ਪੁਰਤਾਗਲ ਸਰਕਾਰ ਵੱਲੋਂ ਰਿਹਾਅ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਨੇ ਉਸਦੇ ਵਿਰੁੱਧ ਭਾਰਤ ਸਰਕਾਰ ਦੀ ਹਵਾਲਗੀ ਨੂੰ ਰੱਦ ਕਰਨ ‘ਤੇ ਪੁਰਤਗਾਲ ਸਰਕਾਰ ਦਾ ਧੰਨਵਾਦ ਕੀਤਾ।
ਇੰਗਲੈਂਡ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਨੂੰ ਬੀਤੇ ਕੱਲ੍ਹ ਪੁਰਤਗਾਲ ਦੀ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਗਿਆ।
ਪੁਰਤਗਾਲ ਵਿੱਚ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਵਿਰੁੱਧ ਅਤੇ ਉਨ੍ਹਾਂ ਨੂੰ ਰਿਹਾਅ ਕਰਕੇ ਵਾਪਸ ਬਰਤਾਨੀਆ ਭੇਜਣ ਲਈ ਸਿੱਖਾਂ ਨੇ ਵੱਡੀ ਗਿਣਤੀ ਵਿੱਚ ਪੁਰਤਗਾਲ ਸੰਸਦ ਸਾਹਮਣੇ ਇਕੱਠਿਆਂ ਹੋ ਕੇ ਮੁਜ਼ਾਹਰਾ ਕਰਕੇ ਮੰਗ ਪੱਤਰ ਦਿੱਤਾ।
ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਸਿੱਖ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦਾ ਡੱਟ ਕੇ ਸਮਰਥਨ ਕਰਦਿਆਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਹਰ ਸੰਭਵ ਤਰੀਕੇ ਨਾਲ ਉਸ ਦੇ ਕੇਸ ਵਿੱਚ ਯੋਗਦਾਨ ਪਾਇਆ ਜਾਵੇ ਤਾਂ ਕਿ ਉਸ ਦੀ ਇੰਗਲੈਂਡ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਸਿੱਖ ਦੁਸ਼ਮਣ ਭਾਰਤ ਸਰਕਾਰ ਨੂੰ ਮੂੰਹ ਦੀ ਖਾਣੀ ਪਵੇ ।
ਭਾਰਤ ਸਰਕਾਰ ਵੱਲੋਂ ਪੁਰਤਗਾਲ ਵਿੱਚ ਇੰਟਰਪੋਲ ਦੁਆਰਾ ਗ੍ਰਿਫਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਬਰਤਾਨੀਆ ਵਾਪਸੀ ਲਈ ਬਰਤਾਨੀਆ ਸੰਸਦ ਦੀ ਵਿਰੋਧੀ ਧਿਰ ਦੇ ਨੇਤਾ ਜੈਰਮੀ ਕੌਰਬਿਨ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨੂੰ ਭਾਈ ਪੰਮੇ ਦੀ ਰਿਹਾਈਲਈ ਚਿੱਠੀ ਲਿਖੀ ਹੈ।
ਇੰਗਲੈਂਡ ਵਿੱਚ ਰਾਜਸੀ ਸ਼ਰਨ ਲੈ ਕੇ ਆਪਣੇ ਪਰਿਵਾਰ ਸਮੇਤ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮੇ ਨੂੰ ਪੁਰਤਗਾਲ ਤੋਂ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਹਿੰਦੁਸਤਾਨ ਟਾਈਮਜ਼ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਪਟਿਆਲਾ ਰੇਂਜ ਦੇ ਡਿਪਟੀ ਇਨਸਪੈਕਟਰ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਇੱਕ ਚਾਰ ਮੈਂਬਰੀ ਪੁਲਿਸ ਟੀਮ ਦੇ ਪੁਰਤਗਾਲ ਦੀ ਰਾਜਧਾਨੀ ਲਿਸਬਨ ਨੂੰ ਵੀਰਵਾਰ ਵਾਲੇ ਦਿਨ ਰਵਾਨਾ ਹੋਣ ਦੀ ਸੰਭਾਵਨਾ ਹੈ।