Tag Archive "prof-kirpal-singh-badunger"

ਸ਼੍ਰੋਮਣੀ ਕਮੇਟੀ ਨੇ ਕਾਰ ਸੇਵਾ ਭੂਰੀਵਾਲਿਆਂ ਨੂੰ ਨਵੀਂ ਕਾਰ ਪਾਰਕਿੰਗ ਅਤੇ ਛਬੀਲਾਂ ਤਿਆਰ ਕਰਨ ਦੀ ਸੇਵਾ ਸੌਂਪੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਦੀਦਾਰੇ ਕਰਨ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸਥਾਨਕ ਰਾਮ ਤਲਾਈ ਚੌਂਕ ਵਿਖੇ ਬਣਾਈ ਜਾਣ ਵਾਲੀ ਕਾਰ ਪਾਰਕਿੰਗ ਦਾ ਨੀਂਹ ਪੱਥਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਰੱਖਿਆ।

ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਬਾਰੇ ਇਤਰਾਜ਼ ਸਾਹਮਣੇ ਆਉਣ ‘ਤੇ ਪ੍ਰੋ. ਬਡੂੰਗਰ ਨੇ ਜਾਂਚ ਕਮੇਟੀ ਬਣਾਈ

ਹਾਲ ਹੀ ਵਿਚ ਜਾਰੀ ਹੋਈ ਪੰਜਾਬੀ ਫਿਲਮ ‘ਸੁਪਰ ਸਿੰਘ’ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਨੋਟਿਸ ਲੈਂਦਿਆਂ ਇਸ ਬਾਰੇ ਜਾਂਚ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਉਨ੍ਹਾਂ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸਿਮਰਜੀਤ ਸਿੰਘ ਅਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕਰ ਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ।

ਕੇਂਦਰ ਵੱਲੋਂ ਜੀਐਸਟੀ ਸਬੰਧੀ ਇਸ਼ਤਿਹਾਰ ਵਿਚ ਸਿੱਖ ਦਸਤਾਰ ਦੇ ਅਪਮਾਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਸਰਕਾਰ ਦੇ ਅਦਾਰੇ ‘ਸੈਂਟਰਲ ਬੋਰਡ ਆਫ ਐਕਸਾਈਜ਼ ਐਂਡ ਕਸਟਮ ਵਿਭਾਗ’ ਵੱਲੋਂ ਵੱਖ-ਵੱਖ ਅਖਬਾਰਾਂ ਵਿਚ ਮਿਤੀ 16 ਜੂਨ 2017 ਨੂੰ ਜੀਐਸਟੀ ਸਬੰਧੀ ਜਾਰੀ ਕੀਤੇ ਗਏ ਇਸ਼ਹਿਤਾਰ ਵਿਚ ਸਿੱਖ ਦਸਤਾਰ ਦੇ ਕੀਤੇ ਗਏ ਅਪਮਾਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ।

ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ

ਜੂਨ 1984 'ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਜੁਝਾਰੂ ਸਿੰਘਾਂ ਅਤੇ ਸ਼ਰਧਾਲੂਆਂ ਦੀਆਂ ਤਸਵੀਰਾਂ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਾਈ ਗਈ ਸ਼ਹੀਦੀ ਯਾਦਗਾਰ ਦੇ ਬੇਸਮੈਂਟ ਹਾਲ ਵਿੱਚ ਸਥਾਪਤ ਹੋਣਗੀਆਂ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਮੁੱਖ ਮੰਤਰੀ ਤੇ ਰਾਜਪਾਲ ਨਾਲ ਮੁਲਾਕਾਤ ਲਈ ਪੱਤਰ ਲਿਖ ਕੇ ਸਮਾਂ ਮੰਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ ਸਮਾਂ ਮੰਗਿਆ ਹੈ।

ਭਾਈ ਰੂਪਾ ਦੀ 161 ਏਕੜ ਜ਼ਮੀਨ ‘ਤੇ ਲੰਗਰ ਕਮੇਟੀ ਨੂੰ ਕਬਜ਼ਾ ਨਹੀਂ ਕਰਨ ਦਿਆਂਗੇ: ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਭਾਈ ਰੂਪਾ ਬਠਿੰਡਾ ਵਿਖੇ 161 ਏਕੜ ਜ਼ਮੀਨ 'ਤੇ ਲੰਗਰ ਕਮੇਟੀ ਵਲੋਂ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਤਣਾਅ ਦੀ ਸਥਿਤੀ ਬਣੀ ਹੋਈ ਹੈ।

ਬਾਦਲ ਦਲ ਵਲੋਂ 12 ਜੂਨ ਨੂੰ ਕੈਪਟਨ ਸਰਕਾਰ ਵਿਰੁੱਧ ਧਰਨੇ, ਸ਼੍ਰੋਮਣੀ ਕਮੇਟੀ ਵੀ ਲਵੇਗੀ ਹਿੱਸਾ

ਬਾਦਲ ਦਲ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ 12 ਜੂਨ ਨੂੰ ਧਰਨੇ ਦੇਣ ਦੇ ਪ੍ਰੋਗਰਾਮ ਬਣਾਇਆ ਹੈ।

ਘੱਲੂਘਾਰਾ ਦਿਹਾੜੇ ਮੌਕੇ ਸਿੱਖ ਜਥੇਬੰਦੀਆਂ ਦੇ ਸਹਿਯੋਗ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸੰਤੁਸ਼ਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਕਰਵਾਏ ਗਏ ਸ਼ਹੀਦੀ ਸਮਾਗਮ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਸਹਿਯੋਗ ’ਤੇ ਤਸੱਲੀ ਪ੍ਰਗਟਾਈ ਹੈ। ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿੱਚ ਕਰਵਾਇਆ ਜਾਂਦਾ ਸਮਾਗਮ ਸਿੱਖ ਵਿਰੋਧੀਆਂ ਨੂੰ ਹਮੇਸ਼ਾਂ ਰੜਕਦਾ ਰਿਹਾ ਹੈ ਅਤੇ ਉਹ ਸ਼ਾਂਤਮਈ ਸ਼ਹੀਦੀ ਸਮਾਗਮ ਵਿੱਚ ਅੜਿੱਕਾ ਲਾਉਣ ਦਾ ਯਤਨ ਕਰਦੇ ਹਨ।

ਘੱਲੂਘਾਰਾ ਦਿਹਾੜੇ ਦੀ ਮਹੱਤਤਾ ਨੂੰ ਸਮਝਿਆਂ ਸਿੱਖ ਕੌਮ ਏਕਤਾ ਦਾ ਸਬੂਤ ਦੇਵੇ: ਪ੍ਰੋ. ਬਡੂੰਗਰ

ਅਕਾਲ ਤਖ਼ਤ ਸਾਹਿਬ 'ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਸਾਂਝੇ ਤੌਰ 'ਤੇ ਘੱਲੂਘਾਰਾ ਦਿਹਾੜੇ ਨੂੰ ਮਨਾਉਣ ਦੇ ਯਤਨ ਜਾਰੀ ਹਨ।

ਸੇਵਾਮੁਕਤ ਕਰਨਲ ਦੇ ਪਰਿਵਾਰ ਨਾਲ ਕੁੱਟਮਾਰ, ਬਡੂੰਗਰ ਨੇ ਲਿਖਿਆ ਕਰਨਾਟਕਾ ਦੇ ਮੁੱਖ ਮੰਤਰੀ ਨੂੰ ਪੱਤਰ

ਬੰਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਆਰ.ਐੱਸ. ਉੱਪਲ ਦੇ ਪਰਿਵਾਰ ਨਾਲ ਕੁਝ ਲੋਕਾਂ ਵੱਲੋਂ ਬੀਤੇ ਦਿਨੀਂ ਕੁੱਟਮਾਰ ਕੀਤੀ। ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਬਡੂੰਗਰ ਨੇ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਕੇ. ਸਿਧਾਰਮਈਆ ਨੂੰ ਇੱਕ ਪੱਤਰ ਵੀ ਲਿਖਿਆ ਹੈ।

« Previous PageNext Page »