ਲੰਗਰ ਵਿਚ ਵਰਤੀਆਂ ਜਾਂਦੀਆਂ ਵਸਤਾਂ ...
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਬਾਦਲ ਹਕੂਮਤ ਵਲੋਂ ਸਿੱਖ ਕੌਮ ਉਤੇ ਢਾਹੇ ਜਾ ਰਹੇ ਜ਼ੁਲਮਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਹੈ। ਸ. ਮਾਨ ਨੇ ਕਿਹਾ ਇਨ੍ਹਾਂ ਜ਼ੁਲਮਾਂ ਦੇ ਸਮਾਜਿਕ ਤੌਰ 'ਤੇ ਨਤੀਜੇ ਭੁਗਤਨ ਲਈ ਜ਼ਿੰਮੇਵਾਰ ਤਾਕਤਾਂ ਤਿਆਰ ਰਹਿਣ। ਉਨ੍ਹਾਂ ਪਟਨਾ ਸਾਹਿਬ ਪਹੁੰਚਣ ਵਾਲੀਆਂ ਸਿੱਖ ਸੰਗਤਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਬਾਦਲ ਪਰਿਵਾਰ ਤੇ ਉਹਨਾਂ ਨਾਲ ਪਹੁੰਚਣ ਵਾਲੇ ਅਖੌਤੀ ਧਾਰਮਿਕ ਆਗੂਆਂ ਤੇ ਅਹੁਦੇਦਾਰਾਂ ਨੂੰ ਸਿੱਖ ਸੰਗਤ ਜਨਤਕ ਤੌਰ 'ਤੇ ਪੰਡਾਲ ਵਿਚੋਂ ਪੁੱਛਣ ਕਿ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਗਿਆ। ਉਹਨਾਂ ਨੂੰ ਬਣਦੀਆਂ ਸਜ਼ਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ?
ਗੁਰੂ ਗੋਬਿੰਦ ਸਿੰਘ ਦੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 22 ਤੋਂ 24 ਸਤੰਬਰ ਤੱਕ ਪਟਨਾ ਸਾਹਿਬ ਵਿੱਚ ਕੌਮਾਂਤਰੀ ਸਿੱਖ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਧਾਰਮਿਕ, ਸਿਆਸੀ, ਸਮਾਜਿਕ, ਸੱਭਿਆਚਾਰਕ ਅਤੇ ਖੇਡ ਜਗਤ ਦੀਆਂ 200 ਦੇ ਕਰੀਬ ਸਿੱਖ ਸ਼ਖਸੀਅਤਾਂ ਸ਼ਾਮਲ ਹੋ ਰਹੀਆਂ ਹਨ।
ਦ ਟ੍ਰਿਬਿਊਨ ’ਚ ਛਪੀ ਖ਼ਬਾਰ ਮੁਤਾਬਕ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੂਨ ਮਹੀਨੇ ਮੀਟਿੰਗ ਕਰਨ ਜਾ ਰਹੇ ਹਨ। ਅੰਗ੍ਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸਰਬੱਤ ਖ਼ਾਲਸਾ ਦਾ ਇਕ ਨੁਮਾਇੰਦਾ ਗਰੁੱਪ, ਜਿਸ ਵਿਚ ਯੂਨਾਇਟਿਡ ਅਕਾਲੀ ਦਲ ਦੇ ਮੈਂਬਰ ਵੀ ਸਨ, ਪਟਨਾ ਸਾਹਿਬ ਦੀ ਯਾਤਰਾ ਵੇਲੇ ਨਿਤੀਸ਼ ਕੁਮਾਰ ਨੂੰ ਮਿਲਿਆ ਸੀ।
Next Page »