ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਗਮ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਸਤੰਬਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇਗਾ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਦਿਹਾੜਾ ਨਾਨਕਸ਼ਾਹੀ ਕੈਲੰਡਰ ਅਨੁਸਾਰ 22 ਸਤੰਬਰ ਨੂੰ ਮਨਾਉਣ ਲਈ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਸ਼ੋ੍ਰਮਣੀ ਕਮੇਟੀ ਜਥੇਦਾਰ ਅਵਤਾਰ ਸਿੰਘ ਨੇ ਸਪੱਸ਼ਟ ਕੀਤਾ ਕਿ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਸਿੱਖ ਜਥੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਿਫਾਰਸ਼ ਅਤੇ ਭੇਜੇ ਗਏ ਸੱਦਾ ਪੱਤਰ ਮੁਤਾਬਕ ਹੀ ਭੇਜੇ ਜਾਣਗੇ ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।
ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਦਸਿਆ ਕੀ ਅੱਜ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਕਮੇਟੀ ਦੇ ਪ੍ਰਧਾਨ, ਕਮੇਟੀ ਮੈਂਬਰਾਂ ਤੇ ਓਕਾਬ ਬੋਰਡ ਦੇ ਚੇਅਰਮੈਨ ਅਤੇ ਸੱਕਤਰ ਮੌਜੂਦ ਸਨ।
ਦਿੱਲੀ ਫਤਿਹ ਦਿਵਸ ਮੌਕੇ ਕਰਵਾਏ ਗਏ ਸਮਾਗਮ ਕਰਵਾਏ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਸ਼ਬਦ ਨਾਲ ਸੰਬੋਧਨ ਕਰਨ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰ ਗੋਪਾਲ ਸਿੰਘ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਤੋਂ ਮੰਗ ਕੀਤੀ ਕਿ ਮਨਜਿੰਦਰ ਸਿਘ ਕਲ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਰਵਾਏ ਗਏ ਫਤਹਿ ਦਿਵਸ ਦੇ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਸੰਬੋਧਨ ਕਰਕੇ ਇੱਕ ਵਿਅਕਤੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਤੁਲਨਾ ਕਰਨ ਦੀ ਕੀਤੀ ਬੱਜਰ ਗਲਤੀ ਦੀ ਨਿਖੇਧੀ ਕਰਦਿਆ ਜਥੇਦਾਰ ਅਕਾਲ ਤਖਤ ਗਿਆਨੀ ਗੁਰਬਚਨ ਸਿੰਘ ਤੋ ਮੰਗ ਕੀਤੀ ਕਿ ਗੁਰੂ ਸਾਹਿਬ ਦਾ ਨਿਰਾਦਰ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਅਕਾਲ ਤਖਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕੀਤੀ ਜਾਵੇ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਵੱਲਂ ਜਾਰੀ ਕੈਲੰਡਰ ਨੂੰ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ ਹੈ ਅਤੇ ਆਖਿਆ ਕਿ ਉਸ ਇਸ ਕੈਲੰਡਰ ਮੁਤਾਬਕ ਹੀ ਗੁਰਪੁਰਬ ਮਨਾਉਣਗੇ। ਇਸ ਸਬੰਧ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਗੋਪਾਲ ਸਿੰਘ ਚਾਵਲਾ ਨੇ ਗੱਲ ਕਰਦਿਆਂ ਦੱਸਿਆ ਕਿ ਪਾਕਿਸਤਾਨ ਵਿੱਚ ਨਵੇਂ ਵਰ੍ਹੇ ਦੇ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਹੈ ਅਤੇ ਉਸ ਅਨੁਸਾਰ ਹੀ ਸਾਰੇ ਦਿਨ ਤਿਉਹਾਰ ਮਨਾਏ ਜਾਣਗੇ ।
ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ ਦੇ ਬਾਰੇ ਸ੍ਰ.ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਵਿੱਚ ਇਕ ਹੰਗਾਮੀ ਇਕੱਤਰਤਾ ਕੀਤੀ ਗਈ। ਮੀਟਿੰਗ ਤੋਂ ਬਾਅਦ ਸ੍ਰ.ਸ਼ਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਕੇਵਲ ਐਸ ਜੀ ਪੀ ਸੀ ਦਾ ਮਸਲਾ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਸਿੱਖ ਵਿਚਾਰਧਾਰਾ ਇਸ ਨਾਲ ਜੁੜੀ ਹੋਈ ਹੈ।
ਸਿੱਖ ਕੌਮ ਦੀ ਨਿਆਰੀ ਹਸਤੀ ਦੇ ਪ੍ਰਤੀਕ ਨਾਨਕਸ਼ਾਹੀ ਕੈਲੰਡਰ 'ਤੇ ਵਿਚਾਰ ਕਰਨ ਲਈ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਵ ਸਿੱਖ ਕਨਵੈਨਸ਼ਨ ਕਰਵਾਉਣ ਲਈ ਮੁੜ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾਂ ਕਮੇਟੀ ਵੱਲੋਂ ਇਹ ਕਨਵੈਨਸ਼ਨ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਕਰਵਾਉਣ ਦੀ ਯੋਜਨਾ ਸੀ।