Tag Archive "prof-kirpal-singh-badunger"

ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਟੌਹੜਾ ਦੇ ਨਾਂ ‘ਤੇ ਬਣੇ ਇੰਸਟੀਚਿਊਟ ਦੀ ਇਮਾਰਤ ਦਾ ਉਦਘਾਟਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਨਾਂ 'ਤੇ ਬਣੇ ਇੰਸਟੀਚਿਊਟ ਆਫ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਦੀ ਨਵੀਂ ਇਮਾਰਤ ਦੇ ਉਦਘਾਟਨ ਦੌਰਾਨ ਇੰਸਟੀਚਿਊਟ ਵਿੱਚ ‘ਗੁਰਮਤਿ ਸਿਖਲਾਈ ਕੇਂਦਰ’ ਦਾ ਆਗਾਜ਼ ਵੀ ਕੀਤਾ ਗਿਆ।

ਚੋਣਾਂ ‘ਚ ਡੇਰੇ ਦੀ ਹਮਾਇਤ ਦਾ ਮਾਮਲਾ: “ਜਾਂਚ ਰਿਪੋਰਟ” ਦਿੱਲੀ ਗੁਰਦੁਆਰਾ ਚੋਣਾਂ ਤੋਂ ਬਾਅਦ

ਡੇਰਾ ਸਿਰਸਾ ਵਿਖੇ ਆਸ਼ੀਰਵਾਦ ਅਤੇ ਸਮਰਥਨ ਲੈਣ ਗਏ ਬਾਦਲ ਦਲ ਦੇ ਆਗੂਆਂ ਦੇ ਮਾਮਲੇ ਦੀ ਜਾਂਚ ਕਰ ਰਹੀ ਸ਼੍ਰੋਮਣੀ ਕਮੇਟੀ ਦੀ ਤਿੰਨ ਮੈਂਬਰੀ "ਜਾਂਚ ਟੀਮ" ਨੂੰ "ਹੋਰ ਸਮਾਂ" ਮਿਲਣ ਦੀ ਸੰਭਾਵਨਾ ਹੈ। ਟੀਮ ਵੱਲੋਂ ਮੁਕੰਮਲ ਜਾਂਚ ਰਿਪੋਰਟ ਦਿੱਲੀ ਗੁਰਦੁਆਰਾ ਚੋਣਾਂ (26 ਫਰਵਰੀ) ਤੋਂ ਬਾਅਦ ਹੀ ਸੌਂਪੇ ਜਾਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ "ਹੁਕਮਨਾਮੇ" ਦੀ ਉਲੰਘਣਾ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਡੇਰਾ ਸਿਰਸਾ ਪ੍ਰੇਮੀਆਂ ਦੀਆਂ ਵੋਟਾਂ ਹਾਸਲ ਕਰਨ ਲਈ ਬਾਦਲ ਦਲ ਵਲੋਂ ਡੇਰਾ ਸਿਰਸਾ ਮੁਖੀ ਦੇ ਪ੍ਰੋਗਰਾਮ ਪੰਜਾਬ 'ਚ ਕਰਾਉਣ ਦਾ ਐਲਾਨ ਕੀਤਾ ਗਿਆ ਸੀ।

ਸਿੱਖ ਮਸਲਿਆਂ ‘ਤੇ ਗੱਲਬਾਤ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਭਾਰਤੀ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।

ਸ਼੍ਰੋਮਣੀ ਕਮੇਟੀ ਵਲੋਂ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ ‘ਸਿੱਖ ਨੌਜਵਾਨ ਚੇਤਨਾ ਸਮਾਗਮ’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਮੇਟੀ ਨਾਲ ਸਬੰਧਤ ਯੂਨੀਵਰਸਿਟੀ, ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ 10 ਜਨਵਰੀ ਨੂੰ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਜੀ ਦੇ ਦਸ਼ਮੇਸ਼ ਦੀਵਾਨ ਹਾਲ ਵਿੱਚ 'ਸਿੱਖ ਨੌਜਵਾਨ ਗੁਰਮਤਿ ਚੇਤਨਾ ਸਮਾਗਮ' ਕਰਵਾਇਆ ਜਾ ਰਿਹਾ ਹੈ।

‘ਨਕਲੀ ਅਰਦਾਸ’ ‘ਚ ਮਲੂਕਾ ਦੀ ਸ਼ਮੂਲੀਅਤ ਬਾਰੇ ਬਡੂੰਗਰ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਕੀ ਕੰਮ? ਮਾਨ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ 'ਨਕਲੀ ਅਰਦਾਸ' ਦੇ ਮੁੱਦੇ 'ਤੇ ਤਿੰਨ ਮੈਂਬਰੀ ਕਮੇਟੀ ਬਣਾਉਣ ਬਾਰੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਸ. ਮਾਨ ਨੇ ਕਿਹਾ ਕਿ ਮਲੂਕਾ ਮਾਮਲੇ 'ਚ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਬਿਲਕੁਲ ਮਹੱਤਵਹੀਣ ਹੈ।

ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ (ਵਿਦਿਆ) ਨਿਯੁਕਤ

ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਗਿਆ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਵਿੱਦਿਆ ਦਾ ਨਿਯੁਕਤੀ ਪੱਤਰ ਦੇਣ ਮੌਕੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਸਤਰ ਨੂੰ ਹੋਰ ਉਪਰ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਬੀਬੀ ਸਤਵੰਤ ਕੌਰ ਦੀ ਨਿਯੁਕਤੀ ਉਨ੍ਹਾਂ ਦੀ ਅਣਥੱਕ ਘਾਲਣਾ, ਮਿਹਨਤ ਅਤੇ ਵਧੀਆ ਪ੍ਰਬੰਧਕੀ ਗੁਣਾਂ ਨੂੰ ਮੁੱਖ ਰੱਖਦਿਆਂ ਹੋਇਆ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਬਡੂੰਗਰ ਵੱਲੋਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋਫੈਸਰ ਬਡੂੰਗਰ ਨੇ ਦਿੱਤਾ ਹੋਂਦ ਚਿੱਲੜ ਯਾਦਗਾਰ ਬਣਾਉਣ ਦਾ ਭਰੋਸਾ

ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰੱਖੇ ਨੀਂਹ ਪੱਥਰ ਦਾ ਸਨਮਾਨ ਕੀਤਾ ਜਾਵੇਗਾ ਅਤੇ ਯਾਦਗਾਰ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਨਵੰਬਰ 1984 'ਚ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਚਿੱਲੜ ਵਿਖੇ 32 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਵਲੋਂ ਭਾਈ ਬਲਬੀਰ ਸਿੰਘ ਅਰਦਾਸੀਆ ਦੀਆਂ ਸੇਵਾਵਾਂ ਬਹਾਲ ਕਰਨ ਦਾ ਫੈਸਲਾ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਉ ਨਾ ਦੇਣ ਕਾਰਣ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਗੁੱਸੇ ਦਾ ਸ਼ਿਕਾਰ ਹੋਏ ਭਾਈ ਬਲਬੀਰ ਸਿੰਘ ਅਰਦਾਸੀਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਕੱਲ੍ਹ 12 ਦਸੰਬਰ ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਹੈ ਕਿ ਦਰਬਾਰ ਸਾਹਿਬ ਦੇ ਅਰਦਾਸੀਆ ਸਿੰਘ ਭਾਈ ਬਲਬੀਰ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ 'ਤੇ ਮੁੜ ਬਹਾਲ ਕਰ ਦਿੱਤਾ ਗਿਆ ਹੈ। ਤਬਦੀਲੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਸ ਸਮੇਂ ਦੇ ਹਾਲਾਤਾਂ ਮੁਤਾਬਿਕ ਪ੍ਰਬੰਧਕਾਂ ਵੱਲੋਂ ਕੀਤੇ ਫੈਸਲੇ 'ਤੇ ਮੈਂ ਕੋਈ ਟਿੱਪਣੀ ਨਹੀਂ ਕਰ ਸਕਦਾ, ਪਰ ਸਮੇਂ ਦੀ ਮੰਗ ਮੁਤਾਬਿਕ ਉਨ੍ਹਾਂ ਨੂੰ ਸੇਵਾਵਾਂ 'ਤੇ ਮੁੜ ਬਹਾਲ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਨੇ ਗੁ: ਬਹਾਦਰਗੜ੍ਹ ਸਾਹਮਣੇ ਬਣ ਰਹੇ ਪੁਲ ਲਈ ਗਡਕਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਜੈ ਰਾਮ ਗਡਕਰੀ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ, ਪਟਿਆਲਾ ਨੂੰ ਸਹੀ ਰਸਤਾ ਦਿੱਤੇ ਜਾਣ ਸਬੰਧੀ ਪੱਤਰ ਭੇਜਿਆ ਹੈ।

« Previous PageNext Page »