ਸਿੱਖ ਕੌਮ ਨੂੰ ਡੂੰਘੀ ਸੱਟ ਮਾਰਨ ਵਾਲੀ ਦਰਬਾਰ ਸਾਹਿਬ ਅੰਦਰ ਬੇਅਦਬੀ ਦੀ ਘਟਨਾ ਨੂੰ ਦੋ ਸਾਲ ਪੂਰੇ ਹੋਣ ਮੌਕੇ ਅਕਾਲ ਤਖਤ ਸਾਹਿਬ ਵਿਖੇ ਦਲ ਖਾਲਸਾ ਦੇ ਮੈਂਬਰਾਂ ਵੱਲੋਂ ਅਰਦਾਸ ਕੀਤੀ ਗਈ ਜਿਸ ਦੀ ਅਗਵਾਈ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ।
ਪੰਥ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ ਅਤੇ ਭੱਖਦੇ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਇਹਨਾਂ ਨਾਲ ਨਜਿਠੱਣ ਲਈ ਸਾਂਝੀ ਰਣਨੀਤੀ ਤਿਆਰ ਕਰਨ ਲਈ ਸੰਘਰਸ਼ੀਲ ਜਥੇਬੰਦੀਆਂ ਦੀ ਇੱਕ ਇੱਕਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ 26 ਜੁਲਾਈ ਨੂੰ ਬੁਲਾਈ ਗਈ ਹੈ।
ਦਲ ਖਾਲਸਾ ਨੇ ਦਲਿਤਾਂ ਅਤੇ ਹੋਰਨਾਂ ਘੱਟ-ਗਿਣਤੀਆਂ ਨਾਲ ਮਿਲ ਕੇ ਕੰਮ ਕਰਨ ਨੂੰ ਤਰਜੀਹ ਦਿੰਦੇ ਹੋਏ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਉਸਦੇ ਘੇਰੇ ਨੂੰ ਵਿਸ਼ਾਲ ਕਰਨ ਦਾ ਫੈਸਲਾ ਲਿਆ ਹੈ। ਪਾਰਟੀ ਵਲੋਂ ਨਵ-ਨਿਯੂਕਤ ਨੌਜਵਾਨ ਜਰਨਲ ਸਕੱਤਰ ਪਰਮਜੀਤ ਸਿੰਘ ਟਾਂਡਾ ਨੇ ਜਥੇਬੰਦਕ ਮੁਹਿੰਮ ਦੀ ਸ਼ੁਰੁਆਤ ਕਰਦੇ ਹੋਏ ਨੌਜਵਾਨਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਇਨਸਾਫ ਅਤੇ ਆਜਾਦੀ ਦੀ ਲਹਿਰ ਨੂੰ ਚਲਾਉਣ ਲਈ ਅੱਗੇ ਆਉਣ।
ਜਲੰਧਰ: ਖਾਲਸਾ ਰਾਜ ਦੀ ਪ੍ਰਾਪਤੀ ਲਈ ਸਿੱਖ ਕੌਮ ਵੱਲੋਂ ਬੀਤੇ ਦਹਾਕਿਆਂ ਦੌਰਾਨ ਲੜੇ ਗਏ ਸੰਘਰਸ਼ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੀ ਗੁਰਸਿੱਖ ਜੋੜੀ ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਬੱਬਰ ਅਤੇ ਸ਼ਹੀਦ ਬੀਬੀ ਮਨਜੀਤ ਕੌਰ ਬੱਬਰ ਦਾ ਸ਼ਹੀਦੀ ਦਿਹਾੜਾ ਬੀਤੇ ਸ਼ਨੀਵਾਰ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ ਗਿਆ। ਗੁਰਦੁਆਰਾ ਸਿੰਘ ਸਭਾ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਪਹੁੰਚੇ ਸਿੱਖ ਆਗੂਆਂ ਜਿਨ੍ਹਾਂ ਵਿੱਚ ਖਾਸ ਤੌਰ ਤੇ ਨੌਜਵਾਨ ਆਗੂ ਸ਼ਾਮਿਲ ਸਨ, ਉਨ੍ਹਾਂ ਨੇ ਆਜ਼ਾਦ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਨੂੰ ਸ਼ਹੀਦਾਂ ਦਾ ਮਕਸਦ ਦੱਸਦਿਆਂ ਇਸ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦਰਸਾਈ।
ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਨੂੰ ਸਰਕਾਰੀ ਤੰਤਰ ਹੱਥੋਂ ਹੋਇਆ ਕਤਲ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਸਰਕਾਰੀ ਕਾਲੇਜ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਇਸ ਦੀ ਨਿਆਇਕ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਸਜਾ ਮਿਲਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਿੰਦੂਤਵ ਵਿਚਾਰਧਾਰਾ ਵਿਰੁੱਧ ਕੀਤੇ ਜਾ ਰਹੇ ਇਸ ਘੋਲ ਵਿੱਚ ਉਹ ਦਲਿਤ ਵਿਦਿਆਰਥੀ ਸੰਗਠਨਾ ਦੇ ਨਾਲ ਖੜੇ ਹਨ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਅਸਤੀਫੇ ਦੀ ਮੰਗ ਅਤੇ ਹੋਰ ਮੰਗਾਂ ਦਾ ਸਮਰਥਨ ਕਰਦੇ ਹਨ।
ਭਾਰਤੀ ਗਣਤੰਤਰ ਦਿਵਸ ਨੂੰ ਪੰਜਾਬ ਅਤੇ ਸਿੱਖਾਂ ਲਈ ਵਿਸਾਹਘਾਤ ਦਿਹਾੜੇ ਵਜੋਂ ਮੰਨਦੇ ਹੋਏ, ਦਲ ਖਾਲਸਾ ਆਪਣੇ ਸਹਿਯੋਗੀ ਦਲਾਂ ਨਾਲ ਮਿਲਕੇ ਸੰਵਿਧਾਨ ਅਤੇ ਕਾਲੇ ਕਾਨੂੰਨਾਂ ਦੀ ਛੱਤਰ-ਛਾਇਆ ਹੇਠ ਪੰਜਾਬ ਦੀ ਹੋਈ ਲੁੱਟ-ਖਸੁੱਟ ਅਤੇ ਸਿੱਖਾਂ ਉਤੇ ਹੋਏ ਅੱਤਿਆਚਾਰਾਂ ਅਤੇ ਵਧੀਕੀਆਂ ਵਿਰੁੱਧ ੨੫ ਜਨਵਰੀ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਰੋਹ ਭਰਿਆ ਮੁਜ਼ਾਹਰਾ ਕਰੇਗਾ।
ਗੁਰੂ ਸਿਧਾਂਤ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਘਾੜਤ ਘੜਨ ਦੇ ਉਪਰਾਲਿਆਂ ਤਹਿਤ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਵੱਲੋਂ ਅੱਜ ਸ੍ਰੀ ਹਰਿਗੋਬਿੰਦਪੁਰ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਭਗਤ ਸਾਹਿਬਾਨ ਨੂੰ ਸਮਰਪਿਤ ਇਹ ਸਮਾਗਮ ਉਸ ਲੜੀ ਤਹਿਤ ਕਰਵਾਇਆ ਗਿਆ ਜਿਸ ਵਿੱਚ ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਉਹ ਦਲਿਤ ਭਾਈਚਾਰੇ ਨਾਲ ਸਨਮਾਨਜਨਕ ਤਰੀਕੇ ਨਾਲ ਸਾਂਝ ਨੂੰ ਪੱਕਿਆਂ ਕਰਨ ਲਈ ਸੰਵਾਦ ਦਾ ਸਿਲਸਿੱਲਾ ਸ਼ੂਰੂ ਕਰੇਗੀ।
ਦਲ ਖਾਲਸਾ ਦਾ ਆਰ.ਐਸ.ਐਸ ਨੂੰ ਜਵਾਬ: ਪਾਕਿਸਤਾਨ, ਬੰਗਲਾਦੇਸ਼ ਅਤੇ ਭਾਰਤ ਇੱਕ ਪ੍ਰਭੂਸੱਤਾ ਸੰਪੰਨ ਮੁਲਕ ਹਨ ਅਤੇ ਇਸੇ ਤਰਾਂ ਹੀ ਪੰਜਾਬ ਅਤੇ ਕਸ਼ਮੀਰ ਦੇ ਲੋਕ ਵੀ ਆਪਣਾ ਆਜ਼ਾਦ ਮੁਲਕ ਸਿਰਜਣ ਦਾ ਇਰਾਦਾ ਰੱਖਦੇ ਹਨ ਜਥੇਬੰਦੀ ਦੀ ਸਤਵੀਂ ਵਰੇਗੰਢ ਨੂੰ ਮਨਾਉਦਿੰਆਂ, ਸਿੱਖ ਯੂਥ ਆਫ ਪੰਜਾਬ ਵਲੋਂ 'ਸ਼ਹੀਦ ਅਤੇ ਸਾਡੇ ਫਰਜ਼' ਵਿਸ਼ੇ ਉਤੇ ਅੱਜ ਏਥੇ ਕੇ.ਐਲ.ਸਹਿਗਮ ਐਡੀਟੋਰੀਅਮ ਵਿੱਚ ਭਰਵੀਂ ਕਾਨਫਰੰਸ ਦਾ ਆਯੋਜਿਨ ਕੀਤਾ ਜਿਸ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੀਤਾ ਗਿਆ।
ਚੰਡੀਗੜ੍ਹ ਵਿਖੇ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਵੱਲੋਂ ਸਿੱਖ ਸਿਆਸਤ ਨਾਲ ਕੀਤੀ ਗਈ ਗੱਲਬਾਤ ਵੇਖੋ।
ਹੁਸ਼ਿਆਰਪੁਰ: ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਜਿਸ ਮਾਰਗ ਤੇ ਚਲਦਿਆਂ ਸ਼ਹਾਦਤ ਪ੍ਰਾਪਤ ਕੀਤੀ ਗਈ ਉਸ ਮਾਰਗ ਤੇ ਉਨ੍ਹਾਂ ਦੀ ਪ੍ਰੇਰਣਾ ਅਤੇ ਅਗਵਾਈ ਦੇ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਸਨ।