Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Pakisatan

Pakisatan

ਭਾਰਤ ਵੱਲੋਂ ਲਾਈਆਂ ਸ਼ਰਤਾਂ ਦੇ ਮੱਦੇਨਜ਼ਰ ਪਾਕਿਸਤਾਨ ਨੇ ਭਾਰਤ ਨਾਲ 23 ਅਗਸਤ ਨੂੰ ਹੋਣ ਵਾਲੀ ਕੌਮੀ ਸੁਰੱਖਿਆ ਸਲਾਹਕਾਰਾਂ ਦੀ (ਐਨ. ਐੇਸ. ਏ.) ਮੀਟਿੰਗ ਰੱਦ ਕਰ ਦਿੱਤੀ ਹੈ ।
ਭਾਰਤ ‘ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ 'ਤੇ ਪਾਕਿਸਤਾਨ ਨੂੰ ਸਖਤ ਸੰਦੇਸ਼ ਦਿੰਦੇ ਹੋਏ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਕਿਹਾ ਕਿ ਭਾਰਤ-ਪਾਕਿ ਵਿਚਕਾਰ ਹਰ ਗੱਲਬਾਤ ਵਾਰਤਾ ਨਹੀਂ ਹੁੰਦੀ। ਹਰ ਵਾਰਤਾ ਦਾ ਇਕ ਸੰਦਰਭ ਹੁੰਦਾ ਹੈ ।ਭਾਰਤ-ਪਾਕਿ ਦੋ ਧਿਰਾਂ ਵਿੱਚ ਗੱਲਬਾਤ ਵਾਰਤਾ ਹੈ।ਬਾਕੀ ਗੱਲਬਾਤ ਸਾਧਾਰਨ ਗੱਲਬਾਤ ਹੁੰਦੀ ਹੈ।
ਭਾਰਤ 'ਤੇ ਪਾਕਿਸਤਾਨ ਦੇ ਸੁਰੱਖਿਆ ਸਲਾਹਕਾਰਾਂ ਦੀ 23-24 ਅਗਸਤ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਪਾਕਿਸਤਾਨ ਦੇ ਕੌਮੀ ਸਲਾਹਕਾਰ ਸਰਤਾਜ਼ ਅਜ਼ੀਜ਼ ਨੇ ਕਿਹਾ ਕਿ ਭਾਰਤ ਦੇ ਨਾਲ ਕੋਈ ਗੰਭੀਰ ਗੱਲਬਾਤ ਨਹੀਂ ਹੋ ਸਕਦੀ, ਜੇਕਰ ਉਨ੍ਹਾਂ ਨੇ ਕਸ਼ਮੀਰ 'ਤੇ ਗੱਲ ਨਹੀਂ ਕਰਨੀ। ਜਦੋਂ ਤੋਂ ਮੋਦੀ ਸੱਤਾ 'ਚ ਆਏ ਹਨ, ਉਹ ਆਪਣੀਆਂ ਸ਼ਰਤਾਂ 'ਤੇ ਗੱਲ ਕਰਨਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਅਸੀਂ ਕਸ਼ਮੀਰ ਭੁੱਲ ਜਾਈਏ, ਲੇਕਿਨ ਇਹ ਸੰਭਵ ਨਹੀਂ।
ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂਆਂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਦਿੱਲੀ 'ਚ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਦੇ ਨਾਲ ਬੈਠਕ ਤੋਂ ਪਹਿਲਾਂ ਸਾਰੇ ਹੁਰੀਅਤ ਨੇਤਾਵਾਂ ਨੂੰ ਜੰਮੂ ਕਸ਼ਮੀਰ 'ਚ ਉਨ੍ਹਾਂ ਦੇ ਘਰਾਂ 'ਚ ਨਜ਼ਰਬੰਦ ਕਰਨ ਦੇ ਕੁੱਝ ਘੰਟੇ ਬਾਅਦ ਛੱਡ ਦਿੱਤਾ ਗਿਆ।
ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਉਨ੍ਹਾਂ ਦੇ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਹੈ।
ਭਾਰਤ ਵਿਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਅਬਦੁਲ ਬਸਿਤ ਨੇ ਕਸ਼ਮੀਰੀਆਂ ਦੇ ਅਜ਼ਾਦੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਕਸ਼ਮੀਰੀਆਂ ਨੂੰ ਉਨ੍ਹਾਂ ਦਾ ਹੱਕ ਮਿਲਣਾ ਚਾਹੀਦਾ ਹੈ । ਪਾਕਿਸਤਾਨ ਕਸ਼ਮੀਰੀ ਲੋਕਾਂ ਦਾ ਸਮਰਥਨ ਕਰਦਾ ਰਹੇਗਾ ।
ਨਨਕਾਣਾ ਸਾਹਿਬ ਵਿੱਚ ਰਹਿਣ ਵਾਲੀ ਸਿੱਖ ਲੜਕੀ ਮਨਬੀਰ ਕੌਰ ਦਸਵੀਂ ਦੀ ਪ੍ਰੀਖਿਆ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸ਼ਾਮਲ ਹੈ।ਸ਼੍ਰੀ ਗੁਰੂ ਨਾਨਕ ਦੇਵ ਜੀ ਹਾਈ ਸਕੂਲ ਨਨਕਾਣਾ ਸਾਹਿਬ ਦੀ ਵਿਦਿਆਰਥਣ ਮਨਬੀਰ ਕੌਰ ਨੇ 10ਵੀਂ ਦੀ ਪ੍ਰੀਖਿਆ ਦੌਰਾਨ 1100 ਅੰਕਾਂ ਵਿੱਚੋਂ 1023 ਨੰਬਰ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ 'ਚ ਅੱਜ ਅੱਠ ਹਮਲਾਵਰਾਂ ਨੇ ਇਕ ਯਾਤਰੀ ਬੱਸ 'ਚ ਦਾਖਲ ਹੋ ਕੇ ਯਾਤਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਜਿਸ 'ਚ ਘੱਟ ਗਿਣਤੀ ਇਸਮਾਈਲ ਮੁਸਲਿਮ ਸਮੂਹ ਦੇ ਘੱਟ ਤੋਂ ਘੱਟ 47 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਜ਼ਖਮੀ ਹੋ ਗਏ ਹਨ।
ਰਤ ਵੱਲੋਂ ਦੱਸਿਆ ਜਾਂਦਾ ਮੁੰਬਈ ਹਮਲਿਆਂ ਦਾ ਮੁੱਖ ਸਾਜ਼ਿਸ਼ਕਰਤਾ ਜ਼ਕੀਉਰ ਰਹਿਮਾਨ ਲਖਵੀ ਅੱਜ 6 ਸਾਲਾਂ ਬਾਅਦ ਪਾਕਿਸਤਾਨੀ ਜੇਲ੍ਹ 'ਚੋਂ ਰਿਹਾਅ ਹੋ ਗਿਆ । ਜਾਣਕਾਰੀ ਅਨੁਸਾਰ ਲਖਵੀ ਨੂੰ ਅੱਜ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ 'ਚੋਂ ਰਿਹਾਅ ਕੀਤਾ ਗਿਆ ।
ਪਾਕਿਸਤਾਨ 'ਚ ਲਾਹੌਰ ਹਾਈਕੋਰਟ ਨੇ ਭਾਰਤ ਵੱਲੋਂ 2008 ਮੁੰਬਈ ਹਮਲਿਆਂ ਦੇ ਦੋਸ਼ੀ ਦੱਸੇ ਜਾਂਦੇ ਜ਼ਾਕੀਉਰ ਰਹਿਮਾਨ ਲਖਵੀ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ । ਅਦਾਲਤ ਨੇ ਪੰਜਾਬ(ਪਾਕਿਸਤਾਨ) ਸਰਕਾਰ ਦੇ ਲਖਵੀ ਨੂੰ ਹਿਰਾਸਤ 'ਚ ਰੱਖਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।