ਤੀਜੇ ਘੱਲੂਘਾਰੇ, ਜੂਨ 1984 ਵਿੱਚ ਇੰਡੀਆ ਦੀ ਫੌਜ ਵੱਲੋਂ ਪੰਜਾਬ ਅਤੇ ਇਸ ਦੇ ਨਾਲ ਲੱਗਦੇ ਸੂਬਿਆਂ ਵਿੱਚ ਸਿੱਖ ਵਸੋਂ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ 70 ਤੋਂ ਵੱਧ ਗੁਰਦੁਆਰਾ ਸਾਹਿਬਾਨ ਉੱਪਰ ਕੀਤੇ ਗਏ ਫੌਜੀ ਹਮਲਿਆਂ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪੰਥ ਸੇਵਕ ਜਥਾ ਮਾਝਾ ਵੱਲੋਂ 8 ਜੂਨ 2024 ਨੂੰ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ।
ਬਾਬਾ ਨਾਮਦੇਵ ਨਗਰ ਘੁਮਾਣ ਗੁਰਦੁਆਰਾ ਤਪਿਆਣਾ ਸਾਹਿਬ (ਘੁਮਾਣ, ਨੰਗਲ, ਪੰਡੋਰੀ) ਵਿਖੇ 25 ਮਾਰਚ 2023 ਸ਼ਨੀਵਾਰ ਸ਼ਾਮ 6:30 ਤੋਂ 9:00 ਵਜੇ ਤੱਕ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।
ਪੰਥ ਸੇਵਕ ਜਥਾ ਮਾਝਾ ਵਲੋਂ ਇਲਾਕਾ ਸ੍ਰੀ ਹਰਿਗੋਬਿੰਦਪੁਰ (ਜਿਲ੍ਹਾ ਗੁਰਦਾਸਪੁਰ) ਵਿਚ "ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ" ਵਿਸ਼ੇ ਉਪਰ ਲੜੀਵਾਰ ਸਮਾਗਮ ਕੀਤੇ ਜਾ ਰਹੇ ਹਨ। ਗੁਰਮਤਿ ਅਨੁਸਾਰ ਗੁਰਦੁਆਰਾ ਪ੍ਰਬੰਧ ਕਿਵੇਂ ਦਾ ਹੋਵੇ? ਅਤੇ ਉਸ ਪ੍ਰਬੰਧ ਨੂੰ ਗੁਰਸੰਗਤਿ ਹੀ ਕਿਵੇਂ ਗੁਰਮਤਿ ਅਨੁਸਾਰ ਚਲਾ ਸਕਦੀ ਹੈ?
ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਵਿਖੇ ਮਿਤੀ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜੀ।