ਬੀਤੇ ਦਿਨੀਂ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਨਵਾਂ ਸ਼ਹਿਰ ਵਿਖੇ ਤੀਜੇ ਘੱਲੂਘਾਰੇ ਦੇ ਸਬੰਧ ਵਿੱਚ ਸਮਾਗਮ ਕਰਵਾਇਆ ਗਿਆ । ਜਿਸ ਵਿੱਚ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਜਥੇਦਾਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਮੰਜੀ ਸਾਹਿਬ ਨਵਾਂ ਸ਼ਹਿਰ ਵਿਖੇ ਪੰਥ ਸੇਵਕ ਜਥਾ ਦੁਆਬਾ ਦੀ ਇਕੱਤਰਤਾ ਹੋਈ।