ਪੰਜਾਬ ‘ਵਰਸਿਟੀ ‘ਚ ਖੱਬੇ ਪੱਖੀ ਤੇ ਪੰਥਕ ਜਥੇਬੰਦੀਆਂ ਦੇ ਇਕ ਮੰਚ ‘ਤੇ ਇਕੱਠੇ ਹੋਣਾ ਬਣਿਆ ਚਰਚਾ ਦਾ ਵਿਸ਼ਾ

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਖੱਬੇ ਪੱਖੀ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਵੱਲੋਂ 3 ਮਾਰਚ ਨੂੰ ਕਰਵਾਏ ਸੈਮੀਨਾਰ ਵਿਚ ਖੱਬੇ ਪੱਖੀ ਅਤੇ ਪੰਥਕ ਜਥੇਬੰਦੀਆਂ ਦੇ ਇਕ ਮੰਚ ‘ਤੇ ਇਕੱਠੇ ਹੋਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸੈਮੀਨਾਰ ਵਿਚ ਪੰਜਾਬ ਭਰ ਤੋਂ ਕਈ ਪੰਥਕ ਅਤੇ ਖੱਬੇ ਪੱਖੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ।

ਪੰਜਾਬ ਯੂਨੀਵਰਸਿਟੀ ‘ਚ ਏ.ਬੀ.ਵੀ.ਪੀ. ਅਤੇ ਸਟੂਡੈਂਟਸ ਫ਼ਾਰ ਸੁਸਾਇਟੀ (ਐਸਐਫਐਸ) ਦਰਮਿਆਨ ਹੋਈ ਝੜਪ

ਦਿੱਲੀ ਦੇ ਰਾਮਜਸ ਕਾਲਜ ’ਚ ਹੋਈ ਘਟਨਾ ਦਾ ਸੇਕ ਪੰਜਾਬ ਯੂਨੀਵਰਸਿਟੀ ’ਚ ਵੀ ਪਹੁੰਚ ਗਿਆ ਹੈ। ਸੋਮਵਾਰ ਪੰਜਾਬ ਯੂਨੀਵਰਸਿਟੀ ’ਚ ਆਰ.ਐਸ.ਐਸ. ਦੀ ਹਮਾਇਤ ਵਾਲੀ ਵਿਦਿਆਰਥੀ ਜਥੇਬੰਦੀ ਏਬੀਵੀਪੀ ਅਤੇ ਸਟੂਡੈਂਟਸ ਫ਼ਾਰ ਸੁਸਾਇਟੀ (ਐਸਐਫਐਸ) ਦਰਮਿਆਨ ਝੜਪ ਹੋਈ। ਦੋਵੇਂ ਧਿਰਾਂ ਨੇ ਇਕ ਦੂਜੇ ਖ਼ਿਲਾਫ਼ ਖੂਬ ਮਾਰ-ਕੁੱਟ ਕੀਤੀ।