ਪੰਜਾਬ ਭਰ ਅੰਦਰ ਤਾਇਨਾਤ ਭਾਰੀ ਕੇਂਦਰੀ ਸੁਰੱਖਿਆ ਬਲਾਂ ਦੀ ਮੌਜੂਦਗੀ ਉਤੇ ਇਤਰਾਜ਼ ਜ਼ਾਹਰ ਕਰਦੇ ਹੋਏ ਦਲ ਖ਼ਾਲਸਾ ਨੇ ਕਿਹਾ ਕਿ ਦਿੱਲੀ ਅਤੇ ਚੰਡੀਗੜ੍ਹ ਦੇ ਸ਼ਾਸਕ ਹਥਿਆਰਾਂ ਨਾਲ ਲੈਸ ਸੁਰੱਖਿਆ ਬਲਾਂ ਨੂੰ ਥਾਂ-ਥਾਂ ਤਾਇਨਾਤ ਕਰਕੇ ਲੋਕਾਂ ਦੇ ਮਨਾਂ ਅੰਦਰ ਡਰ ਪੈਦਾ ਕਰਨਾ ਚਾਉਂਦੇ ਹਨ।
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
ਸਿੱਖੀ ਸਿਧਾਂਤਾਂ ਦੀ ਉਲੰਘਣਾ ਕਰਕੇ ਬਣੀ ਅਤੇ ਵਿਵਾਦਾਂ ਵਿੱਚ ਘਿਰੀ ਫਿਲਮ ਦਾਸਤਾਨ-ਏ-ਸਰਹਿੰਦ ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਐਨੀਮੇਸ਼ਨ ਰਾਹੀ ਫਿਲਮਾਇਆ ਗਿਆ ਹੈ ਦਾ ਸਿੱਖ ਸਮਾਜ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ।
ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ,ਦਲ ਖ਼ਾਲਸਾ, ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਅਤੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਦਾਣਾ ਮੰਡੀ ਫਗਵਾੜਾ ਵਿਖੇ ਹੋਈ। ਜਿਸ ਵਿੱਚ ਉਨ੍ਹਾਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਇਹ ਫੈਸਲਾ ਕੀਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਨਾਲ ਕੀਤੀ ਵਾਅਦਾ ਖਿਲਾਫੀ ਕਾਰਨ ਕੇਂਦਰ ਸਰਕਾਰ ਦੇ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਬੀਤੇ 26 ਸਾਲਾਂ ਤੋਂ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਰਿਹਾਈ ਵਿਚਲੇ ਸਾਰੇ ਕਾਨੂੰਨੀ ਅੜਿੱਕੇ ਹੁਣ ਦੂਰ ਹੋ ਚੁੱਕੇ ਹਨ ਇਸ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਬਿਨਾ ਦੇਰੀ ਪ੍ਰੋ. ਭੁੱਲਰ ਦੀ ਰਿਹਾਈ ਦੇ ਪਰਵਾਨੇ ਉੱਤੇ ਦਸਤਖਤ ਕਰਕੇ ਰਿਹਾਈ ਕਰਨੀ ਚਾਹੀਦੀ ਹੈ।
26 ਜਨਵਰੀ ਨੂੰ ਟਰੈਕਟਰ ਪਰੇਡ ਮੌਕੇ ਲਾਲ ਕਿਲੇ ਵਿਖੇ ਵਾਪਰੀਆਂ ਘਟਨਾਵਾਂ ਦੇ ਦੋਸ਼ ਤਹਿਤ ਪੰਜਾਬ ਭਰ ਦੇ ਅਲੱਗ-ਅਲੱਗ ਇਲਾਕਿਆਂ ਨਾਲ ਸੰਬੰਧਿਤ ਤਕਰੀਬਨ 122 ਨੌਜਵਾਨ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕੀਤੇ ਹਨ ਅਤੇ ਲਗਭਗ 25 ਨੌਜਵਾਨ ਅੱਜ ਵੀ ਲਾਪਤਾ ਹਨ।
ਮਹਿਜ ਮਸਲਿਆਂ ਨੂੰ ਨਜਿੱਠਣ ਦੀ ਬਜਾਏ ਉਨ੍ਹਾਂ ਮਸਲਿਆਂ ਨੂੰ ਪੈਦਾ ਕਰਨ ਵਾਲੇ ਹਾਲਾਤ ਨੂੰ ਮੁਖਾਤਿਬ ਹੋਣ ਦੀ ਪਹੁੰਚ ਅਪਣਾਈ ਜਾਵੇ ਲੜਾਈ ਕੁਝ ਰਿਆਇਤਾਂ ਜਾਂ ਸਹੂਲਤਾਂ ਹਾਸਲ ਕਰਨ ਦੀ ਬਜਾਏ ਸਵੈਨਿਰਣਾ ਕਰਨ ਦੀ ਅਜ਼ਾਦੀ ਦਾ ਹੱਕ ਹਾਸਲ ਕਰਨ ਦੇ ਤੌਰ ਤੇ ਲੜੀ ਜਾਣੀ ਚਾਹੀਦੀ ਹੈ
ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਸਾਕਾ ਨਕੋਦਰ ਦੇ ਸ਼ਹੀਦਾਂ ਦੇ ਪਰਵਾਰਾਂ ਵੱਲੋਂ ਮਨੁੱਖੀ ਹੱਕਾਂ ਦੇ ਲਈ ਸਰਗਰਮ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਦੇ ਨਾਮਇੰਦਿਆਂ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਾਕਾ ਨਕੋਦਰ 1986 ਦੇ ਇਨਸਾਫ ਦਾ ਵਾਅਦਾ ਯਾਦ ਕਰਵਾਇਆ।
ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਵਿਖੇ 3 ਅਗਸਤ, 2019 ਨੂੰ ਕਰਵਾਈ ਗਈ ਇਕ ਵਿਚਾਰ-ਚਰਚਾ ਵਿਚ ਇਸ ਜਥੇਬੰਦੀ ਦੇ ਮੁਖੀ ਸ. ਪਰਮਜੀਤ ਸਿੰਘ ਮੰਡ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਲੁੱਟ ਦੇ ਪੰਜਾਬ ਦੀ ਆਰਥਿਕਤਾ ਉੱਤੇ ਪੈ ਰਹੇ ਅਸਰ ਅਤੇ ਦਰਿਆਈ ਪਾਣੀਆਂ ਦੀ ਵਰਤੋਂ ਪੰਜਾਬ ਵਿਚ ਹੀ ਕਰਨ ਨਾਲ ਪੰਜਾਬ ਨੂੰ ਹੋਣ ਵਾਲੇ ਆਰਥਿਕ ਫਾਇਦਿਆਂ ਬਾਰੇ ਅੰਕੜਿਆਂ ਸਹਿਤ ਜਾਣਕਾਰੀ ਭਰਪੂਰ ਤਕਰੀਰ ਕੀਤੀ ਸੀ।
« Previous Page — Next Page »