ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ ਵਿਸ਼ੇ ਉਪਰ ਪੰਥ ਸੇਵਕ ਜਥਾ ਮਾਝਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ ।

ਪੰਥ ਸੇਵਕ ਜਥਾ ਮਾਝਾ ਵਲੋਂ ਇਲਾਕਾ ਸ੍ਰੀ ਹਰਿਗੋਬਿੰਦਪੁਰ (ਜਿਲ੍ਹਾ ਗੁਰਦਾਸਪੁਰ) ਵਿਚ “ਗੁਰਸੰਗਤਿ ਅਤੇ ਗੁਰਦੁਆਰਾ ਪ੍ਰਬੰਧ” ਵਿਸ਼ੇ ਉਪਰ ਲੜੀਵਾਰ ਸਮਾਗਮ ਕੀਤੇ ਜਾ ਰਹੇ ਹਨ। ਗੁਰਮਤਿ ਅਨੁਸਾਰ ਗੁਰਦੁਆਰਾ ਪ੍ਰਬੰਧ ਕਿਵੇਂ ਦਾ ਹੋਵੇ? ਅਤੇ ਉਸ ਪ੍ਰਬੰਧ ਨੂੰ ਗੁਰਸੰਗਤਿ ਹੀ ਕਿਵੇਂ ਗੁਰਮਤਿ ਅਨੁਸਾਰ ਚਲਾ ਸਕਦੀ ਹੈ?
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਨਵਾਂ ਪਿੰਡ ਕਾਹਨੂੰਵਾਨ ਵਿਖੇ ਮਿਤੀ 28 ਅਗਸਤ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜੀ।
