Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Prabjot Singh

Prabjot Singh

ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ ਇਜਲਾਸ ਦੌਰਾਨ ਇੱਕ ਅਹਿਮ ਰਿਪੋਰਟ ਜਾਰੀ ਕੀਤੀ ਹੈ।
ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ, ਜਿਨ੍ਹਾਂ ਵਿੱਚ ਐਡਮਿੰਟਨ (ਅਲਬਰਟਾ) ਅਤੇ ਬਰੈਂਪਟਨ (ਓਨਟਾਰੀਓ) ਸ਼ਾਮਲ ਹਨ, ਨੇ ਇੱਕ ਇਤਿਹਾਸਕ ਪਹਿਲਕਦਮੀ ਕਰਦਿਆਂ 4 ਫਰਵਰੀ, 2026 ਨੂੰ "ਸਾਕਾ ਨਕੋਦਰ ਦਿਹਾੜੇ" ਵਜੋਂ ਸਰਕਾਰੀ ਤੌਰ 'ਤੇ ਮਾਨਤਾ ਦਿੱਤੀ ਹੈ। ਇਹ ਐਲਾਨ ਸਿੱਖ ਫੈਡਰੇਸ਼ਨ (ਕੈਨੇਡਾ) ਅਤੇ ਸਾਕਾ ਨਕੋਦਰ ਦੇ ਸ਼ਹੀਦ ਪਰਿਵਾਰਾਂ ਦੇ ਲੰਬੇ ਸੰਘਰਸ਼ ਅਤੇ ਸਹਿਯੋਗ ਦਾ ਨਤੀਜਾ ਹੈ।
ਇਸ ਵਿਸ਼ੇਸ਼ ਗੱਲਬਾਤ ਵਿੱਚ, ਪੱਤਰਕਾਰ ਮਨਦੀਪ ਸਿੰਘ ਨੇ ਕੈਨੇਡਾ ਸਥਿਤ ਸਿੱਖ ਵਕੀਲ ਅਤੇ ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਦੇ ਨੁਮਾਇੰਦੇ ਪ੍ਰਭਜੋਤ ਸਿੰਘ ਨਾਲ ਗੱਲ ਕੀਤੀ, ਜਿਨ੍ਹਾਂ ਨੇ ਹਾਲ ਹੀ ਵਿੱਚ ਅਜ਼ਰਬਾਈਜਾਨ ਵਿੱਚ ਬਾਕੂ ਇਨੀਸ਼ੀਏਟਿਵ ਗਰੁੱਪ ਵੱਲੋਂ ਕਰਵਾਈ ਗਈ ਇੱਕ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਹਿੱਸਾ ਲਿਆ।
ਕਨੇਡਾ ਰਹਿੰਦੇ ਸਿੱਖ ਵਕੀਲ ਪ੍ਰਭਜੋਤ ਸਿੰਘ ਨੇ ਅਲਬਰਟਾ ਸੂਬੇ ਵਿਚ ਵਕਾਲਤ ਕਰਨ ਲਈ ਚੁੱਕੀ ਜਾਂਦੀ ਇੰਗਲੈਂਡ ਦੇ ਰਾਜੇ ਪ੍ਰਤੀ ਸੱਚੀ ਨਿਸ਼ਠਾ ਅਤੇ ਵਫਾਦਾਰੀ ਦੀ ਸਹੁੰ ਨਹੀਂ ਚੁੱਕੀ ਅਤੇ ਇਸ ਮਾਮਲੇ ਵਿਚ ਲੰਮੀ ਕਾਨੂੰਨੀ ਕਾਰਵਾਈ ਤੋਂ ਬਾਅਦ ਕਨੇਡਾ ਦੀ ਸੁਪਰੀਮ ਕੋਰਟ ਰਾਹੀਂ 100 ਸਾਲ ਪੁਰਾਣਾ ਕਾਨੂੰਨ ਬਦਲਵਾਉਣ ਵਿਚ ਸਫਲਤਾ ਹਾਸਿਲ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।