Tag Archive "prof-kirpal-singh-badunger"

ਭਾਈ ਰਾਜੋਆਣਾ ਦੀ ਸਜ਼ਾ ਸਬੰਧੀ ਫੈਸਲੇ ਲਈ ਸ਼੍ਰੋਮਣੀ ਕਮੇਟੀ ਦਾ 7 ਮੈਂਬਰੀ ਵਫਦ ਮਿਲੇਗਾ ਰਾਸ਼ਟਰਪਤੀ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁਖ ਮੰਤਰੀ ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਤਹਿਤ ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਇੱਕ 7 ਮੈਂਬਰੀ ਵਫ਼ਦ ਭਾਰਤ ਦੇ ਰਾਸ਼ਟਰਪਤੀ ਨੂੰ ਪੱਤਰ ਸੌਂਪੇਗਾ। ਅੱਜ ਇਥੇ ਗੱਲਬਾਤ ਕਰਦਿਆਂ ਪ੍ਰੋ: ਬਡੂੰਗਰ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਈ ਰਾਜੋਆਣਾ ਵੱਲੋਂ ਆਪਣੀ ਸਜ਼ਾ ਸਬੰਧੀ ਅਦਾਲਤ ਵੱਲੋਂ ਦਿੱਤੇ ਜਾਣ ਵਾਲੇ ਫੈਸਲੇ ਵਿੱਚ ਦੇਰੀ ਹੋਣ ਕਾਰਨ ਭੁੱਖ ਹੜਤਾਲ ਰੱਖੀ ਗਈ ਸੀ। ਜਿਸ ਦੇ ਨਤੀਜੇ ਵਜੋਂ ਭਾਈ ਰਾਜੋਆਣਾ ਦੀ ਸਿਹਤ ਖਰਾਬ ਹੋ ਜਾਣ 'ਤੇ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ।

ਐਸ.ਵਾਈ.ਐਲ. ਨਹਿਰ ਮਾਮਲੇ ‘ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਵਕਤ ਤਿਆਰ ਕਮੇਟੀ : ਪ੍ਰੋ. ਬਡੂੰਗਰ

ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 96ਵੇਂ ਸਥਾਪਨਾ ਦਿਵਸ ਸਬੰਧੀ ਹੋਏ ਸਮਾਗਮ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਪ੍ਰੋ. ਬਡੂੰਗਰ ਨੇ ਸਮੁੱਚੇ ਖਾਲਸਾ ਪੰਥ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਸਥਾਪਨਾ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਕਾਇਮੀ ਵਾਸਤੇ ਸੈਂਕੜੇ ਸਿੱਖਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ, ਹਜ਼ਾਰਾਂ ਜੇਲ਼੍ਹਾਂ ਵਿੱਚ ਗਏ ਅਤੇ ਲੱਖਾਂ ਸਿੱਖ ਇਸ ਲਹਿਰ ਤੋਂ ਪ੍ਰਭਾਵਿਤ ਹੋਏ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ 15 ਨਵੰਬਰ 1920 ਨੂੰ ਹੋਂਦ ਵਿੱਚ ਆਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਮਾਤ ਅਤੇ ਮਾਣਮਤੀ ਸੰਸਥਾ ਹੈ। ਇਸ ਸਿਰਮੌਰ ਸੰਸਥਾ ਨੇ ਦੇਸ਼ ਵਿੱਚ ਜਿੱਥੇ ਵੀ ਕਿਤੇ ਔਕੜ ਆਈ ਮੋਹਰੀ ਹੋ ਕੇ ਸਿੱਖਾਂ ਦੇ ਨਾਲ-ਨਾਲ ਹਰ ਜਾਤ ਤੇ ਹਰ ਵਰਗ ਦੇ ਲੋਕਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੁੱਚੇ ਖਾਲਸਾ ਪੰਥ ਨੂੰ ਵਿਸ਼ਵਾਸ ਦੁਆਇਆ ਜਾਂਦਾ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਤੇ ਪੂਰਾ ਉਤਰਨ ਦਾ ਯਤਨ ਕੀਤਾ ਜਾਵੇਗਾ। ਸਤਲੁਜ-ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਉਨ੍ਹਾਂ ਕਿਹਾ ਹੈ ਕਿ ਕਮੇਟੀ ਇਸ ਮਾਮਲੇ ‘ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਵਕਤ ਤਿਆਰ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕੀਤੀ; ਵਾਪਸ ਜੇਲ੍ਹ ਪਹੁੰਚੇ

ਬੇਅੰਤ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਆਪਣੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨਾਲ ਰਜਿੰਦਰਾ ਹਸਪਤਾਲ 'ਚ ਮੁਲਾਕਾਤ ਕਰਕੇ ਭਾਈ ਰਾਜੋਆਣਾ ਨੂੰ ਭਰੋਸਾ ਦਿਵਾਇਆ ਕਿ ਭਾਰਤ ਦੇ ਰਾਸ਼ਟਰਪਤੀ ਕੋਲ ਉਨ੍ਹਾਂ ਦੀ ਰਹਿਮ ਦੀ ਅਪੀਲ ਦਾ ਜਲਦ ਫੈਸਲਾ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਚਾਰਾਜੋਈ ਕਰੇਗੀ। ਪ੍ਰੋ. ਬਡੂੰਗਰ ਦੇ ਭਰੋਸਾ ਦੇਣ ਤੋਂ ਬਾਅਦ ਭਾਈ ਰਾਜੋਆਣਾ ਨੇ ਆਪਣੀ ਭੁੱਖ ਹੜਤਾਲ ਖਰਮ ਕਰ ਦਿੱਤੀ।

ਨਾਨਕਸ਼ਾਹੀ ਕੈਲੰਡਰ ਸਮੇਤ ਹੋਰ ਮਸਲਿਆਂ ‘ਚ ਪੰਥਕ ਧਿਰਾਂ ਦਾ ਸਹਿਯੋਗ ਲਵਾਂਗੇ: ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਫੈ਼ਸਲੇ ਲਏ ਜਾਣਗੇ ਉਹ ਸਾਰੇ ਖਾਲਸਾ ਪੰਥ ਦੀ ਮਾਣ ਮਰਿਆਦਾ ਮੁਤਾਬਕ ਹੋਣਗੇ। ਉਹ ਕੱਲ੍ਹ ਗੁਰਦੁਆਰਾ ਦੂਖ ਨਿਵਾਰਨ ਵਿੱਚ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਏ ਸਨ।

« Previous Page