ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਕਿਹਾ ਕਿ ਮਜੀਠਾ ਪੁਲਸ ਵੱਲੋਂ ਸਿੱਖ ਕਾਰਕੁੰਨ ਪੱਪਲਪ੍ਰੀਤ ਸਿੰਘ ਉੱਪਰ ਧਾਰਾ 307 ਤਹਿਤ ਦਰਜ਼ ਕੀਤਾ ਮਾਮਲਾ ਰੱਦ ਹੋਵੇ। ਉਨ੍ਹਾਂ ਕਿਹਾ ਕਿ ਪੁਲਸ ਨੇ ਇਹ ਝੂਠਾ ਪਰਚਾ ਦਰਜ ਕੀਤਾ ਹੈ ਕਿਉਂਕਿ ਪਪਲਪ੍ਰੀਤ ਸਿੰਘ ਨਸ਼ਿਆਂ ਬਾਰੇ ਆਵਾਜ਼ ਚੁੱਕ ਰਿਹਾ ਸੀ।
ਸਿੱਖ ਯੂਥ ਫੈਡਰੇਸ਼ਨ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਹੋਰ ਨੋਜਵਾਨ ਆਗੂਆਂ ਜਿਹਨਾਂ ਵਿੱਚ ਭਾਈ ਪਰਮਜੀਤ ਸਿੰਘ ਅਕਾਲੀ, ਭਾਈ ਪੰਜਾਬ ਸਿੰਘ, ਭਾਈ ਗੁਰਸੇਵਕ ਸਿੰਘ ਭਾਣਾ, ਭਾਈ ਪਪਲਪ੍ਰੀਤ ਸਿੰਘ ਵਲੋਂ ਪੱਤਰਕਾਰ ਵਾਰਤਾ ਰਾਹੀਂ ਇਹ ਐਲਾਨ ਕੀਤਾ ਕਿ ਉਹ ਵੀ 27 ਜਨਵਰੀ ਨੂੰ ਹੋਣ ਜਾ ਰਹੇ ਇਕੱਠ ਵਿੱਚ ਜਾ ਸ਼ਾਮਲ ਹੋਣਗੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਇਕ ਬਿਆਨ ਜਾਰੀ ਕਰਕੇ ਸਿੱਖ ਸੰਗਤਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਪਾਰਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜੋ 26 ਫਰਵਰੀ ਨੂੰ ਚੋਣਾਂ ਹੋ ਰਹੀਆਂ ਹਨ, ਵਿਚ ਆਪਣੇ ਵਲੋਂ ਕੋਈ ਵੀ ਉਮੀਦਵਾਰ ਖੜ੍ਹਾ ਨਹੀਂ ਕੀਤਾ ਹੈ।
ਅੰਮ੍ਰਿਤਸਰ ਵਿਖੇ 'ਹਾਰਟ ਆਫ ਏਸ਼ੀਆ' ਦੇ ਬੈਨਰ ਹੇਠ ਹੋ ਰਹੇ ਵਿਦੇਸ਼ ਮੰਤਰੀਆਂ ਦੀ ਦੋ ਰੋਜ਼ਾ ਕਾਨਫਰੰਸ ਭਾਰਤ ਅੰਦਰ ਘੱਟਗਿਣਤੀਆਂ ਅਤੇ ਵਿਸ਼ੇਸ਼ ਕਰਕੇ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਨੂੰ ਅੱਤਵਾਦ ਨਾਲ ਸਿੱਝਣ ਦੀ ਆੜ ਹੇਠ ਕੀਤਾ ਗਿਆ ਇੱਕਠ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਵਿੰਗ ਦੇ ਮੁਖ ਪ੍ਰਬੰਧਕੀ ਸਕੱਤਰ ਪਪਲਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਬੱਤ ਦਾ ਭਲਾ ਮੰਗਣ ਵਾਲੀ ਸਿੱਖ ਕੌਮ ਦੇ ਮਨੁੱਖਤਾ ਦੀ ਭਲਾਈ ਅਤੇ ਮਨੁੱਖੀ ਹੱਕਾਂ ਦੀ ਰਾਖੀ ਖਾਤਿਰ ਜੂਝਣ ਵਾਲੇ ਵਡਮੁੱਲੇ ਫਲਸਫੇ ਪ੍ਰਤੀ ਵਿਸ਼ਵ ਭਰ ਦੇ ਦੇਸ਼ ਅਤੇ ਕੌਮਾਂ ਭਲੀਭਾਂਤ ਜਾਣੂ ਹਨ। ਲੇਕਿਨ ‘ਹਿੰਦੀ ਹਿੰਦੂ ਹਿੰਦੁਸਤਾਨ’ ਦੀ ਵਿਚਾਰਧਾਰਾ ਦੇ ਧਾਰਣੀ ਹਿੰਦੁਸਤਾਨ ਵਿੱਚ ਘੱਟਗਿਣਤੀਆਂ ਨੂੰ ਆਪਣੇ ਅਕੀਦੇ ਅਨੁਸਾਰ ਜੀਉਣ ਦਾ ਵੀ ਹੱਕ ਮੁਅੱਸਰ ਨਹੀਂ ਹੈ।
ਜਰਮਨ ਮੂਲ ਦੇ ਨਾਗਰਿਕ ਹੋਲਗਰ ਐਰਿਕ ਦੀ ਹਿਮਾਚਲ ਪ੍ਰਦੇਸ਼ ਦੇ ਕਸਬੇ ਮਨੀਕਰਣ ਵਿਖੇ ਕੁਝ ਲੋਕਾਂ ਵਲੋਂ ਭਾਰੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹੋਲਗਰ ਸਭ ਕੁਝ ਲੁੱਟਾ ਕੇ ਆਖਿਰ ਬਾਬਾ ਬਕਾਲਾ ਸਥਿਤ ਨਿਹੰਗ ਡੇਰਾ ਤਰਨਾ ਦਲ ਪੁੱਜਾ ਜਿਥੇ ਉਸਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਅੱਜ ਬਾਬਾ ਬਕਾਲਾ ਪੁੱਜਕੇ ਹੋਲਗਰ ਐਰਿਕ ਨਾਲ ਗੱਲਬਾਤ ਕੀਤੀ।
ਜੰਮੂ ਕਸ਼ਮੀਰ ਵਿੱਚ ਮਨੁਖੀ ਅਧਿਕਾਰਾਂ ਦੇ ਸਰਗਰਮ ਆਗੂ ਜਨਾਬ ਖੁਰਮ ਪ੍ਰਵੇਜ ਦੀ ਗ੍ਰਿਫਤਾਰੀ ਦੀ ਘੋਰ ਨਿੰਦਿਆਂ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਨੇ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।
ਭਾਈ ਸਤਵਿੰਦਰ ਸਿੰਘ ਭੋਲਾ ਦੀ ਪਹਿਲੀ ਬਰਸੀ ਗੁਰਦੁਆਰਾ ਮੰਜੀ ਸਾਹਿਬ, ਤਰਨ ਤਾਰਨ ਵਿਖੇ 17 ਅਗਸਤ ਨੂੰ ਮਨਾਈ ਗਈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਸਿੱਖ ਕਾਰਜਕਰਤਾ ਬਾਪੂ ਸੂਰਤ ਸਿੰਘ ਭਾਈ ਸਤਵਿੰਦਰ ਸਿੰਘ ਭੋਲਾ ਦੇ ਸਹੁਰਾ ਸਾਹਿਬ ਹਨ। ਭਾਈ ਭੋਲਾ ਨੂੰ ਅਮਰੀਕਾ ਵਿਖੇ 17 ਅਗਸਤ 2015 ਨੂੰ ਅਣਪਛਾਤੇ ਹਮਲਾਵਰਾਂ ਨੇ ਰਹੱਸਮਈ ਹਾਲਾਤਾਂ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਰਕਲ ਸ਼ਾਹਕੋਟ ਤੋਂ ਪ੍ਰਧਾਨ ਸੁਲੱਖਣ ਸਿੰਘ ਸ਼ਾਹਕੋਟ ਨੇ ਕਿਹਾ ਕਿ ਹਰ ਸਾਲ ਦੀ ਤਰਾਂ ਸ਼ਹੀਦ ਸ. ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸਥਾਨਕ ਕਸਬੇ ਵਿੱਚ 31 ਜੁਲਾਈ ਨੂੰ ਮਨਾਇਆ ਜਾਵੇਗਾ। ਸ਼ਹੀਦੀ ਸਮਾਗਮ ਬਾਰੇ ਜਾਣਕਾਰੀ ਦੇਂਦਿਆਂ ਜਥੇਦਾਰ ਸ਼ਾਹਕੋਟ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਢਾਡੀ ਜੱਥੇ ਵਾਰਾਂ ਗਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਗਤ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪਾਰਟੀ ਦੇ ਸੀਨੀਅਰ ਲੀਡਰਸ਼ਿਪ ਸਮੇਤ ਖੇਤਰੀ ਆਗੂ ਪਹੁੰਚ ਰਹੇ ਹਨ।
ਯੂਥ ਅਕਾਲੀ ਦਲ ਅੰਮ੍ਰਤਿਸਰ ਦੇ ਮੁੱਖ ਪ੍ਰਬੰਧਕੀ ਸਕੱਤਰ, ਪਪਲਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਰਟੀ ਦੇ ਵਿਸਥਾਰ ਲੲੀ ਬੀਤੇ ਦਨਿ ਜੰਮੂ ਸ਼ਹਿਰ ਦੇ ਸਿੱਖ ਨੌਜ਼ਵਾਨਾਂ ਨਾਲ ਲੰਮੀਆਂ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜਵਾਨਾਂ ਦਾ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਇਹ ਗੱਲ ਤਸੱਲੀ ਭਰੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੇਰੇ ਸੰਪਰਕ ਵਿਚ ਆਉਣ ਵਾਲੇ ਜੰਮੂ ਦੇ ਸਿੱਖ ਨੌਜਵਾਨ, ਕੌਮੀ ਘਰ ਖ਼ਾਲਿਸਤਾਨ ਪ੍ਰਤੀ ਬਹੁਤ ਸਤਿਕਾਰ ਅਤੇ ਸਮਰਪਿਤ ਭਾਵਨਾ ਵਾਲੇ ਹਨ। ਭਾਈ ਜਸਜੀਤ ਸਿੰਘ ਦੀ ਸ਼ਹਾਦਤ ਤੋਂ ਬਾਅਦ ਜੰਮੂ ਦੇ ਨੌਜਵਾਨਾਂ ਦੇ ਜਜ਼ਬੇ ਹੋਰ ਵੀ ਪ੍ਰਬਲ ਹੋਏ ਹਨ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਅੱਜ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਨਾ ਸਿੱਖ ਸੰਘਰਸ਼ ਦਾ ਹੀ ਇਕ ਹਿੱਸਾ ਹੈ।
Next Page »