ਪੀ.ਟੀ.ਸੀ. ਚੈਨਲ ਵਲੋਂ ਗੁਰਬਾਣੀ ਪ੍ਰਸਾਰਣ ਉੱਤੇ ਆਪਣੀ ਅਜਾਰੇਦਾਰੀ ਦਾ ਦਾਅਵਾ ਕਰਨ ਵੱਲ ਧਿਆਨ ਦਿੰਦਿਆਂ ਵਰਲਡ ਸਿੱਖ ਪਾਰਲੀਮੈਂਟ ਨੇ ਇਕ ਲਿਖਤੀ ਬਿਆਨ ਜਾਰੀ ਕੀਤਾ
ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਸਿੱਖ ਆਗੂਆਂ ਨੇ ਕਿਹਾ ਕਿ ਬਾਦਲਾਂ ਦੀ ਹੱਥਠੋਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਦਲਾਂ ਦੀ ਸਹਿ 'ਤੇ ਕੇਵਲ ਇੱਕ ਆਪਣੇ ਚਹੇਤੇ ਤੇ ਹਿੱਸੇਦਾਰੀ ਵਾਲੇ ਪੀ. ਟੀ. ਸੀ. ਚੈੱਨਲ ਨੂੰ ਸ਼੍ਰੀ ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਣ ਦਾ ਏਕਾ ਅਧਿਕਾਰ ਦੇਣ ਦੀ ਕੁਨੀਤੀ ਦਾ ਇੱਕ ਮਾਰੂ ਪੜਾਅ ਹੈ।
ਕੈਪਟਨ ਸਰਕਾਰ ਨੇ ਕਿਹਾ ਕਿ ਸਰਬਪਾਰਟੀ ਮੀਟਿੰਗ ਦੌਰਾਨ ਸਤਲੁਜ ਯਮੁਨਾ ਨਹਿਰ ਮੁੱਦਾ, ਧਰਤੀ ਹੇਠਲੇ ਪਾਣੀ ਦੀ ਕਮੀ ਅਤੇ ਪ੍ਰਦੂਸ਼ਣ ਕਾਰਨ ਖਰਾਬ ਹੋ ਰਹੇ ਪਾਣੀ ਸਬੰਧੀ ਮਾਮਲਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ
ਪੀ.ਟੀ.ਸੀ. ਅਤੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਵਿਚਾਰਨ ਲਈ 17 ਜਨਵਰੀ ਨੂੰ ਕੇਂਦਰੀ ਸਿੰਘ ਸਭਾ, ਸੈਕਟਰ 28, ਚੰਡੀਗੜ੍ਹ ਵਿਖੇ ਇਕੱਰਤਾ ਹੋਵੇਗੀ
ਸਰਬ ਸਾਂਝੀਵਾਲਤਾ ਦੇ ਧੁਰੇ ਸ਼੍ਰੀ ਦਰਬਾਰ ਸਾਹਿਬ 'ਚ ਹੋ ਰਹੇ ਗੁਰਬਾਣੀ ਕੀਰਤਨ ਉੱਪਰ ਕਿਸੇ ਵਿਅਕਤੀ ਵਿਸ਼ੇਸ ਜਾਂ ਕਿਸੇ ਕੰਪਨੀ ਵੱਲੋਂ ਆਪਣਾ ਕਬਜ਼ਾ ਦਰਸਾਉਣਾ ਪਵਿੱਤਰ ਗੁਰਬਾਣੀ ਦੀ ਬੇਅਦਬੀ ਕਰਨ ਦੇ ਬਰਾਬਰ ਦਾ ਅਪਰਾਧ ਹੈ।
ਸਿੱਖ ਸਿਆਸਤ ਦੇ ਸੰਪਾਦਕ ਭਾਈ ਪਰਮਜੀਤ ਸਿੰਘ ਵਲੋਂ ਕੱਲ੍ਹ ਜਲੰਧਰ ਪ੍ਰੈਸ ਕਲੱਬ ਵਿਖੇ ਪ੍ਰੈਸ ਮਿਲਣੀ ਕਰ ਕੇ ਪੀ ਟੀ ਸੀ ਚੈਨਲ ਵੱਲੋ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਤੇ ਹੁਕਮਨਾਮਾ ਸਾਹਿਬ ਨੂੰ ਆਪਣੀ ਬੌਧਿਕ ਜਗੀਰ ਦੱਸ ਕੇ ਉਸ ਦੇ ਪ੍ਰਚਾਰ ਪ੍ਰਸਾਰ ਨੂੰ ਰੋਕੇ ਜਾਣ ਦੇ ਸਾਰੇ ਘਟਨਾਕ੍ਰਮ ਅਤੇ ਤੱਥਾਂ ਤੇ ਚਾਨਣਾ ਪਾਇਆ ਗਿਆ।
ਰਤਾਨੀਆ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਗੁਰਬਾਣੀ ਤੇ ਏਕਾਅਧਿਕਾਰ ਦਾ ਦਾਅਵਾ ਕਰਨ ਵਾਲੀ ਪੀ. ਟੀ. ਸੀ. ਅਤੇ ਜੀ ਨੈਕਸਟ ਮੀਡੀਆ ਪ੍ਰਾਈਵੇਟ ਲਿਮਟਿਡ ਦੀ ਸਖਤ ਨਿਖੇਧੀ ਕੀਤੀ
ਜੀ. ਨੈਕਸਟ ਮੀਡੀਆ ਪ੍ਰਾਈਵੇਟ ਲਿਮਿਟਿਡ’ ਅਤੇ ‘ਪੀ.ਟੀ.ਸੀ. ਪੰਜਾਬੀ’ ਵਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਚੱਲਦੇ ਗੁਰਬਾਣੀ ਦੇ ਪਰਵਾਹ- ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਆਪਣੀ ਅਜਾਰੇਦਾਰੀ ਦਰਸਾਉਣਾ ਸਰਾਸਰ ਗਲਤ ਅਤੇ ਨਾ ਪ੍ਰਵਾਣਯੋਗ ਕਾਰਵਾਈ ਹੈ।
« Previous Page — Next Page »