Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Prem SIngh Chandumajra

Prem SIngh Chandumajra

ਅਨੰਦਪੁਰ ਸਾਹਿਬ: ਮੌਜੂਦਾ ਪੰਥਕ ਹਾਲਾਤਾਂ ਦੌਰਾਨ ਸਿਆਸੀ ਤੇ ਧਾਰਮਿਕ ਸੰਕਟ ਵਿਚੋਂ ਬਾਹਰ ਨਿਕਲਣ ਦੇ ਰਾਹ ਲੱਭਣ ਲਈ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਰਾਹੀਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਬੁਲਾਈ ਸਿੱਖ ਸਕਾਲਰਾਂ, ਬੁੱਧੀਜੀਵੀਆਂ ਤੇ ਵਿਦਵਾਨਾਂ ਦੀ ਇਕੱਤਰਤਾ ਉਲਟ ਪ੍ਰਭਾਵ ਵਾਲੀ ਸਾਬਤ ਹੋ ਗਈ। ਸੀਨੀਅਰ ਅਕਾਲੀ ਆਗੂਆਂ ਦੀ ਹਾਜ਼ਰੀ ’ਚ ਹੀ ਸਿੱਖ ਬੁੱਧੀਜੀਵੀ ਤੇ ਵਿਦਵਾਨ ਬੇਬਾਕੀ ਨਾਲ ਅਕਾਲੀ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਤੇ ਜਥੇਦਾਰਾਂ ਨੂੰ ਹੀ ਕਟਹਿਰੇ ’ਚ ਖੜ੍ਹਾ ਕਰ ਗਏ। ਮੌਜੂਦਾ ਪੰਥਕ ਹਾਲਾਤਾਂ ਲਈ ਅਕਾਲੀ ਲੀਡਰਸ਼ਿਪ ਨੂੰ ਕਸੂਰਵਾਰ ਠਹਿਰਾਉਂਦਿਆਂ ਵਿਦਵਾਨਾਂ ਨੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਅਤੇ ਸਿੱਖ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਵੀ ਆਪਣੇ ਅਹੁਦਿਆਂ ਤੋਂ ਤਰੁੰਤ ਪਾਸੇ ਹੋਣ ਦੀ ਰਾਏ ਦੀ ਦਿੱਤੀ ਹੈ। ਨਾਲ ਹੀ ਵਿਦਵਾਨਾਂ ਨੇ ਪੰਥਕ ਧਿਰਾਂ ਵਲੋਂ ਬੁਲਾਏ ਗਏ ਸਰਬੱਤ ਖ਼ਾਲਸਾ ਦੀ ਪ੍ਰਕਿਰਿਆ ਨੂੰ ਵੀ ਸਵਾਲਾਂ ਦੇ ਘੇਰੇ ’ਚ ਲਿਆਉਂਦਿਆਂ ਬੁਲਾਏ ਜਾ ਰਹੇ ਸਰਬੱਤ ਖ਼ਾਲਸਾ ਨੂੰ ਗੈਰ-ਵਾਜਬ ਦੱਸਿਆ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਪੰਥਖ ਮੁੱਦਿਆਂ ‘ਤੇ ਬਾਦਲ ਦਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਪਨਾਣੇ ਰਵੱਈਏ ਕਰਕੇ ਪੰਜਾਬ ਬਾਦਲ ਦਲ ਵੱਖ-ਵੱਖ ਆਗੂਆਂ ਦੇ ਕੀਤੇ ਗਏ ਘਿਰਾਓ ਤੋਂ ਡਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਬਾਦਲ ਦਲ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਆਪਣੀ ਸੁਰੱਖਿਆ ਲਈ ਲੋਹੇ ਦੇ ਜੰਗਲੇ ਲਾ ਕੇ ਵਿਚਾਰਾਂ ਕੀਤੀਆਂ। ਬਾਕੀ ਸਾਰੀ ਸੰਗਤ ਜੰਗਲੇ ਤੋਂ ਬਾਹਰ ਬੈਠੀ ਹੋਈ ਸੀ, ਜਿਨ੍ਹਾਂ ਜੰਗਲੇ ਦੇ ਬਾਹਰੋਂ ਹੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।
ਐਸ.ਏ.ਐਸ ਨਗਰ: ਅਕਾਲੀ ਦਲ ਬਾਦਲ ਦੇ ਪ੍ਰਧਾਨ ਵੱਲੋਂ ਅਕਾਲੀ ਆਗੂਆਂ ਅਤੇ ਵਰਕਾਰਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਜਾਰੀ ਕੀਤੇ ਗਏ ਪਛਚਾਤਾਪ ਸਮਾਗਮ ਕਰਨ ਦੇ ਹੁਕਮਾਂ ਤੇ ਫੁੱਲ ਚੜਾਉਂਦਿਆਂ ਕੱਲ੍ਹ ਸ਼੍ਰੋਮਣੀ ਅਕਾਲੀ ਦਲ (ਬ) ਜ਼ਿਲ੍ਹਾ ਮੁਹਾਲੀ ਵੱਲੋਂ ਫੇਜ਼ 8 ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਖੁੱਲੇ ਪੰਡਾਲ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਪਛਚਾਤਾਪ ਅਰਦਾਸ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।