ਕੈਨੇਡਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਕੈਨੇਡੀਅਨ ਵਕੀਲ ਪਲਬਿੰਦਰ ਕੌਰ ਸ਼ੇਰਗਿੱਲ ਨੂੰ ਸੁਪਰੀਮ ਕੋਰਟ ਆਫ਼ ਬ੍ਰਿਟਿਸ਼ ਕੋਲੰਬੀਆ ਦੀ ਜੱਜ ਨਿਯੁਕਤ ਕੀਤਾ ਗਿਆ ਹੈ। ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜਸਟਿਸ ਸ਼ੇਰਗਿੱਲ ਨੇ ਕੈਨੇਡਾ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਕਈ ਕੇਸ ਲੜੇ ਹਨ।