Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

Punjab agriculture crisis

Punjab agriculture crisis

ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਰਵਾਇਤੀ ਝੋਨਾ ਇਸਦਾ ਇੱਕ ਵੱਡਾ ਕਾਰਨ ਬਣ ਚੁੱਕਾ ਹੈ। ਇਸ ਖਾਸ ਇੰਟਰਵਿਊ ਵਿੱਚ ਜਾਣੋ Direct Seeded Rice (DSR) ਜਾਂ ਸੁੱਕਾ-ਕੱਦੂ ਤਕਨੀਕ ਬਾਰੇ, ਜੋ ਘੱਟ ਪਾਣੀ ਨਾਲ ਝੋਨਾ ਲਗਾਉਣ ਦਾ ਇੱਕ ਨਵਾਂ ਅਤੇ ਟਿਕਾਊ ਤਰੀਕਾ ਮੰਨਿਆ ਜਾ ਰਿਹਾ ਹੈ।
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ 30 ਮਈ 2026 ਨੂੰ ਫੈਡਰਲ ਢਾਂਚੇ, ਰਾਜਾਂ ਦੀ ਖੁਦਮੁਖਤਾਰੀ ਅਤੇ ਸੰਵਿਧਾਨਕ ਹੱਕਾਂ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਹ ਸੈਮੀਨਾਰ ਸਵੇਰੇ 10:30 ਵਜੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਪਲਾਟ ਨੰ. 1, ਸੈਕਟਰ 28 ਏ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।
ਪੰਜਾਬ ਵਿੱਚ ਝੋਨੇ ਦੀ ਅੰਨ੍ਹੇਵਾਹ ਖੇਤੀ ਨੂੰ ਅਕਸਰ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਚਿੰਤਾਜਨਕ ਗਿਰਾਵਟ ਲਈ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਹਾਲਾਂਕਿ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU) ਦੇ ਡਾ. ਦਲੇਰ ਸਿੰਘ ਇਸ ਬਾਰੇ ਇੱਕ ਵੱਖਰਾ ਨਜ਼ਰੀਆ ਪੇਸ਼ ਕਰਦੇ ਹਨ। ਉਨ੍ਹਾਂ ਦਾ ਤਰਕ ਹੈ ਕਿ ਅਸਲ ਸਮੱਸਿਆ ਖੁਦ ਝੋਨੇ ਦੀ ਖੇਤੀ ਵਿੱਚ ਨਹੀਂ, ਸਗੋਂ ਝੋਨੇ ਦੀ ਲਵਾਈ ਲਈ ਰਵਾਇਤੀ ਤੌਰ 'ਤੇ ਵਰਤੀ ਜਾਂਦੀ 'ਕੱਦੂ ਕਰਨ' (puddling) ਦੀ ਤਕਨੀਕ 'ਚ ਹੈ।
ਪਿਛਲੇ 30-40 ਸਾਲਾਂ ਤੋਂ ਪੰਜਾਬ ਦੇ ਪਿੰਡਾਂ ਦੀਆਂ ਸਮਾਜਿਕ ਅਤੇ ਆਰਥਿਕ ਤਬਦੀਲੀਆਂ ਹੋਣ ਨਾਲ ਕਈ ਉਹ ਸਮੱਸਿਆਵਾਂ ਉੱਭਰ ਆਈਆਂ ਹਨ ਜਿਨ੍ਹਾਂ ਬਾਰੇ ਪੁਰਾਣੇ ਸਮੇਂ ਵਿਚ ਵਿਚਾਰ ਨਹੀਂ ਸੀ ਕੀਤੀ ਗਈ। ਸ਼ਹਿਰੀਕਰਨ ਵੱਲ ਵਧਦੇ ਰੁਝਾਨ ਦੇ ਬਾਵਜੂਦ ਅਜੇ ਵੀ ਪੰਜਾਬ ਦੀ ਪੇਂਡੂ ਵਸੋਂ ਕੋਈ 68 ਫ਼ੀਸਦੀ ਹੈ ਜਦੋਂ ਕਿ ਸ਼ਹਿਰੀ 32 ਫ਼ੀਸਦੀ ਹੈ ਜੋ ਇਹ ਮੰਗ ਕਰਦੀ ਹੈ ਕਿ ਪਿੰਡਾਂ ਵੱਲ ਉਚੇਚਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ।
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ ਦੇ ਰੋਹ ਦਾ ਸਾਹਮਣਾ ਕਰਦੀ ਨਜ਼ਰ ਆ ਰਹੀ ਹੈ।
ਬਠਿੰਡਾ ਵਿਖੇ “ਜਾਗਦੇ ਜੁਗਨੂਆਂ ਦੇ ਮੇਲੇ” ਦੌਰਾਨ 2 ਦਸੰਬਰ ਨੂੰ ਪੰਜਾਬ ਦੇ ਬਦਲਵੇਂ ਖੇਤੀਬਾੜੀ ਢਾਂਚੇ (ਮਾਡਲ) ਅਤੇ ਜਲ ਸੰਕਟ ਬਾਰੇ ਵਿਚਾਰ ਵਟਾਂਦਰਾ ਹੋਇਆ। ਇਸ ਵਿਚਾਰ-ਵਟਾਂਦਰੇ ਦਾ ਸੰਚਾਲਨ ਕੁਦਰਤੀ ਖੇਤੀ ਦੇ ਮਾਹਰ ਗੁਰਪ੍ਰੀਤ ਸਿੰਘ ਦਬੜੀਖਾਨਾ ਵੱਲੋਂ ਕੀਤਾ ਗਿਆ।
ਬਠਿੰਡਾ ਵਿਖੇ “ਜਾਗਦੇ ਜੁਗਨੂਆਂ ਦੇ ਮੇਲੇ” ਦੌਰਾਨ 2 ਦਸੰਬਰ ਨੂੰ ਪੰਜਾਬ ਦੇ ਬਦਲਵੇਂ ਖੇਤੀਬਾੜੀ ਢਾਂਚੇ (ਮਾਡਲ) ਅਤੇ ਜਲ ਸੰਕਟ ਬਾਰੇ ਵਿਚਾਰ ਵਟਾਂਦਰਾ ਹੋਇਆ। ਇਸ ਵਿਚਾਰ-ਵਟਾਂਦਰੇ ਦਾ ਸੰਚਾਲਨ ਕੁਦਰਤੀ ਖੇਤੀ ਦੇ ਮਾਹਰ ਗੁਰਪ੍ਰੀਤ ਸਿੰਘ ਦਬੜੀਖਾਨਾ ਵੱਲੋਂ ਕੀਤਾ ਗਿਆ।
ਕਰੋਨਾ ਦੀ ਮਾਰ ਅਤੇ ਦਹਿਸ਼ਤ ਭਾਵੇਂ ਸਮਾਜ ਦੇ ਸਾਰੇ ਵਰਗਾਂ ਉੱਪਰ ਪੈ ਰਹੀ ਹੈ ਪਰ ਕਿਰਤੀ ਵਰਗਾਂ ਉੱਪਰ ਇਸ ਦੀ ਮਾਰ ਇਸ ਲਈ ਪੈ ਰਹੀ ਹੈ ਕਿਉਂਕਿ ਇਕ ਪਾਸੇ ਤਾਂ ਇਹ ਮਜ਼ਦੂਰੀ ਨਹੀਂ ਕਰ ਸਕਦੇ ਅਤੇ ਦੂਜੇ ਪਾਸੇ ਆਪਣਾ ਇਲਾਜ ਵੀ ਨਹੀਂ ਕਰਵਾ ਸਕਦੇ। ਮਜ਼ਦੂਰੀ ਨਾ ਕਰਨ ਕਾਰਨ ਇਨ੍ਹਾਂ ਵਰਗਾਂ ਨੂੰ ਜਿੱਥੇ ਦੋ ਡੰਗ ਦੀ ਰੋਟੀ ਦਾ ਵੀ ਔਖਾ ਹੈ, ਉੱਥੇ ਇਲਾਜ ਕਰਵਾਉਣ ਲਈ ਸਰਕਾਰੀ ਹਸਪਤਾਲਾਂ, ਉਨ੍ਹਾਂ ਵਿਚ ਕੰਮ ਕਰਨ ਵਾਲੇ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ਼ ਦੀ ਭਾਰੀ ਘਾਟ ਕਾਰਨ ਇਹ ਵਰਗ ਨਿਰਾਸ਼ ਹਨ।
ਅਮਰੀਕਾ ਦੇ ਵਾਸ਼ਿੰਗਟਨ ‘ਚ ਵਿਖਾਵਾਕਾਰੀਆਂ ਨੇ ਕੀਤਾ ਅਮਰੀਕਾ ਦੇ ਹਮਲੇ ਦਾ ਵਿਰੋਧ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਉਦਘਾਟਿਤ ਕੀਤੀ ਮੂਰਤੀ ਨੂੰ ਤੋੜੇ ਜਾਣ ਦੀ ਖ਼ਬਰ, ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਤੇ ਉਸ ਦੇ ਸਾਥੀ ਖਿਲਾਫ ਸਖ਼ਤ ਕਾਰਵਾਈ ਦੀ ਮੰਗ
ਬਠਿੰਡਾ ਜ਼ਿਲ੍ਹੇ ਦੇ ਪਿੰਡ ਜੱਸੀ ਪੌ ਵਾਲੀ ਦੇ ਕਿਸਾਨ ਵੱਲੋਂ 2 ਲੱਖ ਰੁਪਏ ਦਾ ਕਰਜ਼ਾ ਨਾ ਚੁਕਾ ਸਕਣ ਕਾਰਨ ਅਦਾਲਤ ਵੱਲੋਂ ਉਸ ਨੂੰ ਇੱਕ ਸਾਲ ਦੀ ਕੈਦ ਅਤੇ 4 ਲੱਖ ਰੁਪਏ ਅਦਾ ਕਰਨ ਦੇ ਹੁਕਮ ਨੇ ਪੰਜਾਬ ਦੇ ਕਿਸਾਨਾਂ ਦੀ ਭਾਰਤ ਨੂੰ ਦੇਣ, ਉਨ੍ਹਾਂ ਸਿਰ ਕਰਜ਼ੇ ਅਤੇ ਉਨ੍ਹਾਂ ਨੂੰ ਕਰਜ਼ਾ ਨਾ ਮੋੜ ਸਕਣ ਕਾਰਨ ਦਿੱਤੀ ਜਾਣ ਵਾਲੀ ਸਜ਼ਾ ਤੇ ਜੁਰਮਾਨੇ ਬਾਰੇ ਸਰਕਾਰ ਤੇ ਸਮਾਜ ਨੂੰ ਜਾਗਣ ਦਾ ਸੁਨੇਹਾ ਦਿੱਤਾ ਤਾਂ ਕਿ ਇਸ ਸਬੰਧੀ ਦੇਰ ਨਾ ਹੋ ਜਾਵੇ, ਤੇ ਨਤੀਜੇ ਵਜੋਂ ਭਾਰਤ ਦੇ ਲੋਕਾਂ ਨੂੰ ਇਸ ਦੀ ਨਾਮੋਸ਼ੀ ਅਤੇ ਸਜ਼ਾ ਭੁਗਤਣੀ ਪਵੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।