ਵਿਸ਼ੇਸ਼ ਗੱਲਬਾਤ (1): ਸਾਕਾ ਦਰਬਾਰ ਸਾਹਿਬ (ਜੂਨ 1984) ਦੀ ਯਾਦਗਾਰ ਕਿਉਂ?

ਲੁਧਿਆਣਾ/ਪਟਿਆਲਾ (17 ਜੂਨ, 2012): ਬੀਤੀ 20 ਮਈ ਨੂੰ ਸ਼੍ਰੀ ਦਰਬਾਰ ਸਾਹਿਬ ਭਵਨ-ਸਮੂਹ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਮੀਰੀ-ਪੀਰੀ ਦੇ ਨਿਸ਼ਾਨ ਸਾਹਿਬਾਨ ਦੇ ਨਜ਼ਦੀਕ ਜੂਨ 1984 ਵਿਚ ਵਾਪਰੇ ਸਾਕਾ ਦਰਬਾਰ ਸਾਹਿਬ, ਜਿਸ ਦੌਰਾਨ ਭਾਰਤੀ ਫੌਜਾਂ ਵੱਲੋਂ ਸਰਕਾਰੀ ਹੁਕਮ ਨਾਲ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਕਹਿਰੀ ਫੌਜੀ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖ ਰੈਫਰੈਂਸ ਲਾਇਬ੍ਰੇਰੀ ਤਬਾਹ ਕੀਤੀ ਗਈ ਅਤੇ ਅਨੇਕਾਂ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਦੀ ਯਾਦਗਾਰ ਉਸਾਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਬੀਤੀ 6 ਜੂਨ ਨੂੰ ਇਸ ਯਾਦਗਾਰ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ਵਿਸ਼ੇਸ਼ ਗੱਲਬਾਤ: (1) ਸਾਕਾ ਦਰਬਾਰ ਸਾਹਿਬ (ਜੂਨ 1984) ਦੀ ਯਾਦਗਾਰ ਕਿਉਂ? ਅਤੇ (2) ਯਾਦਗਾਰ ਦੇ ਵਿਰੋਧ ਦੀ ਰਾਜਨੀਤੀ

ਸਾਕਾ ਦਰਬਾਰ ਸਾਹਿਬ ਦੀ ਯਾਦਗਾਰ ਬਾਰੇ ਸਿੱਖ ਨੁਕਤਾ-ਨਜ਼ਰ ਲੱਭਣ ਦੇ ਯਤਨਾਂ ਤਹਿਤ “ਸਿੱਖ ਸਿਆਸਤ ਮਲਟੀਮੀਡੀਆ” ਵੱਲੋਂ ਸਿੱਖ ਚਿੰਤਕਾਂ ਨਾਲ ਵਿਸ਼ੇਸ਼ ਗੱਲ-ਬਾਤ ਕੀਤੀ ਗਈ ਹੈ। ਇਸ ਵਿਚਾਰ-ਚਰਚਾ ਦਾ ਸੰਚਾਲਨ ਸ੍ਰ. ਬਲਜੀਤ ਸਿੰਘ ਵੱਲੋਂ ਕੀਤਾ ਗਿਆ ਅਤੇ ਇਸ ਵਿਚ ਉੱਘੇ ਸਿੱਖ ਚਿੰਤਕ ਤੇ ਲੇਖਕ ਸ੍ਰ: ਅਜਮੇਰ ਸਿੰਘ, ਸਮਾਜਕ ਤੇ ਮਨੁੱਖੀ ਹੱਕਾਂ ਦੇ ਕਾਰਕੁੰਨ ਪ੍ਰੋ: ਜਗਮੋਹਨ ਸਿੰਘ ਅਤੇ ਸੀਨੀਅਰ ਪੱਤਰਕਾਰ ਸ੍ਰ: ਜਸਪਾਲ ਸਿੰਘ ਸਿੱਧੂ ਨੇ ਹਿੱਸਾ ਲਿਆ।