ਭਾਰਤੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪਾਕਿਸਤਾਨੀ ਫ਼ੌਜ ਦੇ ਇਕ ਵਿਸ਼ੇਸ਼ ਦਸਤੇ ਨੇ ਸੋਮਵਾਰ ਸਵੇਰੇ ਭਾਰੀ ਗੋਲਾਬਾਰੀ ਦੀ ਆੜ ਹੇਠ ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਕਰੀਬ 250 ਮੀਟਰ ਅੰਦਰ ਦਾਖ਼ਲ ਹੋ ਕੇ ਇਕ ਗਸ਼ਤੀ ਟੀਮ ਉਤੇ ਹਮਲਾ ਕਰਦਿਆਂ ਦੋ ਭਾਰਤੀ ਜਵਾਨਾਂ ਦੇ ਸਿਰ ਵੱਢ ਦਿੱਤੇ। ਇਹ ਕਾਰਵਾਈ ਪਾਕਿਸਤਾਨੀ ਫ਼ੌਜ ਦੀ ਬਾਰਡਰ ਐਕਸ਼ਨ ਟੀਮ (ਬੈਟ) ਵੱਲੋਂ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿੱਚ ਕੀਤੀ ਗਈ। ਮਾਰੇ ਗਏ ਜਵਾਨਾਂ ਦੀ ਪਛਾਣ 22 ਸਿੱਖ ਰੈਜੀਮੈਂਟ ਦੇ ਨਾਇਬ ਸੂਬੇਦਾਰ ਪਰਮਜੀਤ ਸਿੰਘ ਤੇ ਬੀਐਸਐਫ ਦੀ 200ਵੀਂ ਬਟਾਲੀਅਨ ਦੇ ਹੈਡ ਕਾਂਸਟੇਬਲ ਪ੍ਰੇਮ ਸਾਗਰ ਵਜੋਂ ਹੋਈ ਹੈ। ਹਮਲੇ ਵਿੱਚ ਬੀਐਸਐਫ਼ ਦਾ ਇਕ ਜਵਾਨ ਰਾਜਿੰਦਰ ਸਿੰਘ ਜ਼ਖ਼ਮੀ ਹੋ ਗਿਆ, ਜਿਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ।
ਪਾਕਿਸਤਾਨ ਦੀ ਜ਼ਮੀਨੀ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਐਤਵਾਰ ਨੂੰ ਕੰਟਰੋਲ ਰੇਖਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੇ ਸਿਆਸੀ ਸੰਘਰਸ਼ ਦੀ ਹਮਾਇਤ ਜਾਰੀ ਰੱਖੇਗਾ। ਹਾਜੀ ਪੀਰ ਸੈਕਟਰ ਦੇ ਇਲਾਕਿਆਂ ਦੇ ਦੌਰੇ ਮੌਕੇ ਬਾਜਵਾ ਨੇ ਭਾਰਤੀ ਫੌਜੀਆਂ ਵੱਲੋਂ ਗੋਲੀਬੰਦੀ ਦੀ ਉਲੰਘਣਾ ਅਤੇ ਕਿਸੇ ਹਮਲੇ ਦਾ ਸਾਹਮਣਾ ਕਰਨ ਲਈ ਫੌਜ ਦੀ ਤਿਆਰੀ ਦੀ ਸਥਿਤੀ ਬਾਰੇ ਫੌਜੀ ਅਫਸਰਾਂ ਨਾਲ ਗੱਲ ਕੀਤੀ।
ਭਾਰਤ ਨੇ ਆਪਣੇ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਦੇ ਕੇਸ ਦੀ ਅਗਲੇਰੀ ਪੈਰਵਾਈ ਲਈ ਉਸ ਤੱਕ ਕੌਂਸਲਰ ਪਹੁੰਚ ਦੀ ਮੰਗ ਕੀਤੀ। ਹਾਲਾਂਕਿ ਪਾਕਿਸਤਾਨ ਨੇ ਇਸ ਮੰਗ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ 46 ਸਾਲਾ ਭਾਰਤੀ ਨਾਗਰਿਕ ਜਾਸੂਸ ਸੀ ਅਤੇ ਇਹ ਕੌਂਸਲਰ ਪਹੁੰਚ ਬਾਰੇ ਦੁਵੱਲੇ ਸਮਝੌਤੇ ਅਧੀਨ ਨਹੀਂ ਆਉਂਦਾ।
ਭਾਰਤੀ ਨਾਗਰਿਕ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਮਾਮਲੇ 'ਚ ਤਣਾਅ ਵਧਾਉਂਦੇ ਹੋਏ ਭਾਰਤ ਨੇ ਪਾਕਿਸਤਾਨ ਨਾਲ ਹਰ ਤਰ੍ਹਾਂ ਦੀ ਗੱਲਬਾਤ 'ਤੇ ਰੋਕ ਲਾ ਦਿੱਤੀ ਹੈ। ਭਾਰਤ ਨੇ ਦੋਸ਼ ਲਾਇਆ ਕਿ ਪਾਕਿਸਤਾਨ ਕੁਲਭੂਸ਼ਣ ਜਾਧਵ ਨਾਲ ਮੁਲਾਕਾਤ ਦੀ ਭਾਰਤ ਦੀ ਅਪੀਲ ਨੂੰ ਨਹੀਂ ਮੰਨ ਰਿਹਾ। ਭਾਰਤ ਵਲੋਂ ਗੱਲਬਾਤ ਰੋਕਣ ਦਾ ਅਸਰ 17 ਅਪ੍ਰੈਲ ਨੂੰ ਦੋਵੇਂ ਦੇਸ਼ਾਂ ਦੀ ਸਮੁੰਦਰੀ ਸੁਰੱਖਿਆ ਲਈ ਹੋਣ ਵਾਲੀ ਬੈਠਕ 'ਤੇ ਪਿਆ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ।
ਪਾਕਿਸਤਾਨ ਵਲੋਂ ਭਾਰਤ ਦੇ ਜਾਸੂਸ ਅਤੇ ਰਾਅ ਦੇ ਏਜੰਟ ਕੁਲਭੂਸ਼ਣ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਉਣ ਤੋਂ ਬਾਅਦ ਪੈਦਾ ਹੋਏ ਤਣਾਅ ਤੋਂ ਬਾਅਦ ਕਿਹਾ ਕਿ ਦੋਵਾਂ ਦੇਸ਼ਾਂ ਨੂੰ ਗੱਲਬਾਤ ਕਰਨੀ ਚਾਹੀਦੀ ਹੈ।
ਜਨਰਲ ਕਮਰ ਜਾਵੇਦ ਬਾਵਜਾ ਨੂੰ ਪਾਕਿਸਤਾਨੀ ਫੌਜ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਉਹ ਰਹੀਲ ਸ਼ਰੀਫ ਦੀ ਥਾਂ ਲੈਣਗੇ।