ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਵਿਚਾਰ ਗੋਸ਼ਟੀ ਦੇ ਪਹਿਲੇ ਦਿਨ ਅਹਿਮ ਵੀਚਾਰਾਂ ਹੋਈਆਂ

Akali Dal Vichar Goshti Mastuana Sahib. Giani Harpreet Singh, Giani Kewal Singh, Gobind Singh Longowal, Parmjeet Singh Gazi, Gurmeet Singh Ranchi at stage

ਅਕਾਲੀ ਦਲ ਦੀ ਪੁਨਰ ਸੁਰਜੀਤੀ ‘ਤੇ ਮਸਤੂਆਣਾ ਸਾਹਿਬ ਵਿਖੇ ਤਿੰਨ ਦਿਨਾਂ ਵਿਚਾਰ ਗੋਸ਼ਟੀ ਸ਼ੁਰੂ ਹੋਈ ਹੈ ਜਿਸ ਦੇ ਪਹਿਲੇ ਦਿਨ ਦਾ ਲੇਖਾ-ਜੋਖਾ ਇਸ ਖਬਰ ਵਿਚ ਪੜ੍ਹੋ।

ਖ਼ਬਰਸਾਰ • ਬਾਦਲਾਂ ਨੇ ਢੀਂਡਸੇ ਕੱਢੇ • ਕੈਪਟਨ ਸਰਕਾਰ ਦੀ ਪੈਂਤੜੇਬਾਜ਼ੀ ਤੋਂ ਅਕਾਲੀ ਦਲ ਪ੍ਰੇਸ਼ਾਨ • ਨੌਜਵਾਨੀ ਦੀ ਵਿਦੇਸ਼ਾਂ ਵੱਲ ਦੌੜ

ਅੱਜ ਦੀ ਖਬਰਸਾਰ | 4 ਫਰਵਰੀ 2020 (ਦਿਨ ਮੰਗਲਵਾਰ) ਖਬਰਾਂ ਦੇਸ ਪੰਜਾਬ ਦੀਆਂ: ਬਾਦਲਾਂ ਨੇ ਢੀਂਡਸੇ ਕੱਢੇ: ਆਖਿਰ ਬਾਦਲਾਂ ਨੇ ਢੀਂਡਸਿਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚੋਂ ਕੱਢਣ ਦੀ ਰਹਿੰਦੀ ਕਾਰਵਾਈ ਵੀ ਕੀਤੀ ਪੂਰੀ। ਸੰਗਰੂਰ ਰੈਲੀ ਦੇ ਫ਼ੈਸਲੇ ਉੱਪਰ ਹੀ ਕੋਰ ਕਮੇਟੀ ਨੇ ਲਾ ਦਿੱਤੀ ਜੁਬਾਨੀ ਮੋਹਰ। ਨਹੀਂ ਕੀਤੀ ਕੋਈ ਵੱਖਰੀ ਰਸਮੀ ਕਾਰਵਾਈ। ਨਾ ਕੋਈ […]

ਤੀਹ ਲੱਖ ਰੁਪਏ ਦਾ ਕਰਜ਼ਦਾਰ ਸੀ ਕਿਸਾਨ ਦਰਸ਼ਨ ਸਿੰਘ ਸੱਦੋਪੁਰ; ਢੀਂਡਸਾ ਦੀ ਕੋਠੀ ਮੂਹਰੇ ਖਾਧਾ ਸੀ ਜ਼ਹਿਰ

ਇਥੇ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਕਰਜ਼ਾ ਮਾਫ਼ੀ ਅਤੇ ਹੋਰ ਮੰਗਾਂ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਤੇ ਰੋਸ ਧਰਨੇ ਦੌਰਾਨ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਅਤਿ ਨਾਜ਼ੁਕ ਦੱਸਦਿਆਂ ਡਾਕਟਰਾਂ ਨੇ ਪਟਿਆਲਾ ਰੈਫ਼ਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ।

ਵਿੱਤ ਮੰਤਰੀ ਪਰਮਿੰਦਰ ਢੀਂਡਸਾ ਦੀ ਕੋਠੀ ਅੱਗੇ ਕਿਸਾਨ ਦਰਸ਼ਨ ਸਿੰਘ ਸੈਦੋਪੁਰ ਨੇ ਖਾਧਾ ਜ਼ਹਿਰ

ਅੱਜ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਕੋਠੀ ਅੱਗੇ ਹਾਲਾਤ ਉਦੋਂ ਚਿੰਤਾਜਨਕ ਬਣ ਗਈ ਜਦੋਂ ਕਰਜ਼ਾ ਮੁਆਫ਼ੀ ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਕਿਸਾਨਾਂ ‘ਚੋਂ 50 ਸਾਲਾ ਕਿਸਾਨ ਦਰਸ਼ਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖ਼ਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਤੁਰੰਤ ਸਿਵਲ ਹਸਪਤਾਲ ਵਿੱਚ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ ਗਿਆ।

ਘੋਟਾਲਿਆਂ ਲਈ ਕੈਰੋਂ, ਢੀਂਡਸਾ ਦੀ ਗ੍ਰਿਫਤਾਰੀ ਅਤੇ ਸਰਕਾਰ ਬਰਖਾਸਤ ਹੋਣੀ ਚਾਹੀਦੀ ਹੈ: ਜਗਮੀਤ ਬਰਾੜ

ਸਾਬਕਾ ਸੰਸਦ ਜਗਮੀਤ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਦੌਰਾਨ ਮੰਗ ਕੀਤੀ ਹੈ ਕਿ ਘੁਟਾਲਿਆਂ ਦੀ ਮਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।

ਤੁਸੀਂ ਮੇਰੀ ਸੱਜੀ ਬਾਂਹ ਨੂੰ ਇਥੋਂ ਹਰਾਇਆ, ਤਾਂ ਹੀ ਤੁਹਾਡੇ ਹਲਕੇ ਦਾ ਵਿਕਾਸ ਨਹੀਂ ਹੋਇਆ: ਬਾਦਲ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 29 ਜੁਲਾਈ ਨੂੰ ਕੈਪਟਨ ਕਰਮ ਸਿੰਘ ਸਟੇਡੀਅਮ ਸ਼ਹਿਣਾ ਵਿੱਚ ਸੰਗਤ ਦਰਸ਼ਨ ‘ਚ ਸੰਬੋਧਨ ਕਰਦਿਆਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਤੁਸੀਂ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਗੀਤ ਗਾਉਣ ਅਤੇ ਚੁਟਕਲੇ ਸੁਣਾਉਣ ਵਾਲਿਆਂ ਨੂੰ ਜਿਤਾ ਕੇ ਵੱਡੀ ਗਲਤੀ ਕੀਤੀ ਹੈ। ਅਜਿਹੀ ਗਲਤੀ ਵਿਕਾਸ ਕਾਰਜਾਂ ਨੂੰ ਪਿੱਛੇ ਲੈ ਜਾਂਦੀ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੀ ਸੱਜੀ ਬਾਂਹ ਸੁਖਦੇਵ ਸਿੰਘ ਢੀਂਡਸਾ ਨੂੰ ਇਸ ਹਲਕੇ ਤੋਂ ਚੋਣ ਲੜਾਇਆ ਅਤੇ ਵਿਧਾਨ ਸਭਾ ਚੋਣਾਂ ਵਿੱਚ ਪ੍ਰਮੁੱਖ ਸਕੱਤਰ ਨੂੰ ਲੜਾਇਆ ਪਰ ਤੁਸੀਂ ਦੋਵੇਂ ਹਰਾ ਦਿੱਤੇ। ਨਤੀਜਾ ਇਲਾਕੇ ਦਾ ਵਿਕਾਸ ਜ਼ੀਰੋ ਹੋ ਗਿਆ।