ਪੰਜਾਬ ਯੂਨੀਵਰਸਿਟੀ ‘ਤੇ ਹਿੰਦੀ ਥੋਪਣ ਦੀ ਤਿਆਰੀ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਹਿੰਦੀ ਥੋਪਣ ਦੀ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਦੀ ਵਿਰਾਸਤ ਇਸ ਯੂਨੀਵਰਸਿਟੀ ਵਿਚ ਜਿੱਥੇ ਪੰਜਾਬੀ ਬੋਲੀ ਨੂੰ ਸੁਨੇਹੇ ਦਿੰਦੀਆਂ ਅਤੇ ਰਾਹ ਦਸਦੀਆਂ ਤਖਤੀਆਂ ‘ਤੇ ਲਿਖਵਾਉਣ ਲਈ ਵੀ ਵਿਦਿਆਰਥੀਆਂ ਨੂੰ ਸੰਘਰਸ਼ ਕਰਨਾ ਪੈਂਦਾ ਹੈ ਉੱਥੇ ਯੂਨੀਵਰਸਿਟੀ ਦੀ ਪ੍ਰਬੰਧਕੀ ‘ਸਿੰਡੀਕੇਟ’ ਪੰਜਾਬੀ ਦੀ ਹਿੱਕ ‘ਤੇ ਦੀਵਾ ਬਾਲ ਕੇ ਬਾਹਰੀ […]

ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਤਬਦੀਲੀ ਕਰਕੇ ਹਰਿਆਣਾ ਇਤਿਹਾਸ ਨੂੰ ਪੁੱਠਾ ਗੇੜਾ ਨਹੀਂ ਦੇ ਸਕਦਾ: ਕੈਪਟਨ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ […]

ਅੰਦਰੂਨੀ ਕਲੇਸ਼ ਦੇ ਦੌਰ ਵਿਚ ਆਪ ਵਲੋਂ ਐਲਾਨਾਂ ਦਾ ਦੌਰ ਜਾਰੀ; ਵਿਦਿਆਰਥੀ ਚੋਣਾਂ ਲੜ੍ਹਨ ਦਾ ਐਲਾਨ ਕੀਤਾ

ਚੰਡੀਗੜ੍ਹ: ਜਿੱਥੇ ਇਕ ਪਾਸੇ ਆਮ ਆਦਮੀ ਪਾਰਟੀ ਦਾ ਅੰਦਰੂਨੀ ਕਲੇਸ਼ ਵੱਧਦਾ ਜਾ ਰਿਹਾ ਹੈ ਤੇ ਨਿੱਤ ਕਿਸੇ ਨਵੀਂ ਅੰਦਰੂਨੀ ਖਿੱਚੋਤਾਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਤਾਂ ਉੱਥੇ ਦੂਜੇ ਪਾਸੇ ਆਮ ਆਦਮੀ ਪਾਰਟੀ ਵਲੋਂ ਧੜਾ-ਧੜ ਨਵੇਂ ਐਲਾਨ ਕੀਤੇ ਜਾ ਰਹੇ ਹਨ। ਅੰਦਰੂਨੀ ਖਿੱਚੋਤਾਣ ਦੇ ਇਸ ਦੌਰ ਵਿਚ ਆਮ ਆਦਮੀ ਪਾਰਟੀ ਨੇ ਵਿਦਿਆਰਥੀ ਰਾਜਨੀਤੀ ਵਿਚ ਸਰਗਰਮੀ ਕਰਨ […]

ਪੀ.ਯੂ. ਦੇ ਵਿਦਿਆਰਥੀਆਂ ਨੇ ਭਾਰਤ ਸਰਕਾਰ ਤੋਂ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਗਈ। ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀ ਕੇਂਦਰ ‘ਤੇ ਇਕੱਤਰ ਹੋਏ […]

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਲੋਂ ਵਿਵਿਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਵਿਰੋਧ ਦਾ ਐਲਾਨ

ਚੰਡੀਗੜ੍ਹ:ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖਾਂ ਦਾ ਰੋਸ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਵਿਚ ਵੀ ਨਜ਼ਰ ਆ ਰਿਹਾ ਹੈ ਤੇ ਵਿਦਿਆਰਥੀਆਂ ਨੇ ਕਿਹਾ ਹੈ ਕਿ ਉਹ ਸਿੱਖੀ ਦੇ ਮੂਲ ਸਿਧਾਂਤਾਂ ‘ਤੇ ਹੋ ਰਹੇ ਇਸ ਹਮਲੇ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਫਿਲਮ ਖਿਲਾਫ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥੀਆਂ ਵਲੋਂ ਰੋਸ […]

ਪੰਜਾਬ ਦੇ ਨੌਜਵਾਨਾਂ ਵਿਚ ਵਧ ਰਹੇ ਗੈਂਗਵਾਦ ਦੇ ਰੁਝਾਨ ਬਾਰੇ ਭਾਈ ਮਨਧੀਰ ਸਿੰਘ ਦਾ ਭਾਸ਼ਣ (ਵੀਡੀਓ)

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ-ਚਰਚਾ ਗਰੁੱਪ ‘ਸੱਥ’ ਵਲੋਂ ਪੰਜਾਬ ਵਿਚ ਵਧ ਰਹੀ ਗੈਂਗਵਾਦ ਦੀ ਸਮੱਸਿਆ ਬਾਰੇ ਕਰਵਾਈ ਗਈ ਵਿਚਾਰ ਚਰਚਾ ਵਿਚ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਰੱਖੇ ਗਏ। ਪੂਰਾ ਭਾਸ਼ਣ ਤੁਸੀਂ ਇਸ ਵੀਡੀਓ ਵਿਚ ਵੇਖ ਸਕਦੇ ਹੋ।

ਪੰਜਾਬ ਯੂਨੀਵਰਸਿਟੀ ਵਿਚ ‘ਅੱਜ ਦੀ ਔਰਤ’ ਵਿਸ਼ੇ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਡਾ. ਹਰਸ਼ਿੰਦਰ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।  ਆਪਣੇ ਭਾਸ਼ਣ ਵਿਚ ਡਾ. ਹਰਸ਼ਿੰਦਰ ਕੌਰ ਨੇ ਔਰਤਾਂ ‘ਤੇ ਹੁੰਦੇ ਤਸ਼ੱਦਦਾਂ ਨੂੰ ਬਿਆਨ ਕਰਦਿਆਂ […]

ਹਰਿਆਣਾ ਦੇ ਕਾਲਜਾਂ ਨੂੰ ਦੁਬਾਰਾ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੋਧ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਸਰਕਾਰ ਵੱਲੋਂ ਦੁਬਾਰਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨਾਲ ਆਪਣੇ ਸੂਬੇ ਦੇ ਕਾਲਜ ਦੁਬਾਰਾ ਜੋੜਨ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ‘ਆਪ’ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ […]

ਚੰਡੀਗੜ੍ਹ ‘ਚ ਵਿਦਿਆਰਥੀਆਂ ਦੇ ਫ਼ੀਸ ਵਾਧੇ ਵਿਰੁਧ ਸੰਘਰਸ਼ ਉਪਰ ਪੁਲਿਸ ਹਿੰਸਾ ਨਿੰਦਣ ਯੋਗ: ਡਾ ਗਾਂਧੀ

ਡਾ. ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਪਟਿਆਲਾ ਨੇ ਫ਼ੀਸਾਂ ਦੇ ਪੰਜ ਗੁਣਾਂ ਵਾਧੇ ਵਿਰੁਧ ਜੱਦੋਜਹਿਦ ਕਰ ਰਹੇ ਪੰਜਾਬ ਯੂਨੀਵਰਸਟੀ ਦੇ ਵਿਦਿਆਰਥੀਆਂ ਉਪਰ ਪੁਲਸ ਤਸ਼ੱਦਦ ਦੀ ਘੋਰ ਨਿੰਦਾ ਕੀਤੀ ਅਤੇ ਉਨ੍ਹਾਂ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਨੁੰ ਸਵਾਲ ਕੀਤਾ ਕਿ ਇਹ ਮਾਮਲਾ ਖ਼ੁਲ੍ਹੇ ਮਨ ਅਤੇ ਇੱਛਾ ਸ਼ਕਤੀ ਦੀ ਵਰਤੋਂ ਕਰਕੇ ਗੱਲਬਾਤ ਨਾਲ ਕਿਉਂ ਨਾ ਹੱਲ ਹੋ ਸਕਿਆ? ਡਾ. ਗਾਂਧੀ ਨੇ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਅਤੇ ਪੁਲਿਸ ਦੋਨਾਂ ਨੂੰ ਹਿੰਸਾ ‘ਤੋਂ ਗੁਰੇਜ਼ ਕਰਨ ਲਈ ਆਖਿਆ।

ਚੰਡੀਗੜ੍ਹ ਪੁਲਿਸ ਨੇ ਪੰਜਾਬ ‘ਵਰਸਿਟੀ ਦੇ ਗ੍ਰਿਫਤਾਰ ਵਿਦਿਆਰਥੀਆਂ ਖਿਲਾਫ‘ਦੇਸ਼ਧ੍ਰੋਹ’ ਦੀ ਧਾਰਾ ਹਟਾਈ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਗ੍ਰਿਫਤਾਰ ਵਿਦਿਆਰਥੀਆਂ ਦੇ ਖਿਲਾਫ ‘ਦੇਸ਼ ਧਰੋਹ’ ਦੀ ਧਾਰਾ 24 ਘੰਟਿਆਂ ਤੋਂ ਪਹਿਲਾਂ ਹੀ ਹਟਾ ਦਿੱਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਸਿੱਖ ਸਿਆਸਤ ਨਿਊਜ਼ ਨਾਲ ਫੋਨ ‘ਤੇ ਗੱਲ ਕਰਦੇ ਹੋਏ ਇਸਦੀ ਪੁਸ਼ਟੀ ਕੀਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਵਿਰੋਧ ਕਰ ਰਹੇ ਵਿਦਿਆਰਥੀ ਯੂਨੀਵਰਸਿਟੀ ਦੇ ਅਧਿਕਾਰੀਆਂ ਦਾ ਵਿਰੋਧ ਕਰ ਰਹੇ ਸੀ ਨਾ ਕਿ ਦੇਸ਼ ਦਾ, ਇਸ ਲਈ ਪੁਲਿਸ ਨੇ ਉਨ੍ਹਾਂ ਤੋਂ ‘ਦੇਸ਼ ਧਰੋਹ’ ਦੀ ਧਾਰਾ ਹਟਾ ਲਈ ਹੈ।