ਮਾਲਵੇ ਵਿੱਚ ਕੈਂਸਰ ਦਾ ਮੁੱਖ ਸਰੋਤ ਬਣੀਆਂ 20 ਕੀਟਨਾਸ਼ਕ ਦਵਾਈਆਂ ਉੱਪਰ ਪੰਜਾਬ ਸਰਕਾਰ ਨੇ ਮੁਕੰਮਲ ਪਾਬੰਦੀ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਕਾਰਨ ਡੀਲਰਾਂ ਵੱਲੋਂ ਵਾਧੂ ਪਏ ਸਟਾਕ ਨੂੰ ਨਹਿਰਾਂ ਜਾਂ ਦਰਿਆਵਾਂ ਵਿੱਚ ਸੁੱਟ ਦਿੱਤੇ ਜਾਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੀ ਰਜਿਸਟਰੇਸ਼ਨ ਕਮੇਟੀ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ (ਪੀ.ਐਸ.ਐਫ.ਸੀ) ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ 1 ਫਰਵਰੀ, 2018 ਤੋਂ 20 ਕੀਟਨਾਸ਼ਕਾਂ ਦੀ ਵਿਕਰੀ 'ਤੇ ਪਾਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜੋ ਮਨੁੱਖ ਅਤੇ ਵਾਤਾਵਰਣ ਲਈ ਨੁਕਸਾਨਦੇਹ ਹਨ।