ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਨੇ ਸ਼ੁਕਰਵਾਰ ਨੂੰ ਬਰਗਾੜੀ ਵਿਖੇ ਲੱਗੇ ਮੋਰਚੇ ਵਿਚ ਪਹੁੰਚ ਕੇ ਮੋਰਚੇ ...
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਮਾਸਟਰ ਤਾਰਾ ਸਿੰਘ ਦੇ ਨਾਮ ’ਤੇ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਉਹ ਕੱਲ੍ਹ (2 ਦਸੰਬਰ, 2017) ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਮਾਸਟਰ ਤਾਰਾ ਸਿੰਘ ਦੀ 50ਵੀਂ ਬਰਸੀ ਸਬੰਧੀ ਲੁਧਿਆਣਾ ਦੇ ਮਾਡਲ ਟਾਊਨ ਸਥਿਤ ਗੁੱਜਰਖਾਨ ਕੈਂਪਸ ਵਿੱਚ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁੱਜਣਾ ਸੀ ਪਰ ਉਹ ਰੁਝੇਵਿਆਂ ਕਰਕੇ ਸ਼ਾਮਲ ਨਹੀਂ ਹੋਏ।
ਅੱਜ ਸਵੇਰ ਦੀਆਂ ਖਬਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਥਾਪੇ ਜੱਥੇਦਾਰ ਹੁਰਾਂ ਨੇ ਵੀ ਆਰ ਐਸ ਐਸ ਦੇ ਸੰਮੇਲਨ ਵਿੱਚ ਸਿੱਖਾਂ ਨੂੰ ਨਾ ਜਾਣ ਲਈ ਕਹਿ ਦਿੱਤਾ ਹੈ। ਅਤੇ ਜੱਥੇਦਾਰਾਂ ਵੱਲੋਂ ਇਸ ਸਿਲਸਿਲੇ ਵਿੱਚ ਜਾਰੀ ਕੀਤੇ 2004 ਦੇ ਹੁਕਮਨਾਮੇ ਨੂੰ ਸਹੀ ਕਰਾਰ ਦਿੱਤਾ ਹੈ।
ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਜਾਣ ਵਾਲੇ 550 ਸਾਲਾ ਦੇ ਜਸ਼ਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਭਾਰਤ ਦੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 15 ਅਕਤੂਬਰ, ਐਤਵਾਰ ਨੂੰ ਜਾਰੀ ਇਕ ਬਿਆਨ 'ਚ ਕਿਹਾ ਕਿ ਮਨਜੀਤ ਸਿੰਘ ਜੀ.ਕੇ. ਅਤੇ ਉਸਦੇ ਵਿਦਵਾਨ ਡਾਕਟਰ ਸਾਹਿਬ ਨੇ ਆਪਣੇ ਪੰਥ ਵਿਰੋਧੀ ਕੰਮਾਂ ਤੋਂ ਸਾਬਤ ਕਰ ਦਿੱਤਾ ਹੈ ਕਿ ਉਹ ਆਪਣੇ ਨਾਗਪੁਰ 'ਚ ਬੈਠੇ ਆਕਾਵਾਂ ਦੀ ਵਿਚਾਰਧਾਰਾ 'ਤੇ ਚੱਲਦਿਆਂ ਸਿੱਖਾਂ ਦੀ ਨਿਆਰੀ ਤੇ ਅੱਡਰੀ ਪਛਾਣ ਨੂੰ ਮਿਟਾਉਣ ਅਤੇ ਭਾਰਤ ਨੂੰ ਹਿੰਦੂ ਦੇਸ਼ ਬਣਾਉਣ ਦੇ ਏਜੰਡੇ ਨੂੰ ਸਿਰੇ ਚਾੜ੍ਹਨ ਲਈ ਸਿੱਖ ਸੰਸਥਾਵਾਂ ਵਿਚ ਸ਼ਰੇਆਮ ਆਰ.ਐਸ.ਐਸ. ਦੀ ਘੁਸਪੈਠ ਕਰਵਾ ਰਹੇ ਹਨ।
ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਵਿੱਚ ਹਰਵਿੰਦਰ ਸਿੰਘ ਸਰਨਾ ਨੂੰ ਪ੍ਰਧਾਨ ਚੁਣ ਲਿਆ ਗਿਆ ਅਤੇ ਕਮੇਟੀ ਉੱਤੇ ਇੱਕ ਵਾਰ ਮੁੜ ਸਰਨਾ ਧੜੇ ਦਾ ਮੁਕੰਮਲ ਕਬਜ਼ਾ ਹੋ ਗਿਆ ਹੈ।
ਅਨੰਦ ਮੈਰਿਜ ਐਕਟ ਲਾਗੂ ਕਰਨ ਲਈ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਧੰਨਵਾਦ ਕਰਨ 'ਤੇ ਦਿੱਲੀ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਅਤੇ ਭਾਜਪਾ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਵਿਰੋਧ ਕੀਤਾ ਹੈ ਅਤੇ ਆਪਣੇ ਫੇਸਬੁੱਕ ਪੇਜ਼ ’ਤੇ ਪਾਏ ਲਾਈਵ ਵੀਡੀਓ ਰਾਹੀਂ ਸਰਨਾ ਨੂੰ ਚੁਨੌਤੀ ਦਿੱਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਆਪਣੇ ਆਪ ਨੂੰ ਕਾਂਗਰਸ ਦਾ ਨਹੀਂ ਸਗੋਂ ਕੈਪਟਨ ਦਾ ਸਲਾਹਕਾਰ ਦੱਸਣ ਦੇ ਦਿੱਤੇ ਗਏ ਬਿਆਨ ’ਤੇ ਬਾਦਲ ਦਲ ਦੀ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਦੇ ਬਿਆਨ ਨੂੰ ਦੋਹਰੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ ਹੈ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਜੀ.ਐਸ.ਟੀ ਨੰਬਰ ਲੈਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ 'ਤੇ ਜੀ.ਐਸ.ਟੀ ਲਗਾਇਆ ਜਾਣਾ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਅਤੇ ਕੇਦਰ ਸਰਕਾਰ ਦਾਨ ਦੇ ਨਾਲ ਚੱਲਣ ਵਾਲੀ ਸੰਸਥਾ ਨੂੰ ਟੈਕਸ ਦੇ ਘੇਰੇ ਵਿੱਚ ਨਹੀਂ ਲਿਆ ਸਕਦੀ।
ਵੈਸੇ ਤਾਂ ਕਿਹਾ ਜਾਂਦਾ ਕਿ ਸਿਆਸਤ ਦਾ ਹਾਲ ਵੀ ਸਾਉਣ ਭਾਦੋਂ ਦੇ ਛਰਾਟਿਆਂ ਵਾਲਾ ਹੀ ਹੁੰਦਾ ਕਦੋਂ ਕਿੱਥੇ ਕੀ ਵਾਪਰ ਜਾਏ ਕੁਝ ਪਤਾ ਨਹੀਂ ਲੱਗਦਾ ਪਰ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹੋਂਦ ਵਿੱਚ ਆਈ ਸ਼੍ਰੋਮਣੀ ਕਮੇਟੀ ਜਦੋਂ ਤੋਂ ਸਿਆਸਤ ਦੇ ਗਲਬੇ ਹੇਠ ਆਈ ਹੈ ਇਸਦੀ ਹਾਲਤ ਵੀ ਉਪਰੋਕਤ ਕਹਾਵਤ ਵਾਲੀ ਹੋਈ ਪਈ ਹੈ।
Next Page »