Tag Archive "prof-kirpal-singh-badunger"

ਦਰਬਾਰ ਸਾਹਿਬ ਪੁੱਜਣ ‘ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਹਰਜੀਤ ਸਿੰਘ ਸੱਜਣ ਦਾ ਸਨਮਾਨ

ਕੈਨੇਡਾ ਦੇ ਪਹਿਲੇ ਸਿੱਖ ਰੱਖਿਆ ਮੰਤਰੀ ਸ. ਹਰਜੀਤ ਸਿੰਘ ਸੱਜਣ ਨੇ ਅੱਜ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਜਦੋਂ ਹਰਜੀਤ ਸਿੰਘ ਸੱਜਣ ਕੈਨੇਡਾ ਦੇ ਭਾਰਤ ਵਿਚਲੇ ਹਾਈ ਕਮਿਸ਼ਨਰ ਨਾਲ ਘੰਟਾ ਘਰ ਪੁਜੇ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਸ. ਸੱਜਣ ਦੇ ਕਾਫਲੇ ਨੂੰ ਵੇਖਦਿਆਂ ਬਾਬਾ ਫਤਿਹ ਸਿੰਘ ਗੁਰਮਤਿ ਵਿਦਿਆਲਾ ਮੀਰਾਂ ਕੋਟ ਦੇ ਵਿਦਿਆਰਥੀਆਂ ਨੇ ਸਵਾਗਤੀ ਬੈਨਰ ਲਹਿਰਾਏ। ਅਖੰਡ ਕੀਰਤਨੀ ਜਥਾ ਅਤੇ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਦੇ ਵਿਦਿਆਰਥੀਆਂ ਵਲੋਂ ਵੀ ਸ. ਸੱਜਣ ਨੂੰ ਜੀ ਆਇਆਂ ਕਹਿੰਦੇ ਬੈਨਰ ਲਹਿਰਾਏ ਗਏ।

ਹਰਿਆਣਾ ਦੇ ਸ਼ਰਧਾਲੂਆਂ ਨੂੰ ਪਾਕਿ ਲਈ ਵੀਜ਼ੇ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਨਾਲ ਹੀ ਮਿਲਣ: ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਵੱਖ-ਵੱਖ ਪੁਰਬਾਂ ਸਮੇਂ ਪਾਕਿਸਤਾਨ ਜਾਂਦੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਵਿੱਚ ਹਰਿਆਣਾ ਦੀ ਸੰਗਤ ਲਈ ਸੂਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਸਿਫਾਰਸ਼ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਇਹ ਮੰਗ ਪ੍ਰੋ. ਬਡੂੰਗਰ ਵੱਲੋਂ ਖੱਟਰ ਨੂੰ ਇਕ ਪੱਤਰ ਲਿਖ ਕੇ ਕੀਤੀ ਗਈ।

ਓਂਟਾਰੀਓ ‘ਚ 1984 ਸਿੱਖ ਨਸਲਕੁਸ਼ੀ ਸਬੰਧੀ ਮਤੇ ਦੀ ਭਾਰਤ ਵਲੋਂ ਵਿਰੋਧਤਾ ਮੰਦਭਾਗੀ: ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਕੈਨੇਡਾ ਦੇ ਉਂਟਰੀਓ ਸੂਬੇ ਦੀ ਵਿਧਾਨ ਸਭਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ’ਤੇ ਪਾਸ ਕੀਤੇ ਮਤੇ ਦੀ ਭਾਰਤ ਸਰਕਾਰ ਵੱਲੋਂ ਨਿੰਦਾ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਰਾਖ਼ਦਿਲੀ ਦਿਖਾਉਣ ਲਈ ਕਿਹਾ ਹੈ।

ਅੰਡੇਮਾਨ ਜੇਲ੍ਹ ਦੇ ਇਤਿਹਾਸ ’ਚੋਂ ਸਿੱਖ ਕੁਰਬਾਨੀਆਂ ਮਨਫ਼ੀ ਕਰਨ ’ਤੇ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼

ਅੰਗਰੇਜ਼ਾਂ ਵਿਰੁੱਧ ਚੱਲੇ ਸੰਘਰਸ਼ ਵਿਚ ਸਿੱਖਾਂ ਨੇ ਆਪਣੀ ਆਬਾਦੀ ਤੋਂ ਕਿਤੇ ਜ਼ਿਆਦਾ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ ਹੈ ਅਤੇ ਸਿੱਖਾਂ ਦੀਆਂ ਇਨ੍ਹਾਂ ਵੱਡੀ ਗਿਣਤੀ ਕੁਰਬਾਨੀਆਂ ਨੂੰ ਇਤਿਹਾਸ ਵਿਚੋਂ ਮਨਫ਼ੀ ਕਰਨ ਦੀ ਕੋਝੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਇੱਕ ਪ੍ਰਮੁੱਖ ਅਖਬਾਰ ਵਿਚ ਅੰਡੇਮਾਨ ਦੀ ਸੈਲੂਲਰ ਜੇਲ੍ਹ ਦੇ ਇਤਿਹਾਸ ਵਿਚੋਂ ਪੰਜਾਬੀਆਂ ਅਤੇ ਸਿੱਖਾਂ ਵੱਲੋਂ ਆਜ਼ਾਦੀ ਦੀ ਲੜਾਈ ਵਿਚ ਨਿਭਾਏ ਰੋਲ ਨੂੰ ਖਤਮ ਕਰਨ ਦਾ ਮਾਮਲਾ ਇੱਕ ਲਿਖਤ ਰਾਹੀਂ ਸਾਹਮਣੇ ਆਉਣ ‘ਤੇ ਕੀਤਾ ਹੈ।

1984: ਹੋਂਦ ਚਿੱਲੜ ‘ਚ ਹੋਏ ਕਤਲੇਆਮ ਦੇ ਦੋਸ਼ੀਆਂ ਖਿਲਾਫ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਵਲੋਂ ਖੱਟਰ ਨੂੰ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 11 ਅਰਬ 6 ਕਰੋੜ ਦਾ ਸਾਲਾਨਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2017-18 ਦਾ ਸਾਲਾਨਾ ਬਜਟ 11 ਅਰਬ 6 ਕਰੋੜ 59 ਲੱਖ 98 ਹਜ਼ਾਰ 434 ਰੁਪਏ (11,06,59,98,434/-ਰੁਪਏ) ਪਾਸ ਕਰ ਦਿੱਤਾ ਗਿਆ। ਇਹ ਬਜਟ ਪਿਛਲੇ ਸਾਲ ਨਾਲੋਂ 88 ਕਰੋੜ 10 ਲੱਖ 6 ਹਜ਼ਾਰ ਰੁਪਏ ਵੱਧ ਹੈ ਜੋ 8.65 ਫੀਸਦੀ ਬਣਦਾ ਹੈ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਹਾਜ਼ਰ ਮੈਬਰਾਂ ਨੇ ਪ੍ਰਵਾਨਗੀ ਦਿੱਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 29 ਮਾਰਚ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 29 ਮਾਰਚ 2017 ਦਿਨ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 1 ਵਜੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।

ਕਿਰਪਾਲ ਸਿੰਘ ਬਡੂੰਗਰ ਨੇ ਕਿਹਾ; ਸ਼੍ਰੋਮਣੀ ਕਮੇਟੀ ਭਾਈ ਧਿਆਨ ਸਿੰਘ ਮੰਡ ਹੁਰਾਂ ਨਾਲ ਗੱਲਬਾਤ ਲਈ ਤਿਆਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋਫ਼ੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਰਜਕਾਰੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ ਹੁਰਾਂ ਨਾਲ ਹਰ ਪਲੇਟਫਾਰਮ ’ਤੇ ਗੱਲਬਾਤ ਲਈ ਤਿਆਰ ਹੈ। ਕਮੇਟੀ ਸਿੱਖ ਮਸਲਿਆਂ ਬਾਰੇ ਟਕਰਾਅ ਦੀ ਸਥਿਤੀ ਦੀ ਥਾਂ ਰਲ ਕੇ ਮਸਲੇ ਹੱਲ ਕਰਨ ਨੂੰ ਤਰਜੀਹ ਦੇਵੇਗੀ। ਉਹ ਕੱਲ੍ਹ (ਬੁੱਧਵਾਰ ਨੂੰ) ਖਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਸ਼੍ਰੋਮਣੀ ਕਮੇਟੀ ਅਧੀਨ ਚੱਲਦੀਆਂ ਵਿੱਦਿਅਕ ਸੰਸਥਾਵਾਂ ਦੇ ਖਾਲਸਾਈ ਸੱਭਿਆਚਾਰਕ ਪ੍ਰੋਗਰਾਮਾਂ ਦਾ ਉਦਘਾਟਨ ਕਰਨ ਪੁੱਜੇ ਹੋਏ ਸਨ।

ਸ਼੍ਰੋਮਣੀ ਕਮੇਟੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ‘ਵਾਤਾਵਰਣ ਦਿਵਸ’ ਦੇ ਰੂਪ ‘ਚ ਮਨਾਏਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ 'ਵਾਤਾਵਰਣ ਦਿਵਸ' ਦੇ ਰੂਪ 'ਚ ਮਨਾਉਣ ਦਾ ਐਲਾਨ ਕੀਤਾ ਹੈ।

ਬਾਦਲ ਦਲ-ਡੇਰਾ ਸਿਰਸਾ ਭਾਈਵਾਲੀ: ਹੋਰਨਾਂ ਨੂੰ ਵੀ “ਜਾਂਚ” ਦੇ ਘੇਰੇ ‘ਚ ਲੈਣ ਦੀਆਂ ਤਿਆਰੀਆਂ

ਬਾਦਲ ਦਲ ਦੇ ਆਗੂਆਂ ਵਲੋਂ ਡੇਰਾ ਸਿਰਸਾ ਦੀਆਂ ਵੋਟਾਂ ਹਾਸਲ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣ ਕਰਨ ਦੀ "ਜਾਂਚ" ਲਈ ਬਣੀ ਤਿੰਨ ਮੈਂਬਰੀ ਕਮੇਟੀ ਦੇ ਇੱਕ ਮੈਂਬਰ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ 2007 'ਚ ਜਾਰੀ ਹੁਕਮਨਾਮੇ ਤੋਂ ਬਾਅਦ ਜੋ ਵੀ ਸਿੱਖ ਆਗੂ ਡੇਰੇ ਦੇ ਸੰਪਰਕ ਵਿੱਚ ਰਿਹਾ ਹੈ, ਉਸ ਨੂੰ ਵੀ ਪੜਤਾਲ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

« Previous PageNext Page »