ਸਿੱਖ ਜਥਾ ਮਾਲਵਾ ਵਲੋਂ 1 ਨਵੰਬਰ 2022 ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ (ਸੰਗਰੂਰ) ਵਿਖੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਐਡਵੋਕੇਟ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਨਸਲਕੁਸ਼ੀ ੧੯੮੪ ਦੇ ਘਟਨਾਕ੍ਰਮ ਤੇ ਵਰਤਾਰੇ, ਇਸ ਦੀ ਖੇਤਰੀ ਵਿਆਪਕਤਾ ਤੇ ਮਾਰ ਦੇ ਦਾਇਰੇ, ਨਿਆਂ ਅਤੇ ਅਨਿਆਂ ਦੇ ਮਸਲੇ ਅਤੇ ਹੁਣ ਦੇ ਹਾਲਾਤ ਤੇ ਕਰਨ ਯੋਗ ਕਾਰਜਾਂ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਅੱਜ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਇੱਕ ਸ਼ਹੀਦੀ ਸਮਾਗਮ ਹੋਇਆ।
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ 'ਧਰਮ ਯੁੱਧ ਮੋਰਚੇ' ਬਾਰੇ ਇਕ ਖਾਸ ਸੱਥ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ ਕੇਂਦਰ-ਰਾਜ ਸੰਬੰਧਾਂ ਅਤੇ ਭਾਰਤੀ ਉਪਮਹਾਂਦੀਪ ਵਿਚ ਸੰਘਵਾਦ (ਫੈਡਰਲਇਜ਼ਮ) ਦੇ ਨੁਕਤੇ ਤੋਂ ਧਰਮ ਯੱਧ ਮੋਰਚੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਸਿੱਖ ਸਿਆਸਤ ਵੱਲੋਂ 18 ਜੂਨ, 2019 ਨੂੰ ਐਪਲ ਆਈ-ਫੋਨ ਲਈ ਜੁਗਤ (ਐਪ) ਜਾਰੀ ਕਰਨ ਦਾ ਐਲਾਨ ਕੀਤਾ ਗਿਆ ਜਿਸ ਨਾਲ ਪੰਜਾਬ ਤੋਂ ਚੱਲਦੇ ਇਸ ਸਿੱਖ ਮੀਡੀਆ ਅਦਾਰੇ ਨਾਲ ਪਾਠਕਾਂ, ਸਰੋਤਿਆਂ ਤੇ ਦਰਸ਼ਕਾਂ ਦਾ ਜੁੜੇ ਰਹਿਣਾ ਸੁਖਾਲਾ ਹੁਣ ਹੋਰ ਵੀ ਹੋ ਗਿਆ ਹੈ।
ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਦੇ ਮੰਚ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਨੂੰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਨਾਲ ਜੋੜਿਆ ਸੀ।