Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Patiala

Patiala

ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕਰਵਾਈ ਇਸ ਕਾਨਫਰੰਸ ਵਿੱਚ ਪਹੁੰਚੇ ਕਰੀਬ ਅੱਧੇ ਮਹਿਮਾਨਾਂ ਵੱਲੋਂ ਆਪਣੀ ਆਮਦ ਦੇ ਦਸਤਖ਼ਤ ਅੰਗਰੇਜ਼ੀ ਵਿੱਚ ਕੀਤੇ ਗਏ। ਇਸ ਤੋਂ ਇਲਾਵਾ ਕਾਨਫਰੰਸ ਵਿੱਚ ਮੰਚ ’ਤੇ ਇੱਕ ਸਨਮਾਨ ਦਾ ਟਾਈਟਲ ਵੀ ਅੰਗਰੇਜ਼ੀ ’ਚ ਹੀ ਸੀ।
ਪੰਜਾਬੀ ਯੂਨੀਵਰਸਿਟੀ ’ਤੇ ਆਏ ਵਿੱਤੀ ਸੰਕਟ ਪਿੱਛੇ ਇੱਕ ਵੱਡਾ ਕਾਰਨ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਂਦੀ ਗ੍ਰਾਂਟ ਵਿੱਚ ਹੋ ਰਹੀ ਕਟੌਤੀ ਹੈ। 20 ਸਾਲ ਪਹਿਲਾਂ ਪੰਜਾਬੀ ਯੂਨੀਵਰਸਿਟੀ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਨੂੰ ਮਿਲਣ ਵਾਲੀਆਂ ਤਨਖ਼ਾਹਾਂ ਦਾ 108 ਫ਼ੀਸਦ ਸਰਕਾਰ ਵੱਲੋਂ ਗ੍ਰਾਂਟ ਵਜੋਂ ਦਿੱਤਾ ਜਾਂਦਾ ਸੀ, ਜੋ ਅੱਜ ਘੱਟ ਕੇ ਸਿਰਫ਼ 18 ਫ਼ੀਸਦ ਹੀ ਰਹਿ ਗਿਆ ਹੈ।

ਚੰਡੀਗੜ੍ਹ: ਦੱਖਣੀ ਕੋਰੀਆ ਦੀ ਡੌਂਗੂ ਯੂਨੀਵਰਸਿਟੀ ’ਚ ਪ੍ਰੋਫੈਸਰ ਵਜੋਂ ਸੇਵਾਵਾਂ ਨਿਭਾਅ ਰਹੇ ਭੌਤਿਕ ਵਿਿਗਆਨੀ ਡਾਕਟਰ ਸੁਨੀਲ ਕੁਮਾਰ ਨੇ ਆਪਣੇ ਦੋ ਕੋਰੀਅਨ ਸਾਥੀਆਂ ਨਾਲ ਮਿਲ ਕੇ ਸਾਬਿਤ ਕਰ ਦਿੱਤਾ ਹੈ ਕਿ ਮਿੱਟੀ ਦੀ ਵਰਤੋਂ ਨਾਲ ਘਰਾਂ ਦੇ ਯੰਤਰਾਂ ਨੂੰ ਚਲਾਉਣਾ ਸੰਭਵ ਹੈ। ਘਰ ’ਚ ਰੱਖੇ ਗਮਲਿਆਂ ਅਤੇ ਕਿਆਰੀਆਂ ਤੋਂ ਭਾਵੇਂ ਫੁੱਲ, ਫਲ ਅਤੇ ਸਬਜ਼ੀਆਂ ਮਿਲਦੀਆਂ ਹਨ […]

ਭਾਸ਼ਾ ਵਿਭਾਗ ਪੰਜਾਬ ਦੇ ‘ਲੋਗੋ’ ਦੀ ਨਵੇਕਲੀ ਪਛਾਣ ਨਾਲ ਕਿਤਾਬਾਂ ਛਪਾਉਣ ਦਾ ਰਿਵਾਜ਼ ਹੁਣ ਖ਼ਤਮ ਹੋਣ ਕਿਨਾਰੇ ਹੈ। ਆਪਣੀਆਂ ਰਚਨਾਵਾਂ ’ਤੇ ਲੋਗੋ ਦੀ ਤਾਂਘ ਲਈ ਸਹਿਕਦੇ ਕਈ ਲਿਖਾਰੀ ਵੀ ਰੱਬ ਨੂੰ ਪਿਆਰੇ ਹੋ ਚੁੱਕੇ ਹਨ। ਕਈ ਸਾਲਾਂ ਤੋਂ ਪਏ ਕਈ ਖਰੜੇ ਵੀ ਆਪਣਾ ਅਸਲ ਵਜੂਦ ਗੁਆ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇ-ਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਕੈਪਟਨ ਸਰਕਾਰ ਦਾ ਪੰਜਾਬੀ ਭਾਸ਼ਾ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।
ਕੈਪਟਨ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ 130 ਪ੍ਰਾਇਮਰੀ ਸਕੂਲਾਂ ਵਿੱਚ ਅਗਲੇ ਵਿਿਦਅਕ ਸੈਸ਼ਨ ਦੌਰਾਨ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਹੋਵੇਗਾ ਇਨ੍ਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਮਾਡਲ ਸਕੂਲ ਦਾ ਨਾਂ ਦਿੱਤਾ ਜਾ ਰਿਹਾ ਹੈ।
ਮੀਡੀਆ ਦੀਆਂ ਖ਼ਬਰਾਂ ਅਤੇ ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ (15-16 ਨਵੰਬਰ ਦੀ ਰਾਤ) ਇਹ ਧਮਾਕਾ ਹੋਇਆ। ਧਮਾਕੇ ਕਰਕੇ ਨੇੜਲੀਆਂ ਦੁਕਾਨਾਂ ਦਾ ਕਾਫੀ ਨੁਕਸਾਨ ਹੋਇਆ। ਮੌਕੇ 'ਤੇ ਪਹੁੰਚੇ ਅੱਗ-ਬੁਝਾਊ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ।
ਪੰਜਾਬ ਸਰਕਾਰ ਵੱਲੋਂ ਪੰਜਾਬ 'ਚ ਦਿਨੋਂ-ਦਿਨ ਧਰਤੀ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਨੂੰ ਦੇਖਦਿਆਂ ਅੰਮ੍ਰਿਤਸਰ ਸਮੇਤ ਜਲੰਧਰ, ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਨੂੰ ਆਉਂਦੇ ਸਮੇਂ 'ਚ ਪੀਣ ਲਈ ਦਰਿਆਵਾਂ ਦਾ ਪਾਣੀ ਸਾਫ਼ ਕਰਕੇ ਸਪਲਾਈ ਕਰਨ ਦੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ, ਉੱਥੇ ਲੋਕਾਂ ਨੂੰ ਪੀਣ ਵਾਲੇ ਪ੍ਰਦੂਸ਼ਿਤ ਪਾਣੀ ਤੋਂ ਵੀ ਮੁਕਤੀ ਮਿਲੇਗੀ। ਇਹ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਉਪਰੰਤ ਅੰਮ੍ਰਿਤਸਰ ਵਿਖੇ ਆਪਣੀ ਪਲੇਠੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਭਾਰਤ ਦੀ ਜੰਗ-ਏ-ਆਜ਼ਾਦੀ ਵਿਚ ਪੰਜਾਬੀਆਂ ਤੇ ਖਾਸਕਰ ਸਿੱਖਾਂ ਦਾ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਭਾਰਤ ਦੀ ਆਜ਼ਾਦੀ ਵਿਚ ਸਿੱਖਾਂ ਦੀ ਵੱਡੀ ਭੂਮਿਕਾ ਹੈ, ਜਿਸਨੂੰ ਵਰਤਮਾਨ ਪੀੜੀ ਅੰਦਰ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ।
ਬੁੱਢਾ ਦਲ ਦੇ ਮੌਜੂਦਾ ਮੁਖੀ ਬਾਬਾ ਬਲਬੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਦੀ ਹੱਤਿਆ ਦੇ ਕੇਸ ਸਬੰਧੀ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਨੇ ਬਾਬਾ ਉਦੈ ਸਿੰਘ ਧੜੇ ਦੇ ਅੱਠ ਮੈਂਬਰਾਂ ਨੂੰ ਤਾਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਉਦੈ ਸਿੰਘ ਦੀ ਪਤਨੀ ਤੇ ਪੁੱਤਰੀ ਸਮੇਤ 15 ਜਣਿਆਂ ਨੂੰ ਬਰੀ ਕਰ ਦਿੱਤਾ ਗਿਆ। ਕਾਤਲਾਨਾ ਹਮਲੇ ਦੇ ਦੋਸ਼ਾਂ ਤਹਿਤ ਬਾਬਾ ਬਲਵੀਰ ਸਿੰਘ ਦੇ ਚਾਰ ਪਰਿਵਾਰਕ ਮੈਂਬਰਾਂ ਨੂੰ ਵੀ ਦਸ-ਦਸ ਸਾਲਾਂ ਦੀ ਕੈਦ ਦੀ ਸਜ਼ਾ ਸੁਣਾਈ ਗਈ, ਜਦੋਂ ਕਿ ਤਿੰਨ ਜਣਿਆਂ ਨੂੰ ਬਰੀ ਕਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।