ਪਾਕਿਸਤਾਨ ਦੇ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਵਾਲੀ ਸੰਸਥਾ 'ਇਵੈਕਿਉ ਟਰੱਸਟ ਪ੍ਰਾਪਰਟੀ ਬੋਰਡ' (ETPB) ਦੀ ਜਾਣਕਾਰੀ ਮੁਤਾਬਕ ਸ੍ਰੀ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਪੰਜਾਬ ਤੋਂ ਸਿੱਖ ਸੰਗਤ ਦਾ ਜਥਾ 8 ਜੂਨ ਨੂੰ ਪਾਕਿਸਤਾਨ ਪਹੁੰਚੇਗਾ। ਸਿੱਖ ਜਥਾ ਵਾਹਘਾ ਸਰਹੱਦ ਰਾਹੀਂ ਸਪੈਸ਼ਲ ਰੇਲ ਦੇ ਜ਼ਰੀਏ ਹਸਨ ਅਬਦਾਲ ਪਹੁੰਚੇਗਾ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਹਰ ਸਾਲ ਦੀ ਤਰ੍ਹਾਂ 14 ਅਪ੍ਰੈਲ 2017 ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ 'ਤੇ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਸ਼੍ਰੋਮਣੀ ਕਮੇਟੀ ਦੇ ਦਫ਼ਤਰ; ਯਾਤਰਾ ਵਿਭਾਗ (ਅੰਮ੍ਰਿਤਸਰ) ਵਿਖੇ ਜਮ੍ਹਾਂ ਕਰਵਾਉਣ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਲਾਹੌਰ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਵਤਨ ਪਰਤਿਆ । ਇਸ ਵਾਰ ਵਿਦੇਸ਼ੀ ਸਿੱਖ ਆਗੂਆਂ ਵਿੱਚੋਂ ਮਨਮੋਹਨ ਸਿੰਘ ਖ਼ਾਲਸਾ ਹੀ ਪਾਕਿਸਤਾਨ ਪੰਹੁਚੇ ।