Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

PGI Chandighar

PGI Chandighar

ਪੀਜੀਆਈ ਚੰਡੀਗੜ੍ਹ ਅਜਿਹਾ ਪਹਿਲਾ ਸਰਕਾਰੀ ਹਸਪਤਾਲ ਬਣੇਗਾ ਜਿੱਥੇ ਦਾਨੀ ਰਿਸ਼ਤੇਦਾਰ ਦੇ ਜਿਗਰ ਦਾ ਅੱਧਾ ਹਿੱਸਾ ਕੱਟ ਕੇ ਮਰੀਜ਼ ਦੇ ਫਿੱਟ ਕਰਨ ਨਾਲ ਉਸ ਦੀ ਜਾਨ ਬਚਾਈ ਜਾ ਸਕੇਗੀ। ਪੀਜੀਆਈ ਦੇ ਡਾਕਟਰਾਂ ਨੇ ਹਾਲ ਹੀ ’ਚ ਇੱਕ ਮਰੀਜ਼ ਦਾ ਇੱਕੋ ਵੇਲੇ ਜਿਗਰ ਅਤੇ ਗੁਰਦਾ ਟਰਾਂਸਪਲਾਂਟ ਕਰ ਕੇ ਨਵਾਂ ਇਤਿਹਾਸ ਰਚਿਆ ਹੈ। ਪੀਜੀਆਈ ਨੇ ਲਾਈਵ ਲਿਵਰ ਟਰਾਂਸਪਲਾਂਟ ਦੀ ਤਿਆਰੀ ਪੂਰੀ ਕਰ ਲਈ ਹੈ ਅਤੇ ਇਸੇ ਮਹੀਨੇ ਇਲਾਜ ਦੀ ਨਵੀਂ ਤਕਨੀਕ ਸ਼ੁਰੂ ਕੀਤੀ ਜਾ ਰਹੀ ਹੈ। ਲਾਈਵ ਲਿਵਰ ਟਰਾਂਸਪਲਾਂਟ ’ਤੇ ਮਸਾਂ ਦੋ ਲੱਖ ਰੁਪਏ ਦਾ ਖ਼ਰਚਾ ਆਵੇਗਾ ਜਦਕਿ ਲਿਵਰ ਟਰਾਂਸਪਲਾਟ ’ਤੇ ਪੰਦਰਾਂ ਲੱਖ ਰੁਪਏ ਤੋਂ ਵੱਧ ਲੱਗ ਜਾਂਦੇ ਹਨ।
ਪੀਜੀਆਈ ਚੰਡੀਗੜ ਦੇ ਜਿਗਰ ਰੋਗ ਵਿਭਾਗ ਨੇ ਖ਼ਰਾਬ ਜਿਗਰ ਦਾ ਸਟੈੱਮ ਸੈੱਲ ਥੈਰੇਪੀ ਨਾਲ ਸਫ਼ਲ ਇਲਾਜ ਕਰ ਕੇ ਮੈਡੀਕਲ ਖੇਤਰ ਵਿੱਚ ਇੱਕ ਹੋਰ ਵੱਡਾ ਮਾਅਰਕਾ ਮਾਰਿਆ ਹੈ। ਅੱਸੀ ਫ਼ੀਸਦੀ ਤੱਕ ਖ਼ਰਾਬ ਹੋ ਚੁੱਕੇ ਜਿਗਰ ਦੇ ਇਲਾਜ ਲਈ ਟਰਾਂਸਪਲਾਂਟ ਦੀ ਜ਼ਰੂਰਤ ਨਹੀਂ ਰਹੀ। ਜਿਗਰ ਰੋਗ ਵਿਭਾਗ ਵਿੱਚ ਜਿਗਰ ਦੇ 165 ਮਰੀਜ਼ਾਂ ਦਾ ਇਲਾਜ ਕਰਨ ਤੋਂ ਬਾਅਦ ਇਸ ਤਕਨੀਕ ਨੂੰ ਇੱਕ ਕੌਮਾਂਤਰੀ ਰਸਾਲੇ ‘ਹੈਪਟਾਲੋਜੀ ਐਂਡ ਅਲਕੋਹਲ ਹੈਪਟਾਈਟਸ’ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।