Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab Agrarian Crisis

Punjab Agrarian Crisis

ਹਮੀਰ ਸਿੰਘ ਕਿਸਾਨ ਖ਼ੁਦਕੁਸ਼ੀਆਂ ਦੇ ਮੁੱਦੇ ’ਤੇ ਦੇਸ਼ ਵਿੱਚ ਨਿੱਗਰ ਬਹਿਸ ਛੇੜਨ ਵਾਲੇ ਸੀਨੀਅਰ ਪੱਤਰਕਾਰ ਤੇ ਪੀਪਲਜ਼ ਆਰਕਾਈਵਜ਼ ਆਫ਼ ਰੂਰਲ ਇੰਡੀਆ ਦੇ ਮੋਢੀ ਸੰਪਾਦਕ ਪੀ. ਸਾਈਨਾਥ ਖੇਤੀ ਪ੍ਰਧਾਨ ਪੰਜਾਬ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜ਼ਮੀਨੀ ਹਕੀਕਤਾਂ ਜਾਣਨ ਲਈ ਲਗਭਗ ਦਸ ਦਿਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਉਨ੍ਹਾਂ ਨਾਲ ਸੰਵਾਦ ਰਚਾਇਆ। ਇਸ ਦੌਰਾਨ ਉਨ੍ਹਾਂ ਕਈ […]

ਸੰਵਾਦ ਮੌਕੇ ਕਈ ਪਿੰਡਾਂ ਦੀਆਂ ਖੇਤ ਮਜ਼ਦੂਰ ਔਰਤਾਂ ਨੇ ਦੱਸਿਆ ਕਿ ਉਹ ਮਿਹਨਤਾਂ ਕਰਦੇ ਹਨ ਅਤੇ ਚੌਧਰੀ ਐਸ਼ਾਂ ਕਰਦੇ ਨੇ। ਸੌ-ਸੌ ਕਿੱਲਿਆਂ ਵਾਲੇ ਸਰਮਾਏਦਾਰ ਉਨ੍ਹਾਂ ’ਤੇ ਹੁਕਮ ਚਲਾਉਂਦੇ ਹਨ ਅਤੇ ਉਹ ਖੂਨ-ਪਸੀਨਾ ਵਹਾਉਂਦੇ ਹਨ। ਕੰਮੀਆਂ ਦੇ ਕੱਚੇ ਮਕਾਨਾਂ ਦਾ ਘੇਰਾ ਉਨ੍ਹਾਂ ਦੇ ਗੁਸਲਖਾਨਿਆਂ ਨਾਲੋਂ ਵੀ ਸੁੰਗੜਿਆ ਹੋਇਆ ਹੈ। ਸਿੰਘੇਵਾਲਾ ਦੀ ਮਜ਼ਦੂਰ ਔਰਤ ਫੰਬੀ ਕੌਰ ਨੇ ਦੱਸਿਆ ਕਿ ਝੋਨਾ ਲਾਉਂਦੇ ਸਮੇਂ ਕਿਸਾਨਾਂ ਵੱਲੋਂ ਪਾਣੀ ’ਚ ਪਾਈ ਜਾਂਦੀ ਕੀਟਨਾਸ਼ਕ ਨਾਲ ਪੈਰ ਗਲ ਜਾਂਦੇ ਹਨ ਅਤੇ ਰੋਗਾਂ ਨੇ ਅੱਖਾਂ ਦੀ ਰੌਸ਼ਨੀ ਖੋਹ ਲਈ ਹੈ। ਢੂਈਆਂ ਵਿੱਚ ਪੈਂਦੇ ਕੁੱਬ ਹੁਣ ਜ਼ਿੰਦਗੀ ਦੇ ਪੱਕੇ ਰੋਗ ਬਣ ਗਏ ਹਨ ਅਤੇ ਬਹੁਤੇ ਮਜ਼ਦੂਰਾਂ ਦੀ ਮਿਹਨਤ ਦੀ ਕਮਾਈ ਵੀ ਇਲਾਜ ’ਤੇ ਖ਼ਰਚ ਹੁੰਦੀ ਹੈ। ਨਿਰਮਲ ਕੌਰ ਨੇ ਆਖਿਆ ਕਿ ਮਸ਼ੀਨੀਕਰਨ ਨੇ ਤੂੜੀ ਦੀ ਟਰਾਲੀ ਭਰਨ ਜਿਹੇ ਮਾਮੂਲੀ ਕਿੱਤੇ ਵੀ ਮੁਕਾ ਦਿੱਤੇ ਹਨ। ਦਸ ਮਜ਼ਦੂਰਾਂ ਵਾਲਾ ਕਾਰਜ ਸਿਰਫ਼ ਇੱਕ ਮਜ਼ਦੂਰ ਨਾਲ ਹੋ ਰਿਹਾ ਹੈ। ਆਰਥਿਕ ਅਤੇ ਸਮਾਜਿਕ ਕਾਣੀ ਵੰਡ ਕਾਰਨ ਮਜ਼ਦੂਰਾਂ ਲਈ ਡੰਗ ਟਪਾਉਣਾ ਔਖਾ ਹੋ ਰਿਹਾ ਹੈ।

ਬਠਿੰਡਾ, (ਚਰਨਜੀਤ ਭੁੱਲਰ): ‘‘ਜ਼ਮੀਨਾਂ ਤਾਹੀਓਂ ਵਿਕਦੀਆਂ ਨੇ ਜਦੋਂ ਪੈਲੀ ਸਾਥ ਛੱਡ ਦੇਵੇ, ਟਿਊਬਵੈੱਲ ਪਾਣੀ ਛੱਡ ਗਿਆ ਤਾਂ ਖੇਤ ਬਰਾਨ ਹੋ ਗਏ। ਕੈਂਸਰ ਨੇ ਪਤੀ ਖੋਹ ਲਿਆ ਤੇ ਕਰਜ਼ੇ ਨੇ ਜ਼ਮੀਨਾਂ। ਜਦੋਂ ਸ਼ਾਹੂਕਾਰਾਂ ਦੇ ਦਬਕੇ ਝੱਲਣੇ ਵਿੱਤੋਂ ਬਾਹਰ ਹੋ ਗਏ ਤਾਂ ਪੁੱਤ ਖ਼ੁਦਕੁਸ਼ੀ ਵਾਲੇ ਰਾਹ ਤੁਰ ਗਿਆ।’’ ਬਜ਼ੁਰਗ ਬਲਵੀਰ ਕੌਰ ਜਦੋਂ ਆਪਣੇ ਘਰ ਦੀ ਇਹ ਹੋਣੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।