ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੀ.ਟੀ.ਸੀ ਅਤੇ ਸ਼੍ਰੋਮਣੀ ਕਮੇਟੀ ਨੂੰ ਹੁਕਮਨਾਮਾ ਸਾਹਿਬ ਦੇ ਅਧਿਕਾਰਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਸੰਬੰਧੀ ਦਸਤਾਵੇਜ ਭੇਜਣ ਦੇ ਆਦੇਸ਼ ਦਿੱਤੇ।
ਪੀ.ਟੀ.ਸੀ. ਵਲੋਂ ਗੁਰਬਾਣੀ ਤੇ ਹੁਕਮਨਾਮਾ ਸਾਹਿਬ ਉੱਤੇ ਅਜਾਰੇਦਾਰੀ ਕਰਨ ਬਾਰੇ ਭਾਈ ਰਣਜੀਤ ਸਿੰਘ ਨਾਲ ਕੀਤੀ ਖਾਸ ਗੱਲਬਾਤ
ਪੰਜਾਬ ਦੇ ਸਾਰੇ ਕੁਦਰਤੀ ਸਰੋਤਾਂ ਦਾ ਵਪਾਰੀਕਰਨ ਕਰਦੇ ਕਰਦੇ ਹੁਣ ਉਹ ਗੁਰਬਾਣੀ ਦਾ ਵਪਾਰੀਕਰਨ ਨਾ ਕਰਨ ਤਾਂ ਕਿ ਇਤਿਹਾਸ ਵਿੱਚ ਉਨ੍ਹਾਂ ਦਾ ਨਾਅ ਕਿਤੇ ਕਾਲੇ ਅੱਖਰਾਂ ਵਿਚ ਨਾ ਲਿਖਿਆ ਜਾਵੇ।
ਸ਼ਰੋਮਣੀ ਕਮੇਟੀ ਨੇ ਆਪ ਹੁਦਰੇ ਢੰਗ ਨਾਲ ਗੁਰਬਾਣੀ ਦੇ ਹੱਕ ਕਿਸੇ ਨਿਜੀ ਕੰਪਨੀ ਨੂੰ ਦਿੱਤੇ ਹਨ। ਉਨ੍ਹਾਂ ਫੇਰ ਕਿਹਾ ਕਿ ਸ਼ਰੋਮਣੀ ਕਮੇਟੀ ਕਿਵੇਂ ਸ੍ਰੀ ਦਰਬਾਰ ਸਾਹਿਬ ਤੋਂ ਗਾਈ ਜਾਂਦੀ ਬਾਣੀ ਦੇ ਹੱਕ ਕਿਸੇ ਵਪਾਰਕ ਅਦਾਰੇ ਨੂੰ ਦੇ ਸਕਦੀ ਹੈ?
ਨਿੱਜੀ ਚੈਨਲ ਵੱਲੋਂ ਗੁਰਬਾਣੀ ਦਾ ਉਸ ਦੀ ਬੌਧਿਕ ਸੰਪਤੀ ਹੋਣ ਦਾ ਤੇ ਕਾਪੀਰਾਈਟ ਹੋਣ ਦਾ ਹਵਾਲਾ ਦੇ ਕੇ ਗੁਰਬਾਣੀ ਵਾਲੇ ਕੁਝ ਪੰਨੇ ਬੰਦ ਕਰਵਾ ਦਿੱਤੇ ਗਏ ਹਨ। ਸਬੰਧਤ ਵੈੱਬਸਾਈਟ ਜੋ ਕਿ ਸਿੱਖਾਂ ਦੇ ਮੌਜੂਦਾ ਮਾਮਲਿਆਂ ਬਾਰੇ ਖਬਰਾਂ/ਜਾਣਕਾਰੀ ਸਾਂਝੀ ਕਰਦੀ ਹੈ
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਨੇ ਇੱਕ ਸੁਨੇਹਾ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਸਿੱਖ ਸਿਆਸਤ ਕੋਲ ਪੀਟੀਸੀ ਦੇ ਉਕਤ ਦਾਅਵੇ ਦੇ ਪੁਖਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਇਨ੍ਹਾਂ ਸਬੂਤਾਂ ਨੂੰ ਮੀਡੀਆ ਅਤੇ ਸਿੱਖ ਸੰਗਤਾਂ ਦੇ ਸਨਮੁੱਖ ਜਾਰੀ ਕਰਨਗੇ।
ਜਿਸ ਅਸਥਾਨ ਉੱਤੇ ਹੁਕਮਨਾਮਾ ਸਾਹਿਬ ਦਾ ਉਚਾਰਨ ਹੁੰਦਾ ਹੈ ਉਹ ਪੀਟੀਸੀ ਦਾ ਸਟੂਡੀਓ ਜਾਂ ਮਲਕੀਅਤ ਨਹੀਂ ਹੈ ਬਲਕਿ ਸੰਸਾਰ ਦਾ ਅਜੀਮ, ਪਵਿੱਤਰ, ਸਤਿਕਾਰਤ ਅਤੇ ਸਰਬ-ਸਾਂਝਾ ਅਸਥਾਨ- ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਹੈ। ਜਿਹਨਾਂ ਸ਼ਬਦਾਂ ਦਾ ਉਚਾਰਨ ਹੋ ਰਿਹਾ ਹੈ ਉਹ ਪੀ.ਟੀ.ਸੀ. ਦੀ ਲਿਖਤ ਜਾਂ ਸਕਰਿਪਟ ਨਹੀਂ ਹੈ ਬਲਕਿ ਸਬਦੁ ਗੁਰੂ ਅਤੇ ਸਰਬ ਸਾਂਝੀ ਗੁਰਬਾਣੀ- ‘ਧੁਰਿ ਕੀ ਬਾਣੀ’ ਹੈ, ਜੋ ਕਿ ਸਿਰਫ ਸਿੱਖਾਂ ਲਈ ਹੀ ਨਹੀਂ ਬਲਕਿ ਕੁੱਲ ਕਾਇਨਾਤ ਲਈ ਸਾਂਝੀ ਹੈ।
ਚੰਡੀਗੜ੍ਹ (ਤੇਜਿੰਦਰ ਸਿੰਘ): ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਰੋਜਾਨਾ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਪੀ.ਟੀ.ਸੀ. ਚੈਨਲ ਵਲੋਂ ਆਪਣੀ ਅਜਾਰੇਦਾਰੀ ਦਰਸਾਉਣ ਦਾ ...
ਅਮਰੀਕੀ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਹਮਲਾ ਕਰਨ ਲਈ ਕਿਸੇ ਦੀ ਵੀ ਪ੍ਰਵਾਨਗੀ ਦੀ ਲੋੜ ਨਹੀ,ਵਿਸ਼ਵ ਬੈਂਕ ਅਨੁਸਾਰ ਬੰਗਲਾਦੇਸ਼ ਭਾਰਤ ਤੋਂ ਅੱਗੇ ਰਹੇਗਾ ਅਤੇ 30 ਜੂਨ ਨੂੰ ਖਤਮ ਹੋਣ ਵਾਲੇ ਵਿੱਤੀ ਸਾਲ ਵਿੱਚ ਉਸ ਦੀ ਜੀਡੀਪੀ 7.2 ਫੀਸਦੀ ਰਹੇਗੀ।
ਪੀਟੀਸੀ ਨੇ ਸਿੱਖ ਸਿਆਸਤ ਵਲੋਂ ਸਿੱਖ ਸੰਗਤਾਂ ਲਈ ਸਾਂਝਾ ਕੀਤਾ ਜਾਂਦਾ ਦਰਬਾਰ ਸਾਹਿਬ ਦਾ ਹੁਕਮਨਾਮਾ ਫੇਸਬੁੱਕ ਕੋਲ ਸ਼ਿਕਾਇਤ ਕਰਕੇ ਰੁਕਵਾਇਆ ਹੈ।
« Previous Page — Next Page »