Tag Archive "prof-kirpal-singh-badunger"

5 ਅਗਸਤ ਨੂੰ ਜੀਐਸਟੀ ਕੌਂਸਲ ਦੀ ਰੀਵਿਊ ਮੀਟਿੰਗ ਤੋਂ ਸ਼੍ਰੋਮਣੀ ਕਮੇਟੀ ਨੂੰ ਉਮੀਦ

ਸ਼੍ਰੋਮਣੀ ਕਮੇਟੀ ਨੇ ਉਮੀਦ ਜਤਾਈ ਹੈ ਕਿ 5 ਅਗਸਤ ਨੂੰ ਜੀਐਸਟੀ ਕੌਂਸਲ ਦੀ ਹੋਣ ਵਾਲੀ ਰੀਵਿਊ ਮੀਟਿੰਗ ਵਿੱਚ ਗੁਰਦੁਆਰਿਆਂ ਸਮੇਤ ਸਮੂਹ ਧਰਮ ਅਸਥਾਨਾਂ ਨੂੰ ਜੀਐਸਟੀ ਟੈਕਸ ਤੋਂ ਰਾਹਤ ਮਿਲ ਸਕਦੀ ਹੈ।

ਮੋਦੀ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ : ਪ੍ਰੋ: ਕਿਰਪਾਲ ਸਿੰਘ ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਐਤਵਾਰ (23 ਜੁਲਾਈ) ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 1984 ਵਿਚ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਜ਼ਬਤ ਕੀਤਾ ਗਿਆ ਸਮਾਨ ਤੁਰੰਤ ਵਾਪਸ ਕੀਤਾ ਜਾਵੇ।

ਬਹਾਦਰਗੜ੍ਹ ਵਿਖੇ ਨੌਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰੇ ਦੇ ਲਾਂਘੇ ਲਈ ਕੇਂਦਰੀ ਟੀਮ ਨੇ ਭਰੀ ਹਾਮੀ

ਬਹਾਦਰਗੜ੍ਹ ਸਥਿਤ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੇ ਸਾਹਮਣੇ ਬਣ ਰਹੇ ਓਵਰਬ੍ਰਿਜ ਹੇਠੋਂ ਲਾਂਘਾ ਰਖਾਉਣ ਦੇ ਯਤਨਾਂ ਨੂੰ ਬੂਰ ਪੈਣ ਲੱਗਿਆ ਹੈ। ਓਵਰਬ੍ਰਿਜ ਦਾ ਜਾਇਜ਼ਾ ਲੈਣ ਪੁੱਜੀ ਕੇਂਦਰੀ ਟੀਮ ਨੇ 40 ਫੁੱਟ ਚੌੜਾ ਅਤੇ 11 ਫੁੱਟ ਉੱਚਾ ਲਾਂਘਾ ਛੱਡਣ ਲਈ ਹਾਮੀ ਭਰ ਦਿੱਤੀ ਹੈਙ ਉਂਜ ਇਸ ਬਾਰੇ ਅੰਤਿਮ ਫ਼ੈਸਲਾ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੱਲੋਂ ਲਿਆ ਜਾਣਾ ਹੈ।

ਕੇਂਦਰ ਨਾਲ ਰਾਬਤਾ ਕਰਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਆਪਣੇ ਹਿੱਸੇ ਦੀ ਜੀਐਸਟੀ ਹਟਾਉਣ: ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਜੀ.ਐਸ.ਟੀ. ਮਾਮਲੇ ‘ਤੇ ਕਿਹਾ ਕਿ ਜੀ.ਐਸ.ਟੀ. ਤੋਂ ਪਹਿਲਾਂ ਧਾਰਮਿਕ ਸਥਾਨ ਕਰ ਮੁਕਤ ਸਨ, ਪਰ ਵਿੱਤ ਮੰਤਰਾਲੇ ਵੱਲੋਂ ਜੀ.ਐਸ.ਟੀ. ਪ੍ਰਣਾਲੀ ਹੋਂਦ ਵਿਚ ਲਿਆ ਕਿ ਦੇਸ਼ ਦੇ ਸਮੁੱਚੇ ਧਾਰਮਿਕ ਸਥਾਨਾਂ ਨੂੰ ਏਸ ਦੇ ਘੇਰੇ ਵਿਚ ਲਿਆਂਦਾ ਗਿਆ ਹੈ, ਜਿਸ ਪ੍ਰਤੀ ਹਰੇਕ ਸ਼ਰਧਾਵਾਨ ਦੇ ਮਨ ਵਿਚ ਸਰਕਾਰ ਪ੍ਰਤੀ ਰੋਸ ਅਤੇ ਰੋਹ ਹੈ।

ਮਹਾਰਾਸ਼ਟਰ ਸਕੂਲੀ ਕਿਤਾਬਾਂ ਵਿੱਚੋ ਸਿੱਖਾਂ ਵਿਰੋਧ ਕੁੜ ਪ੍ਰਚਾਰ ਹਟਾਇਆ ਜਾਵੇ: ਸ਼੍ਰੋਮਣੀ ਕਮੇਟੀ

ਮਹਾਰਾਸ਼ਟਰ ਦੇ ਸਕੂਲਾਂ ਦੇ ਸਿਲੇਬਸ ਵਿਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ,ਉਨ੍ਹਾਂ ਦੇ ਸਾਥੀਆਂ ਵਲੋਂ ਆਰੰਭੇ ਸਿੱਖਾਂ ਦੀਆਂ ਹੱਕੀ ਮੰਗਾਂ ਖਾਤਿਰ ਸੰਘਰਸ਼ ਸਬੰਧੀ ਛਪੀ ਇਤਰਾਜ਼ਯੋਗ ਸਮੱਗਰੀ ਦਾ ਮੁੱਦਾ ਬੀਤੇ ਦਿਨੀਂ ਸਾਮਣੇ ਆਇਆ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।

ਗੁਰਦੁਆਰਿਆਂ ਨੂੰ ਸਟੇਟ ਜੀ.ਐਸ.ਟੀ. ਤੋਂ ਛੋਟ ਦੇਣ ਲਈ ਪ੍ਰੋ. ਬਡੂੰਗਰ ਨੇ ਲਿਖਿਆ ਮੁੱਖ ਮੰਤਰੀ ਨੂੰ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਗੁਰਦੁਆਰਾ ਸਾਹਿਬਾਨ ਨੂੰ ਸਟੇਟ ਜੀ.ਐਸ.ਟੀ. ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।

ਸਿਆਸਤ ਦੇ ਰੰਗ: ਇਕ ਦਿਨ ਪਹਿਲਾਂ ਕਾਂਗਰਸੀ ਕਹਿ ਕੇ ਭੰਡਣ ਵਾਲੇ ਬਡੂੰਗਰ ਵਲੋਂ ਅੱਜ ਸਰਨਾ ਨਾਲ ਮੁਲਾਕਾਤ

ਵੈਸੇ ਤਾਂ ਕਿਹਾ ਜਾਂਦਾ ਕਿ ਸਿਆਸਤ ਦਾ ਹਾਲ ਵੀ ਸਾਉਣ ਭਾਦੋਂ ਦੇ ਛਰਾਟਿਆਂ ਵਾਲਾ ਹੀ ਹੁੰਦਾ ਕਦੋਂ ਕਿੱਥੇ ਕੀ ਵਾਪਰ ਜਾਏ ਕੁਝ ਪਤਾ ਨਹੀਂ ਲੱਗਦਾ ਪਰ ਗੁਰਦੁਆਰਿਆਂ ਦੇ ਪ੍ਰਬੰਧ ਅਤੇ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਹੋਂਦ ਵਿੱਚ ਆਈ ਸ਼੍ਰੋਮਣੀ ਕਮੇਟੀ ਜਦੋਂ ਤੋਂ ਸਿਆਸਤ ਦੇ ਗਲਬੇ ਹੇਠ ਆਈ ਹੈ ਇਸਦੀ ਹਾਲਤ ਵੀ ਉਪਰੋਕਤ ਕਹਾਵਤ ਵਾਲੀ ਹੋਈ ਪਈ ਹੈ।

ਬਾਬਾ ਬੰਦਾ ਸਿੰਘ ਬਹਾਦਰ ਇੰਜੀਅਰਿੰਗ ਕਾਲਜ ‘ਚ ਹੋ ਰਹੇ ਭ੍ਰਿਸ਼ਟਾਚਾਰ ਦੀ ਜਾਂਚ ਕਰਵਾਈ ਜਾਵੇ: ਮਾਨ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਬਿਆਨ ਜਾਰੀ ਕਰਕੇ ਦੱਸਿਆ ਕਿ ਫਤਿਹਗੜ੍ਹ ਸਾਹਿਬ ਵਿਖੇ ਸਥਿਤ ਜੋ ਵਿਦਿਅਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀਆਂ ਹਨ, ਇਨ੍ਹਾਂ ਦੋਵਾਂ ਵਿਦਿਅਕ ਸੰਸਥਾਵਾਂ ਵਿਚ ਵੱਡੇ ਪੱਧਰ ਤੇ ਹਰ ਚੀਜ਼ ਦੀ ਖਰੀਦੋ-ਫਰੋਖਤ ਕਰਦੇ ਸਮੇਂ, ਕਾਲਜ ਦੇ ਫੰਡਾਂ ਦੀ ਦੁਰਵਰਤੋਂ ਕਰਨ, ਬੱਚਿਆਂ ਦੀਆਂ ਫ਼ੀਸਾਂ, ਫਰਨੀਚਰ, ਇਮਾਰਤੀ ਸਾਜੋ-ਸਮਾਨ, ਵਰਦੀਆਂ, ਕਿਤਾਬਾਂ ਆਦਿ ਹਰ ਛੋਟੀ ਤੋਂ ਛੋਟੀ ਚੀਜ਼ ਵਿਚ ਬੀਤੇ ਲੰਮੇ ਸਮੇਂ ਤੋਂ ਵੱਡੇ ਪੱਧਰ 'ਤੇ ਘਪਲੇ ਹੁੰਦੇ ਆ ਰਹੇ ਹਨ। ਜਿਨ੍ਹਾਂ ਦੀ ਸਾਨੂੰ ਆਪਣੇ ਭਰੋਸੇਯੋਗ ਵਸੀਲਿਆ ਤੋਂ ਪੂਰੀ ਲਿਖਤੀ ਸਬੂਤਾਂ ਸਮੇਤ ਜਾਣਕਾਰੀ ਪ੍ਰਾਪਤ ਹੋਈ ਹੈ। ਜਿਵੇਂ ਕਿ ਦਾਖਲਿਆਂ ਵੇਲੇ ਜੋ ਡੋਨੇਸ਼ਨ (ਚੰਦਾ) ਲੈ ਕੇ ਸੀਟਾਂ ਭਰੀਆਂ ਜਾਂਦੀਆ ਹਨ, ਉਸਦਾ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਚ 78 ਲੱਖ ਰੁਪਇਆ ਇਕੱਠਾ ਹੋਇਆ।

ਮਹਾਨ ਕੋਸ਼ ਮਾਮਲਾ:ਮੁੱਖ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੂੰ ਚਿੱਠੀ ਲਿਖੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਤਿੰਨ ਭਾਸ਼ਾਵਾਂ ਵਿੱਚ ਛਾਪੇ ਮਹਾਨ ਕੋਸ਼ ਵਿੱਚ ਤਰੁਟੀਆਂ ਦੀ ਸ਼ਿਕਾਇਤ ਮਿਲਣ ’ਤੇ ਯੂਨੀਵਰਸਿਟੀ ਦੇ ਕਾਰਜਕਾਰੀ ਉਪ-ਕੁਲਪਤੀ ਐੱਸ.ਕੇ. ਸੰਧੂ ਨੂੰ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਇਸ ਦੇ ਨਾਲ ਹੀ ਪ੍ਰੋ ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਇਸ ਮਾਮਲੇ ਬਾਰੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ ਦਾ ਉਤਾਰਾ ਵੀ ਸੰਧੂ ਨੂੰ ਭੇਜਿਆ।

« Previous PageNext Page »