ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਨਾਮਜ਼ਦ ਕਰਨ ਲਈ ਅਮਰੀਕਾ ਵੱਲੋਂ ਸੰਯੁਕਤ ਰਾਸ਼ਟਰ ’ਚ ਦਿੱਤੀ ਗਈ ਤਜਵੀਜ਼ ਨੂੰ ਰੋਕੇ ਜਾਣ ’ਤੇ ਚੀਨ ਨੇ ਆਪਣੇ ਫ਼ੈਸਲੇ ਨੂੰ ਸਹੀ ਠਹਿਰਾਇਆ ਹੈ। ਚੀਨ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਰੱਖੀਆਂ ਗਈਆਂ ਸ਼ਰਤਾਂ ਨੂੰ ਅਜੇ ਤੱਕ ਨਹੀਂ ਮੰਨਿਆ ਗਿਆ ਹੈ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ 'ਤੇ ਜਨਵਰੀ ਮਹੀਨੇ ਵਿੱਚ ਹੋਏ ਹਥਿਆਰਬੰਦ ਹਮਲੇ ਦੇ ਮਾਮਲੇ ਦੀ ਜਾਂਚ ਕਰਨ ਲਈ ਪਾਕਿਸਤਾਨ ਤੋਂ ਪੰਜ ਮੈਂਬਰੀ ਸਾਂਝੀ ਜਾਂਚ ਟੀਮ ਭਾਰਤ ਪਹੁੰਚ ਗਈ ਹੈ।ਇਸ ਟੀਮ ਵਿੱਚ ਆਈ. ਐਸ. ਆਈ. ਦਾ ਇਕ ਅਧਿਕਾਰੀ ਵੀ ਸ਼ਾਮਿਲ ਹੈ । ਇਹ ਪਹਿਲਾ ਮੌਕਾ ਹੈ ਜਦੋਂ ਪਾਕਿਸਤਾਨ ਦੀ ਕੋਈ ਟੀਮ ਹਮਲੇ ਦੀ ਜਾਂਚ ਕਰਨ ਲਈ ਇਥੇ ਆਈ ਹੈ । ਇਹ ਟੀਮ ਹੁਣ ਤਕ ਕੌਮੀ ਜਾਂਚ ਏਜੰਸੀ ਵਲੋਂ ਕੀਤੀ ਜਾਂਚ ਦਾ ਵਿਸ਼ਲੇਸ਼ਣ ਵੀ ਕਰੇਗੀ ।
ਪਠਾਨਕੋਟ ਫੌਜੀ ਹਵਾਈ ਅੱਡੇ 'ਤੇ ਹੋਏ ਹਮਲੇ ਦੀ ਜਾਂਚ ਕਰ ਰਹੀ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਪਾਕਿਸਤਾਨ ਦੀ ਜਾਂਚ ਟੀਮ ਦੇ ਭਾਰਤ ਪਹੁੰਚਣ ਤੋਂ ਪਹਿਲਾਂ ਫਿਰ ਇੱਕ ਵਾਰ ਅੱਜ ਪੰਜਾਬ ਪੁਲਿਸ ਦੇ ਐਸ. ਪੀ. ਸਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਨੂੰ ਪਠਾਨਕੋਟ ਅੱਤਵਾਦੀ ਹਮਲੇ ਦੇ ਸਬੰਧ ਵਿਚ ਪੁੱਛਗਿੱਛ ਲਈ ਫਿਰ ਤਲਬ ਕੀਤਾ ਹੈ ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਬੰਦਿਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦਾ ਕੇਂਦਰ ਬਣੇ ਪੰਜਾਬ ਪੁਲਿਸ ਦੇ ਐੱਸ.ਪੀ ਸਲਵਿੰਦਰ ਸਿੰਘ ਦੇ ਘਰ ਕੇਂਦਰੀ ਜਾਂਚ ਏਜ਼ੰਸੀ ਵੱਲੋਂ ਛਾਪਾ ਮਾਰਨ ਦੀਆਂ ਖਬਰਾਂ ਆ ਰਹੀਆਂ ਹਨ।
ਪਠਾਨਕੋਟ ਦੇ ਫੌਜੀ ਹਵਾਈ ਅੱਡੇ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦੇ ਘੇਰੇ ਵਿੱਚ ਆਏ ਪੰਜਾਬ ਪੁਲਿਸ ਦੇ ਐੱਸ. ਪੀ ਸਲਵਿੰਦਰ ਸਿੰਘ ਦਾ ਨੈਸ਼ਨਲ ਜਾਂਚ ਏਜ਼ੰਸੀ ਵੱਲੋਂ ਝੂਠ ਫੜ੍ਹਨ ਵਾਲਾ ਟੈਸਟ ਕਰਵਾਇਆ ਜਾਵੇਗਾ।
ਸ਼੍ਰੀ ਮੁਕਤਸਰ ਸਾਹਿਬ ਵਿਖੇ ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਦਾ ਸ਼ਹੀਦੀ ਮੇਲਾ ਇਸ ਵਾਰ ਇਸ ਵਾਰ ਵੱਡਾ ਸਿਆਸੀ ਅਖਾੜਾ ਬਨਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਸਮੇਂ ਪੰਜ ਲੱਖ ਦੇ ਇਕੱਠ ਵਾਲੀ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ, ਜਦਕਿ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਮਾਤ ਦੇਣ ਲਈ ਪੁਰਾ ਜੋਰ ਲਾ ਰਹੇ ਹਨ।
ਪਠਾਨਕੋਟ ਫੌਜੀ ਹਵਾਈ ਅੱਡੇ ‘ਤੇ ਹੋਏ ਹਮਲੇ ਤੋਂ ਦੋ ਦਿਨ ਬਾਅਦ 4 ਜਨਵਰੀ ਨੂੰ ਏਅਰਬੇਸ ਅੰਦਰ ਮੁੜ ਗੋਲੀਬਾਰੀ ਸ਼ੁਰੂ ਹੋ ਗਈ ਸੀ ਜਿਸ ਤੋਂ ਬਾਅਦ ਮੀਡੀਆ ਤੋਂ ਲੈ ਕੇ ਸਿਆਸੀ ਜਗਤ 'ਚ ਹਲਚਲ ਮੱਚ ਗਈ ਸੀ ।
ਪਠਾਨਕੋਟ ਹਵਾਈ ਅੱਡੇ ‘ਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ ਸ਼ੱਕ ਦੇ ਗੇਰੇ ਵਿੱਚ ਆਏ ਪੰਜਾਬ ਪੁਲਿਸ ਦੇ ਐੱਸ. ਪੀ ਦਾ ਝੂਠ ਫੜਨ ਵਾਲ ਟੈਸਟ ਅੱਜ ਕਰਵਾਇਆ ਜਾ ਰਿਹਾ ਹੈ।
ਪਠਾਨਕੋਟ ਸਥਿਤ ਭਾਰਤੀ ਹਵਾਈ ਫੋਜ ਦੇ ਅੱਡੇ ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅੱਤਵਾਦੀਆਂ ਵੱਲੋਂ ਏਅਰਬੇਸ ਉਪਰ ਹਮਲਾ ਕੀਤੇ ਜਾਣ ’ਤੇ ਚਲਾਇਆ ਗਿਆ ਪਠਾਨਕੋਟ ਆਪ੍ਰੇਸ਼ਨ ਪੂਰੀ ਤਰ੍ਹਾਂ ਨਾਲ ਖਰਾਬੀ ਭਰਿਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 7 ਦਿਨ ਬੀਤਣ ਦੇ ਬਾਵਜੂਦ ਕਿਸੇ ਨੂੰ ਯਕੀਨ ਨਹੀਂ ਹੈ ਕਿ ਸਾਰੇ ਅੱਤਵਦੀਆਂ ਦਾ ਸਫਾਇਆ ਕਰ ਦਿੱਤਾ ਗਿਆ ਹੈ ਜਾਂ ਫਿਰ ਨਹੀਂ। ਅਸੀਂ ਅੱਜ ਵੀ ਉਸੇ ਤਰ੍ਹਾਂ ਅਨਜਾਣ ਤੇ ਅਨਿਸ਼ਚਿਤ ਹਾਂ, ਜਿਵੇਂ ਪਹਿਲੇ ਦਿਨ ਸੀ।
Next Page »