ਅੱਜ ਦੀ ਖਬਰਸਾਰ | 4 ਫਰਵਰੀ 2020 (ਦਿਨ ਮੰਗਲਵਾਰ) ਖਬਰਾਂ ਦੇਸ ਪੰਜਾਬ ਦੀਆਂ: ਬਾਦਲਾਂ ਨੇ ਢੀਂਡਸੇ ਕੱਢੇ: ਆਖਿਰ ਬਾਦਲਾਂ ਨੇ ਢੀਂਡਸਿਆਂ ਨੂੰ ਸ਼੍ਰੋਮਣੀ ਅਕਾਲੀ ਦਲ ...
ਇਥੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਰੋਸ ਧਰਨੇ ਦੌਰਾਨ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਅਤਿ ਨਾਜ਼ੁਕ ਦੱਸਦਿਆਂ ਡਾਕਟਰਾਂ ਨੇ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ।
ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਕਿਸਾਨਾਂ 'ਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।
ਸਾਬਕਾ ਸੰਸਦ ਜਗਮੀਤ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਦੌਰਾਨ ਮੰਗ ਕੀਤੀ ਹੈ ਕਿ ਘੁਟਾਲਿਆਂ ਦੀ ਮਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 29 ਜੁਲਾਈ ਨੂੰ ਕੈਪਟਨ ਕਰਮ ਸਿੰਘ ਸਟੇਡੀਅਮ ਸ਼ਹਿਣਾ ਵਿੱਚ ਸੰਗਤ ਦਰਸ਼ਨ 'ਚ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਗੀਤ ਗਾਉਣ ਅਤੇ ਚੁਟਕਲੇ ਸੁਣਾਉਣ ਵਾਲਿਆਂ ਨੂੰ ਜਿਤਾ ਕੇ ਵੱਡੀ ਗਲਤੀ ਕੀਤੀ ਹੈ। ਅਜਿਹੀ ਗਲਤੀ ਵਿਕਾਸ ਕਾਰਜਾਂ ਨੂੰ ਪਿੱਛੇ ਲੈ ਜਾਂਦੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੀ ਸੱਜੀ ਬਾਂਹ ਸੁਖਦੇਵ ਸਿੰਘ ਢੀਂਡਸਾ ਨੂੰ ਇਸ ਹਲਕੇ ਤੋਂ ਚੋਣ ਲੜਾਇਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਮੁੱਖ ਸਕੱਤਰ ਨੂੰ ਲੜਾਇਆ ਪਰ ਤੁਸੀਂ ਦੋਵੇਂ ਹਰਾ ਦਿੱਤੇ। ਨਤੀਜਾ ਇਲਾਕੇ ਦਾ ਵਿਕਾਸ ਜ਼ੀਰੋ ਹੋ ਗਿਆ।