Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Portugal

Portugal

ਪੁਰਤਗਾਲ ਵਿਚ 18 ਦਸੰਬਰ, 2015 ਨੂੰ ਗਿ੍ਫ਼ਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਲਈ ਸਿੱਖਸ ਫ਼ਾਰ ਜਸਟਿਸ ਦੇ ਸੱਦੇ 'ਤੇ ਅੱਜ ਟਰਾਈਸਟੇਟ ਦੀਆਂ ਸਿੱਖ ਸੰਗਤਾਂ ਵੱਲੋਂ ਪੁਰਤਗਾਲ ਦੇ ਕੌਾਸਲੇਟ ਦੇ ਬਾਹਰ ਜ਼ੋਰਦਾਰ ਵਿਖਾਵਾ ਪ੍ਰਦਰਸ਼ਨ ਕੀਤਾ ਗਿਆ ।
ਪੁਰਤਗਾਲ ਵਿੱਚ ਨਜ਼ਰਬੰਦ ਭਾਈ ਪਰਮਜੀਤ ਸਿੰਘ ਪੰਮਾ ਦੇ ਮਾਂਪਿਓੁ ਨੇ ਪੁਰਤਗਾਲ ਦੇ ਨਿਆਂ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਇੱਕ ਪੱਤਰ ਸੋਂਪਿਆ।ਭਾਈ ਪੰਮੇ ਦੇ ਪਿਤਾ ਸ੍ਰ. ਅਮਰੀਕ ਸਿੰਘ ਵਲੋਂ ਨਿਆਂ ਮੰਤਰੀ ਫਰਾਂਸਿਸਕਾ ਵੈਨ ਡੁਨੈਮ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਕਿ ਪਰਮਜੀਤ ਸਿੰਘ 1999 ਤੋਂ ਬਾਅਦ ਕਦੀ ਭਾਰਤ ਗਿਆ ਹੀ ਨਹੀਂ ਅਤੇ ਉਸ ਨੂੰ 2009-10 ਦੇ ਬੰਬ ਧਮਾਕਿਆਂ ਤੇ ਕਤਲ ਦੀ ਸਾਜਿਸ਼ ਦੇ ਝੂਠੇ ਦੋਸ਼ਾਂ ਤਹਿਤ ਫਸਾਇਆ ਜਾ ਰਿਹਾ ਹੈ।
ਬਰਤਾਨੀਆ ਦੇ ਸਿੱਖਾਂ ਨੇ ਪੁਰਤਾਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਭਾਈ ਪਰਮਜੀਤ ਸਿੰਘ ਪੰਮੇ ਦੀ ਰਿਹਾਈ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਾਹਰਾ ਕੀਤਾ।
ਭਾਰਤ ਸਰਕਾਰ ਦੀ ਅਰਜ਼ੀ ‘ਤੇ ਇੰਟਰਪੋਲ ਵੱਲੋਂ ਪੁਰਤਗਾਲ ਵਿਚ ਗ੍ਰਿਫ਼ਤਾਰ ਕੀਤੇ ਗਏ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਲਈ ਇੰਗਲੈਂਡ ਦੇ ਸਿੱਖਾਂ ਵੱਲੋਂ ਭਾਈ ਪੰਮਾ ਦੀ ਧਰਮ ਪਤਨੀ ਬੀਬੀ ਪਿੰਕੀ ਕੌਰ ਦੀ ਅਗਵਾਈ ਵਿੱਚ ਲੰਡਨ ਵਿਚ ਪੁਰਤਗਾਲ ਦੇ ਦੂਤਾਘਰ ਅੱਗੇ ਰੋਸ ਮੁਜ਼ਹਰਾ ਕੀਤਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।