ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਨੇ ਭਾਈ ਸੁਰਿੰਦਰਪਾਲ ਸਿੰਘ ਬਾਰੇ ਯਾਦਾਂ ਸਾਂਝੀਆਂ ਕੀਤੀਆਂ

ਸ. ਜਗਮੋਹਨ ਸਿੰਘ ਨੇ ਇਸ ਮੌਕੇ ਬੋਲਦਿਆਂ ਭਾਈ ਸੁਰਿੰਦਰਪਾਲ ਸਿੰਘ ਤੇ ਉਨ੍ਹਾਂ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਬਾਰੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਕਿਵੇਂ ਭਾਈ ਸੁਰਿੰਦਰਪਾਲ ਸਿੰਘ ਨੇ ਪੰਥਕ ਸਿਆਸਤ ਨੂੰ ਹੁਲਾਰਾ ਦੇਣ ਲਈ ਜੀਅ-ਜਾਨ ਨਾਲ ਸਰਗਰਮੀ ਕੀਤੀ ਸੀ ਅਤੇ ਕਿਵੇਂ ਉਹ ਬਿਲਕੁਲ ਉਲਟ ਹੋ ਚੁੱਕੇ ਹਾਲਾਤ ਵਿਚ ਵੀ ਪੂਰੀ ਸ਼ਿੱਦਤ ਤੇ ਦ੍ਰਿੜਤਾ ਨਾਲ ਇਸ ਪਾਸੇ ਯਤਨ ਕਰਦੇ ਰਹੇ ਸਨ।
ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਤਾਜਾ ਹਾਲਾਤ ਬਾਰੇ ਖਾਸ ਪੇਸ਼ਕਸ਼ ਤੇ ਗੁ: ਕਰਤਾਰਪੁਰ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਗੱਲਬਾਤ

ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਅਤੇ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ 4 ਸਤੰਬਰ, 2019 ਨੂੰ ਕਰਤਾਰਪੁਰ ਸਾਹਿਬ, ਨਾਰੋਵਾਲ, ਪਾਕਿਸਤਾਨ ਵਿਖੇ ਜਾ ਕੇ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਚੱਲ ਰਹੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੋਬਿੰਦ ਸਿੰਘ ਨਾਲ ਉਚੇਚੇ ਤੌਰ ਉੱਤੇ ਗੱਲਬਾਤ ਕੀਤੀ ਜਿਸ ਉੱਤੇ ਅਧਾਰਤ ਇਹ ਖਾਸ ਪੇਸ਼ਕਸ਼ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੀ ਜਾਣਕਾਰੀ ਹਿਤ ਪੇਸ਼ ਕੀਤੀ ਜਾ ਰਹੀ ਹੈ।
ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਦੀ ਬਹਾਲੀ ਬਾਰੇ ਸੱਥ ਚਰਚਾ ਹੋਈ (ਸਾਰ ਲੇਖਾ)

ਵਿਚਾਰ ਮੰਚ ਸੰਵਾਦ ਵੱਲੋਂ “ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਕਿਵੇਂ ਬਹਾਲ ਕਰੀਏ?” ਵਿਸ਼ੇ ਉੱਤੇ ਸਿੱਖ ਵਿਚਾਰਕ ਤੇ ਸਿੱਖ ਰਿਸਰਚ ਇੰਸਟੀਟਯੂਟ ਦੇ ਬਾਨੀ ਨਿਰਦੇਸ਼ਕ ਸ. ਹਰਿੰਦਰ ਸਿੰਘ (ਯੂ.ਐਸ.ਏ.) ਨਾਲ ਇਕ ਸੱਥ ਚਰਚਾ ਕੀਤੀ ਗਈ।
ਸਿੱਖ ਜਥੇਬੰਦੀਆਂ 20-21 ਅਕਤੂਬਰ ਨੂੰ ਬੇਅਦਬੀ ਮਾਮਲੇ ਤੇ “ਪੰਥਕ ਅਸੈਂਬਲੀ” ਚ ਵਿਚਾਰ ਕਰਨਗੀਆਂ

ਲੰਘੇ ਦਿਨ ਜਲੰਧਰ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ “ਪੰਥਕ ਅਸੈਂਬਲੀ” ਨਾਂ ਹੇਠ ਇਕ ਇਕੱਤਰਤਾ ਕਰਕੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਬਾਰੇ ਸਿੱਖ ਨਜ਼ਰੀਏ ਤੋਂ ਵਿਚਾਰ ਕਰਨ ਦਾ ਐਲਾਨ ਕੀਤਾ ਹੈ।
ਕੌਮੀ ਮਸਲਿਆਂ ਤੇ ਬੇਅਦਬੀ ਮਾਮਲੇ ਦਾ ਹੱਲ ਲੱਭਣ ਲਈ ਪੰਥ ਦਰਦੀਆਂ ਵਲੋਂ ਪੰਥਕ ਅਸੈਂਬਲੀ ਦੇ ਗਠਨ ਦਾ ਐਲਾਨ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿਚ ਸਿੱਖ ਕੌਮ ਨੂੰ ਦਰਪੇਸ਼ ਧਾਰਮਿਕ ਸਮੱਸਿਆਵਾਂ ਦੇ ਹੱਲ ਤਲਾਸ਼ਣ ਲਈ ਕੁਝ ਪੰਥ ਦਰਦੀਆਂ ਨੇ ਅੱਜ ਇਥੇ ਪੰਥਕ ਅਸੈਂਬਲੀ ਨਾਮੀ ਇੱਕ ਪੰਥਕ ਸੰਸਥਾ ਗਠਿਤ ਕਰਨ ਦੀ ਸ਼ੁਰੂਆਤ ਕੀਤੀ ਹੈ। ਇਹ ਪੰਥਕ ਅਸੈਂਬਲੀ 20-21 ਅਕਤੂਬਰ ਨੂੰ ਆਪਣੀ ਪਹਿਲੀ ਦੋ ਰੋਜਾ ਇੱਕਤਰਤਾ ਅੰਮ੍ਰਿਤਸਰ ਵਿਖੇ ਕਰੇਗੀ। ਅੱਜ ਇਥੇ ਕਾਹਲੀ ਨਾਲ ਬੁਲਾਏ ਪੱਤਰਕਾਰ ਇਕੱਠ […]
ਜਿਸ “ਆਨੰਦ ਮੈਰਿਜ ਐਕਟ” ਨੂੰ ਲਾਗੂ ਕਰਵਾਇਆਂ ਜਾ ਰਿਹਾ ਹੈ, ਉਸ ਵਿੱਚ ਕੀ ਹੈ? (ਖਾਸ ਚਰਚਾ)

ਇਨ੍ਹੀਂ ਦਿਨੀਂ ਕੁਝ ਸਿਆਸੀ ਪਾਰਟੀਆਂ ਇਸ ਗੱਲ ਲਈ ਆਪਣੀ ਪਿੱਠ ਆਪੇ ਹੀ ਥਾਪੜ ਰਹੀਆਂ ਹਨ ਕਿ ਉਨਹਾਂ “ਆਨੰਦ ਮੈਰਿਜ ਐਕਟ” ਵੱਖ-ਵੱਖ ਥਾਈਂ ਲਾਗੂ ਕਰਵਾ ਦਿੱਤਾ ਹੈ। ਸਾਲ 2012 ਵਿੱਚ ਜਦੋਂ 1909 ਵਾਲੇ ਆਨੰਦ ਮੈਰਿਜ ਐਕਟ ਵਿੱਚ ਤਸਬਦੀਲੀ ਕਰਕੇ ਵਿਆਹ ਦਰਜ਼ ਕਰਵਾਉਣ ਦੀ ਮੱਦ ਪਾਈ ਗਈ ਸੀ ਤਾਂ ਉਦੋਂ ਸਿੱਖ ਸਿਆਸਤ ਵੱਲੋਂ ਇਸ ਮਾਮਲੇ ‘ਤੇ ਸਿੱਖ ਵਿਚਾਰਵਾਨਾਂ ਤੇ ਕਾਨੂੰਨ ਮਾਹਿਰਾਂ ਨਾਲ ਗੱਲਬਾਤ ਕੀਤੀ ਗਈ ਸੀ
ਰਿਵਿਊ: ‘ਦ ਬਲੈਕ ਪ੍ਰਿੰਸ’ ਇਸ ਸਦੀ ਦੀ ਸਿੱਖ ਫਿਲਮ ( ਪ੍ਰੋ. ਜਗਮੋਹਨ ਸਿੰਘ )

ਪਿਛਲੇ ਹਫਤੇ ਸ਼ੁੱਕਰਵਾਰ ਨੂੰ ਮੈਂ 2 ਘੰਟੇ ਮਹਾਰਾਜਾ ਦਲੀਪ ਸਿੰਘ ਅਤੇ ਮਹਾਰਾਣੀ ਜਿੰਦਾਂ ਦੇ ਸਾਥ ਵਿੱਚ ਗੁਜਾਰੇ। ਇਸ ਸਾਰੇ ਸਮੇਂ ਦੌਰਾਨ ਮੈਂ ਮਹਾਰਾਜਾ ਦਲੀਪ ਸਿੰਘ ਨਾਲ ਸਿੱਖ ਧਰਮ ਤੋਂ ਜ਼ਬਰੀ ਇਸਾਈ ਧਰਮ ਦੇ ਦਾਖਲੇ ਤੱਕ ਅਤੇ ਫਿਰ ਸਹਿਜੇ-ਸਹਿਜੇ ਸਿੱਖੀ ਵਿੱਚ ਮੁੜ ਵਾਪਸੀ ਦਾ ਸਫਰ ਤਹਿ ਕੀਤਾ। ਬੱਚੇ ਦਲੀਪ ਸਿੰਘ ਨੂੰ ਸਿੱਖ ਰਾਜ ਦੇ ਘਰਾਣੇ ‘ਚੋਂ ਮਾਂ ਦੀ ਝੋਲੀ ‘ਚੋਂ ਖੋਹ ਕੇ ਇੰਗਲੈਂਡ ਬਕਿੰਗਮ ਪੈਲੇਸ ਦੇ ਰਾਜ ਘਰਾਣੇ ਤੱਕ ਮਹਾਰਾਜਾ ਦਲੀਪ ਸਿੰਘ ਦੀ ਜ਼ਬਰੀ ਯਾਤਰਾ ਦਾ ਵੀ ਮੈਂ ਸਾਥ ਮਾਣਿਆ।
ਆਜ਼ਾਦੀ ਦੇ ਪਰਵਾਨਿਆਂ ਦੀਆਂ ਮਾਣਮੱਤੀਆਂ ਮਾਵਾਂ

ਭਾਰਤੀ ਸਟੇਟ ਨੇ 11 ਫਰਵਰੀ 1984 ਨੂੰ ਮਕਬੂਲ ਭੱਟ ਨੂੰ ਫਾਂਸੀ ਚੜਾ ਕੇ ਸ਼ਹੀਦ ਕਰ ਦਿੱਤਾ ਸੀ। ਜਨਾਬ ਭੱਟ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਕਸ਼ਮੀਰ ਦੀ ਆਜ਼ਾਦੀ ਲਈ ਚੱਲ ਰਹੇ ਸੰਘਰਸ਼ ਵਿੱਚ ਉਥੋਂ ਦੇ ਲੋਕਾਂ ਲਈ ਰਾਹ ਦਸੇਰਾ ਹੈ ਅਤੇ ਕਸ਼ਮੀਰ ਦੇ ਲੋਕ ਆਪਣੇ ਇਸ ਆਗੂ ਨੂੰ ਅੱਜ ਵੀ ਬਾਬਾ-ਏ-ਕੌਮ ਦੇ ਨਾ ਨਾਲ ਯਾਦ ਕਰਦੇ ਹਨ।
ਨਸ਼ਿਆਂ, ਔਰਤਾਂ ਵਿਰੁਧ ਹਿੰਸਾ, ਸਭਿਆਚਾਰਕ ਗੰਧਲੇਪਣ ਅਤੇ ਰਾਜਨੀਤੀ ਦੇ ਅਪਰਾਧੀਕਰਨ ਵਿਰੁੱਧ ਹੋਈ ਯੂਥ ਕਾਨਫਰੰਸ

‘ਸਿਖ ਯੂਥ ਆਫ ਪੰਜਾਬ‘ ਵਲੋਂ ਨਸ਼ਿਆਂ, ਔਰਤਾਂ ਵਿਰੁ¤ਧ ਹਿੰਸਾ, ਸਭਿਆਚਾਰਕ ਗੰਧਲੇਪਣ ਅਤੇ ਰਾਜਨੀਤੀ ਦੇ ਅਪਰਾਧੀਕਰਨ ਵਿਰੁ¤ਧ ਗੁਰੂ ਨਾਨਕ ਦੇਵ ਯੂਨੀਵਰਸਟੀ ਦੇ ਸਾਹਮਣੇ ਇ¤ਕ ਯੂਥ ਕਾਨਫਰੰਸ ਕੀਤੀ ਗਈ ਜਿਸ ਵਿ¤ਚ ਬੁਲਾਰਿਆਂ ਨੇ ਪੰਜਾਬ ਦੀ ਡੁਬਦੀ ਜਵਾਨੀ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਹੋਕਾ ਦਿਤਾ ਕਿ ਉਹ ਆਪਣੀ ਸਾਂਝੀ ਆਵਾਜ਼ ਅਤੇ ਹਾਂ-ਪਖੀ ਸਰਗਰਮੀਆਂ ਨਾਲ ਪੰਜਾਬ ਅੰਦਰ ਬਦਲਾਅ ਲਿਆਉਣ। ਬੁਲਾਰਿਆਂ ਨੇ ਯਕੀਨ ਨਾਲ ਕਿਹਾ ਕਿ ਪੰਜਾਬ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕਦਾ ਹੈ ।
ਵਿਸ਼ੇਸ਼ ਗੱਲਬਾਤ (2): ਸਾਕਾ ਦਰਬਾਰ ਸਾਹਿਬ ਦੀ ਦੇ ਵਿਰੋਧ ਦੀ ਰਾਜਨੀਤੀ
ਸ੍ਰ: ਜਸਪਾਲ ਸਿੰਘ ਸਿੱਧੂ ਨੇ ਇਸ ਮਸਲੇ ਦੇ ਪਿਛੋਕੜ ਨੂੰ ਫੋਲਦਿਆਂ ਕਿਹਾ ਕਿ ਭਾਰਤ ਨੂੰ ਇਕ ਇਕਹਿਰੀ ਪਛਾਣ ਦੇਣ ਤੇ ਭਾਰਤੀ ਕੌਮ ਉਸਾਰੀ ਦਾ ਜੋ ਅਮਲ ਨਹਿਰੂ ਗਾਂਧੀ ਨੇ ਰਾਜਸੀ ਤੌਰ ਤੇ ਚਿਤਵਿਆ ਸੀ ਉਸ ਅਮਲ ਵਿਚੋਂ ਹੀ ਯਾਦਗਾਰ ਦਾ ਵਿਰੋਧ ਉਪਜ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੀ ਸਟੇਟ ਦੀ ਨਜ਼ਰੀਏ ਨੂੰ ਮੁੱਖ ਰੱਖਦਿਆਂ ਮਸਲਿਆਂ ਬਾਰੇ ਸਰਕਾਰੀ ਪਹੁੰਚ ਨੂੰ ਹੀ ਅਪਣਾਅ ਰਿਹਾ ਹੈ।
