ਦਲ ਖਾਲਸਾ, ਪੰਚ ਪ੍ਰਧਾਨੀ ਅਤੇ ਸਿੱਖ ਯੂਥ ਆਫ ਪੰਜਾਬ ਦੇ ਕਾਰਜਕਰਤਾਵਾਂ ਨੇ ਦਰਸ਼ਨੀ ਦਿਊੜੀ ਵਿਖੇ ਬੰਦੀ ਛੋੜ ਦਿਵਸ ਮੌਕੇ ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤੇ ਸੰਦੇਸ਼ ਦੌਰਾਨ ਉਹਨਾਂ ਦਾ ਜਬਰਦਸਤ ਵਿਰੋਧ ਕਰਦਿਆਂ ਕਾਲੇ ਝੰਡੇ ਦਿਖਾਏ ।
ਨਵੰਬਰ ੧੯੮੪ ਵਿੱਚ ਸਿੱਖਾਂ ਦੇ ਕਤਲੇਆਮ ਨੂੰ ੩੧ ਸਾਲ ਬੀਤ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਅਜ਼ਾਦ ਅਤੇ ਜਮਹੂਰੀ ਭਾਰਤ ਵਿੱਚ ਉਸ ਬੇਕਿਰਕ ਕਤਲੇਆਮ ਦੇ ਕਿਸੇ ਇੱਕ ਵੀ ਮੁਲਜਮ ਨੂੰ ਸਜ਼ਾ ਨਹੀ ਦਿੱਤੀ ਗਈ। ਦਰਜਨਾ ਕਮਿਸ਼ਨ ਅਤੇ ਕਮੇਟੀਆਂ ਬਣਨ ਦੇ ਬਾਵਜੂਦ ਵੀ ਕਿਸੇ ਇੱਕ ਵੀ ਅਦਾਲਤ ਜਾਂ ਕਮੇਟੀ ਨੇ ਸਿੱਖਾਂ ਨੂੰ ਇਨਸਾਫ ਨਹੀ ਦਿੱਤਾ ਅਤੇ ਨਾ ਹੀ ਹੁਣ ਕਿਸੇ ਕਿਸਮ ਦਾ ਇਨਸਾਫ ਮਿਲਣ ਦੀ ਆਸ ਹੈ।[.....]
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਕਿਹਾ ਕਿ ਭਾਰਤ ਦੇ ਸ਼ਾਸਕਾਂ ਨੇ ਨਵੰਬਰ 1984 ਦੇ ਕਤਲੇਆਮ ਲਈ ਜ਼ਿਮੇਵਾਰਾਂ ਨੂੰ ਸਜ਼ਾ ਨਾ ਦੇਕੇ ਇਹ ਸਿੱਧ ਕਰ ਦਿੱਤਾ ਹੈ ਕਿ ਇਸ ਨਸਲਕੁਸ਼ੀ ਦੇ ਪਿੱਛੇ ਕੇਵਲ ਕਿਸੇ ਇੱਕ ਪਾਰਟੀ (ਕਾਂਗਰਸ) ਦੀ ਭੂਮਿਕਾ ਹੀ ਨਹੀਂ ਸਗੋਂ ਸਮੁੱਚੇ ਸਰਕਾਰੀ ਤੰਤਰ ਦਾ ਹੱਥ ਅਤੇ ਸ਼ਮੂਲੀਅਤ ਸੀ। ਜਥੇਬੰਦੀਆਂ ਦਾ ਮੰਨਣਾ ਹੈ ਕਿ ਅਜਿਹੇ ਘਿਨਾਉਣੇ ਕਤਲੇਆਮ ਭਵਿੱਖ ਵਿੱਚ ਰੋਕਣ ਦਾ ਇੱਕੋ ਇੱਕ ਹੱਲ ਹੈ ਕਿ ਸਿੱਖ ਕੌਮ ਨੂੰ ਸਵੈ-ਨਿਰਣੇ ਦਾ ਹੱਕ ਦਿਤਾ ਜਾਵੇ ਅਤੇ ਪੰਜਾਬ ਅੰਦਰ ਯੂ.ਐਨ.ਓ ਦੀ ਦੇਖ-ਰੇਖ ਹੇਠ ਰਾਏਸ਼ੁਮਾਰੀ ਕਰਵਾਈ ਜਾਵੇ।
ਸਿੱਖ ਯੂਥ ਆਫ ਪੰਜਾਬ ਵਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ 31ਵੀ ਵਰੇਗੰਢ ਮੌਕੇ ਅੰਮ੍ਰਿਤਸਰ ਵਿਖੇ 2 ਨਵੰਬਰ ਨੂੰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਦੇ ਵਰਕਰਾਂ ਵਲੋਂ ਨਵੰਬਰ 84 ਦੇ ਨਰ-ਸੰਘਾਰ ਦੀ ਸ਼ਿਕਾਰ ਔਰਤਾਂ, ਮਰਦਾਂ ਅਤੇ ਬੱਚੇ-ਬੁਜ਼ਰਗਾਂ ਨੂੰ ਸ਼ਰਧਾਂਜਲੀ ਦੇਣ ਲਈ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ।
ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਜਥੇਦਾਰਾਂ ਵਲੋਂ ਮੁਆਫੀ ਡਰਾਮੇ ਉਤੇ ਨਜ਼ਰਸਾਨੀ ਕਰਨ ਲਈ ਕਮੇਟੀ ਬਨਾਉਣ ਦੀ ਤਜ਼ਵੀਜ ਨੂੰ ਮਹਿਜ਼ ਇੱਕ ਛਲਾਵਾ ਦਸਦਿਆਂ ਕਿਹਾ ਕਿ ਇਸ ਦਾ ਮੰਤਵ ਸ਼ਰਧਾਵਾਨ ਅਤੇ ਚੇਤੰਨ ਸਿੱਖਾਂ ਦਾ ਗੁੱਸਾ ਸ਼ਾਂਤ ਕਰਨ ਅਤੇ ਉਹਨਾਂ ਦੀ "ਜਥੇਦਾਰਾਂ ਦੇ ਮਨਮਤੀ ਫੈਸਲਿਆਂ" ਵਿਰੁੱਧ ਸਿਧਾਂਤਕ ਲੜਾਈ ਨੂੰ ਪੇਤਲਾ ਕਰਨ ਹੈ।
ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਦਿੱਲੀ-ਅੰਮ੍ਰਿਤਸਰ ਮਾਰਗ ਉਤੇ ਦੁਪਹਿਰ 2 ਘੰਟੇ ਲਈ 31 ਮਈ ਨੂੰ ਰੇਲਾਂ ਰੋਕੀਆਂ ਜਾਣਗੀਆਂ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਹੋਰਨਾਂ ਸੂਬਿਆਂ 'ਚ ਹੋਏ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੇਣ 'ਚ ਅਸਫਲ ਰਹਿਣ ਵਾਲੇ ਭਾਰਤ ਨੂੰ ਸੰਯੁਕਤ ਰਾਸ਼ਟਰ ਦੀ ਕਚਹਿਰੀ ਵਿਚ ਖੜਾ ਕਰਨ ਲਈ ਦਲ ਖਾਲਸਾ ਸਮੇਤ ਹੋਰਨਾਂ ਪੰਥਕ ਜੱਥੇਬੰਦੀਆਂ ਅਤੇ ਦੇਸ਼ ਭਰ ਵਿਚ ਹਕੂਮਤਾਂ ਦੀਆਂ ਧੱਕੇਸ਼ਾਹੀਆਂ ਵਿਰੁੱਧ ਸੰਘਰਸ਼ ਕਰਨ ਵਾਲੀਆਂ ਵੱਖ ਵੱਖ ਕੌਮਾਂ ਦੇ ਨੁਮਾਇੰਦਿਆਂ ਵੱਲੋਂ ਦਿੱਲੀ ਵਿਖੇ ਸਥਿਤ ਸੰਯੁਕਤ ਰਾਸ਼ਟਰ ਦੇ ਦਫ਼ਤਰ ਵਿਚ ਯਾਦ ਪੱਤਰ ਸੌਾਪਿਆ ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਦੇ ਸੀਨੀਅਰ ਆਗੂ ਭਾਈ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦਾ ਪਾਣੀ ਅਤੇ ਹਰਿਆਣਾ ਨਾਲ ਲੱਗਦੇ ਪੰਜਾਬੀ ਬੋਲਦੇ ਇਲਾਕੇ ਹਰਿਆਣਾ ਨੂੰ ਸੌਂਪਣਾ ਚਾਹੁੰਦੀ ਹੈ ਇਸੇ ਮਨਸ਼ਾ ਨਾਲ ਇਸਦੇ ਆਗੂ ਹੁਣ ਰਾਜੀਵ-ਲੌਂਗੋਵਾਲ ਸਮਝੌਤਾ ਲਾਗੂ ਕਰਨ ਦੀ ਗੱਲ ਕਰ ਰਹੇ ਹਨ।
ਅਜੋਕੇ ਸਮੇਂ ਵਿਚ ਸਿੱਖ ਰਾਜਨੀਤੀ ਦੇ ਖੇਤਰ ਵਿਚ ਇਕ ਬਹੁਤ ਚੁਬਵੀਂ ਖੜੋਤ ਮਹਿਸੂਸ ਕੀਤੀ ਜਾ ਰਹੀ ਹੈ। ਭਾਵੇਂ ਕਿ ਸਿਆਸੀ ਖੇਤਰ ਵਿਚ ਬਹੁਤ ਸਾਰੀਆਂ ਸਿੱਖ ਧਿਰਾਂ ਸਰਗਰਮ ਹਨ ਪਰ ਅਮਲੀ ਰੂਪ ਵਿਚ ਅੱਜ ਦੀ ਰਾਜਨੀਤੀ ਉੱਤੇ ਸਿੱਖ ਆਦਰਸ਼ਾਂ ਦੀ ਛਾਪ ਕਿਧਰੇ ਬਹੁਤੀ ਨਜ਼ਰ ਨਹੀਂ ਆ ਰਹੀ। ਸਿਆਸੀ ਸਿੱਖ ਲਹਿਰ ਨਿਵਾਣ ਵੱਲ ਜਾ ਰਹੀ ਹੈ ਅਤੇ ਜੋ ਧਿਰ ਭਾਰੂ ਰੂਪ ਵਿਚ ਉੱਭਰੀ ਹੈ ਉਸ ਦਾ ਅਮਲ ਨਾ ਸਿਰਫ ਸਿੱਖ ਆਦਰਸ਼ਾਂ ਤੋਂ ਕੋਹਾਂ ਦੂਰ ਹੈ ਬਲਕਿ ਇਹ ਇਕ ਭ੍ਰਿਸ਼ਟ ਰਾਜਨੀਤੀ ਦੀ ਵੱਡੀ ਮਿਸਾਲ ਬਣ ਚੁੱਕੀ ਹੈ।ਅਜਿਹੇ ਹਾਲਾਤ ਵਿਚ ਇਹ ਜਰੂਰੀ ਹੋ ਜਾਂਦਾ ਹੈ ਕਿ ਇਸ ਸਮੁੱਚੇ ਵਰਤਾਰੇ ਬਾਰੇ ਨਿੱਠ ਕੇ ਵਿਚਾਰ ਕੀਤੀ ਜਾਵੇ ਅਤੇ ਇਸੇ ਲੋੜ ਨੂੰ ਮੁੱਖ ਰੱਖਦਿਆਂ “ਸਿੱਖ ਸਿਆਸਤ” ਵਲੋਂ ਇਕ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਜਾ ਰਹੀ ਹੈ। ਇਸ ਦੀ ਪਹਿਲੀ ਕੜੀ ਵਿਚ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਗਾਜ਼ੀ ਵਲੋਂ ਸਿੱਖ ਚਿੰਤਕ ਅਤੇ ਲੇਖਕ ਸ. ਅਜਮੇਰ ਸਿੰਘ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਾਬਕਾ ਸਕੱਤਰ ਜਨਰਲ ਭਾਈ ਮਨਧੀਰ ਸਿੰਘ ਨਾਲ ਗੱਲ-ਬਾਤ ਕੀਤੀ ਗਈ, ਜਿਸ ਦੇ ਮੁੱਖ ਅੰਸ਼ ਪਾਠਕਾਂ ਦੇ ਧਿਆਨ ਹਿਤ ਪੇਸ਼ ਹਨ।
ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਵਿਧਾਨ ਸਭਾ ਦੀਆਂ ਚੋਣਾਂ ਨਾ ਲੜਣ ਦਾ ਫੈਸਲਾ ਕੀਤਾ ਹੈ। ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ ਅੰਮ੍ਰਿਤਸਰ ਟਾਈਮਜ਼ ਵਿਚ ਛਪੀ ਇੱਕ ਅਹਿਮ ਖਬਰ ਅਨੁਸਾਰ ਪੰਚ ਪ੍ਰਧਾਨੀ ਇਨਾਂ ਚੋਣਾਂ ਵਿਚ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਵੀ ਨਹੀਂ ਕਰੇਗੀ। ਇਹ ਫੈਸਲਾ ਪੰਚ ਪ੍ਰਧਾਨੀ ਦੀ ਕੇਂਦਰੀ ਕਮੇਟੀ ਵਿਚ ਲਿਆ ਗਿਆ ਹੈ
Next Page »