Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Pakisatan

Pakisatan

'ਪਾਕਿਸਤਾਨ ਕੋਈ ਨਰਕ ਨਹੀਂ ਹੈ' ਇਹ ਕਹਿਣਾ ਹੈ ਕੰਨੜ ਫਿਲਮਾਂ ਦੀ ਅਦਾਕਾਰਾ ਦਾ। ਰਾਮਿਆ ਕੇ ਖਿਲਾਫ ਇਕ ਵਕੀਲ ਨੇ ਦੇਸ਼ਧ੍ਰੋਹ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ. ਅਜਮੇਰ ਸਿੰਘ ਨੇ ਆਪਣੇ ਨਿਜੀ ਤਜਰਬੇ ਸਾਂਝੇ ਕੀਤੇ ਜਿਸ ਵਿਚ ਉਨ੍ਹਾਂ ਦੱਸਿਆ ਕਿ ਭਾਰਤੀ ਉੱਪ ਮਹਾਂਦੀਪ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਪੈਦਾ ਕਰਨ ਵਿਚ ਪਾਕਿਸਤਾਨ ਵਿਰੋਧੀ ਭਾਵਨਾ ਨੂੰ ਕਿਵੇਂ ਅਮਲ ਵਿਚ ਲਿਆਂਦਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਕੇਟ ਦੀ ਖੇਡ ਨੂੰ ਕਿਵੇਂ ਰਾਸ਼ਟਰਵਾਦ ਦੇ ਸੰਦ ਦੇ ਰੂਪ ਵਿਚ ਇਸਤੇਮਾਲ ਕੀਤਾ ਗਿਆ ਅਤੇ ਆਮ ਜਨ-ਮਾਨਸ ਦੇ ਮਨਾਂ ਵਿਚ ਪਾਕਿਸਤਾਨ ਵਿਰੋਧੀ ਮਾਹੌਲ ਕਿਵੇਂ ਬਣਾਇਆ ਗਿਆ?
ਪਾਕਿਸਤਾਨ ਵਿੱਚ ਅੱਜ ਸਿੱਖ ਡਾਕਟਰ ਅਤੇ ਸਿਆਸਤਦਾਨ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ। ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਵਾ ਦੇ ਮੁੱਖ ਮੰਤਰੀ ਪ੍ਰਵੇਜ਼ ਖਟਕ ਦੇ ਸਲਾਹਕਾਰ ਅਤੇ ਕੈਬਨਿਟ ਮੰਤਰੀ ਡਾ: ਸੂਰਨ ਸਿੰਘ (52) ਦੀ ਅੱਜ ਸ਼ਾਮ ਉਨ੍ਹਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ।
ਪਠਾਨਕੋਟ ਫੌਜੀ ਹਵਾਈ ਅੱਡੇ ਦੇ ਹਮਲੇ ਦੀ ਜਾਂਚ ਕਰਨ ਆਈ ਪਾਕਿਸਤਾਨ ਦੀ ਪਾਕਿਸਤਾਨ ਦੀ ਸਾਂਝੀ ਜਾਂਚ ਟੀਮ (ਜੇ. ਆਈ. ਟੀ.) ਦੀ ਰਿਪੋਰਟ ਲੀਕ ਹੋਈ ਰਿਪੋਰਟ ਵਿੱਚ ਪਠਾਨਕੋਟ ਹਮਲੇ ਨੂੰ ਭਾਰਤ ਦਾ ਡਰਾਮਾ ਦੱਸਿਆ ਹੈ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ 'ਤੇ ਜਨਵਰੀ ਮਹੀਨੇ ਵਿੱਚ ਹੋਏ ਹਥਿਆਰਬੰਦ ਹਮਲੇ ਦੇ ਮਾਮਲੇ ਦੀ ਜਾਂਚ ਕਰਨ ਲਈ ਪਾਕਿਸਤਾਨ ਤੋਂ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਭਾਰਤ ਪਹੁੰਚ ਗਈ ਹੈ।ਇਸ ਟੀਮ ਵਿੱਚ ਆਈ. ਐਸ. ਆਈ. ਦਾ ਇਕ ਅਧਿਕਾਰੀ ਵੀ ਸ਼ਾਮਿਲ ਹੈ । ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨ ਦੀ ਕੋਈ ਟੀਮ ਹਮਲੇ ਦੀ ਜਾਂਚ ਕਰਨ ਲਈ ਇਥੇ ਆਈ ਹੈ । ਇਹ ਟੀਮ ਹੁਣ ਤਕ ਕੌਮੀ ਜਾਂਚ ਏਜੰਸੀ ਵਲੋਂ ਕੀਤੀ ਜਾਂਚ ਦਾ ਵਿਸ਼ਲੇਸ਼ਣ ਵੀ ਕਰੇਗੀ ।
ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਵੱਲੋਂ ਫ਼ਿਰੋਜ਼ਪੁਰ 'ਚ 23ਵੇਂ ਕੀਰਤਨ ਦਰਬਾਰ ਸਮਾਗਮ 'ਚ ਸ਼ਾਮਿਲ ਹੋਣ ਲਈ ਇਸ ਵਾਰ ਭਾਈ ਲਾਲ ਦੇ ਕੀਰਤਨੀ ਜਥੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਦੇ ਪਾਕਿਸਤਾਨ ਸਥਿਤ ਇਸਲਾਮਾਬਾਦ ਦੂਤ ਘਰ ਵੱਲੋਂ ਵੀਜ਼ਾ ਜਾਰੀ ਨਹੀਂ ਕੀਤਾ ਗਿਆ ।
ਪਾਕਿਸਤਾਨ ਦੀ ਬੱਚਾ ਖਾਨ ਯੂਨੀਵਰਸਿਟੀ ਚਰਸੱਦਾ 'ਚ 3 ਹਥਿਆਰਬੰਦ ਬੰਦਿਆਂ ਦੇ ਦਾਖਲ ਹੋਣ ਦੀਆਂ ਖ਼ਬਰਾਂ ਆ ਰਹੀਆਂ ਹਨ।ਦਾਖਲ ਹੋ ਗਏ ਹਨ। ਪਾਕਿਸਤਾਨ ਦੇ ਪੇਸ਼ਾਵਰ ਦੀ ਇਸ ਯੂਨੀਵਰਸਿਟੀ 'ਚ 3 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ।
ਪੇਸ਼ਾਵਰ: ਪੇਸ਼ਾਵਰ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾ ਸਦਕਾ ਸਿੱਖ ਅਤੇ ਮੁਸਲਮਾਨ ਭਾਈਚਾਰੇ ਵਿੱਚ ਲੰਬੇ ਸਮੇ ਤੋਂ ਚੱਲੇ ਆ ਰਹੇ ਟਕਰਾਅ ਨੂੰ ਖਤਮ ਕਰਦੇ ਹੋਏ 1942 ਤੋਂ ਬੰਦ ਪਏ ਗੁਰਦੁਆਰਾ ਸਾਹਿਬ ਨੂੰ ਦੁਬਾਰਾ ਖੋਲਣ ਤੇ ਸਹਿਮਤੀ ਬਣ ਗਈ ਹੈ।ਅਖਬਾਰ "ਡਾਅਨ" ਦੀ ਵੈਬਸਾਈਟ ਤੇ ਛਪੀ ਖਬਰ ਅਨੁਸਾਰ ਦੋਵਾਂ ਭਾਈਚਾਰਿਆਂ ਦੀ ਹੋਈ ਇਕੱਤਰਤਾ ਵਿੱਚ ਡੀ.ਸੀ ਰਿਆਜ਼ ਮਹਿਸੂਦ, ਘੱਟਗਿਣਤੀਆਂ ਦੇ ਮੰਤਰੀ ਦੇ ਮੁੱਖ ਸਲਾਹਕਾਰ ਸੌਰਾਂਗ ਸਿੰਘ, ਐਸ.ਪੀ ਇਮਤਿਆਜ਼ ਖਾਨ, ਡੀ.ਐਸ.ਪੀ ਸੱਜਾਦ ਅਹਿਮਦ ਅਤੇ ਦੋਵੇਂ ਭਾਈਚਾਰਿਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਚੰਡੀਗੜ੍ਹ: 26 ਅਕਤੂਬਰ ਨੂੰ ਅਫਗਾਨਿਸਤਾਨ ਦੇ ਪਾਕਿਸਤਾਨ, ਤਜੀਕਿਸਤਾਨ ਅਤੇ ਚੀਨ ਨਾਲ ਲੱਗਦੇ ਸੂਬੇ ਬਦੱਖਸ਼ਾਨ ਵਿੱਚ ਕੇਂਦਰਿਤ 7.5 ਮੈਗਨੀਚਿਊਡ ਦੀ ਤੀਬ੍ਰਤਾ ਦੇ ਭੁਚਾਲ ਨਾਲ ਹੋਈ ਤਬਾਹੀ ਵਿੱਚ ਮਰਨ ਵਾਲਿਆਂ ਦੀ ਗਿਣਤੀ 300 ਤੋਂ ਟੱਪ ਗਈ ਹੈ।ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵਿੱਚ 258, ਅਫਗਾਨਿਸਤਾਨ ਵਿੱਚ 115 ਅਤੇ ਕਸ਼ਮੀਰ ਵਿੱਚ 115 ਮੌਤਾਂ ਹੋਈਆਂ ਹਨ।
ਭਾਰਤ-ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰ ਪੱਧਰ ਦੀ ਗੱਲਬਾਤ ਅਸਫਲ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ‘‘ਕਸ਼ਮੀਰੀ ਅਾਗੂ ਤੀਜੀ ਧਿਰ ਨਹੀਂ ਸਗੋਂ ੲਿਸ ਮੁੱਦੇ ਦੀ ਅਹਿਮ ਧਿਰ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।