ਪੰਜਾਬ ਡਾਇਲਾਗ ਪ੍ਰੋਗਰਾਮ ਦੌਰਾਨ ਪੰਜਾਬ ਦੇ ਨੌਜਵਾਨ ਵਰਗ ਨੂੰ ਵਿਸ਼ਵਾਸ ਦਵਾਉਂਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ 2017 ਵਿੱਚ 'ਆਪ' ਦੀ ਸਰਕਾਰ ਬਨਣ ਉੱਤੇ ਹਰ ਪਿੰਡ ਵਿੱਚ ਚੰਗੇ ਸਰਕਾਰੀ ਕਲੀਨਿਕ, ਲਾਇਬਰੇਰੀ ਅਤੇ ਖੇਡ ਮੈਦਾਨ ਬਣਾਇਆ ਜਾਣਗੇ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲਂੋਂ ਬਿਹਤਰ ਅਤੇ ਔਰਤ ਸੁਰੱਖਿਆ ਲਈ ਹਰ ਸਰਕਾਰੀ ਅਤੇ ਪ੍ਰਾਈਵੇਟ ਬਸ ਵਿੱਚ ਸੀਸੀਟੀਵੀ ਕੈਮਰੇ ਲਾਜ਼ਮੀ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਦੇ ਸੀਨੀਆਰ ਆਗੂ ਅਤੇ ਸੁਪਰੀਮ ਕੋਰਟ ਦੇ ਨਾਮਵਰ ਵਕੀਲ ਹਰਿੰਦਰ ਸਿੰਘ ਫੁਲਕਾ ਦੀ ਸ਼੍ਰੋਮਣੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਸਾਹਮਣੇ ਰੱਖਦਿਆਂ ਬਾਦਲ ਦਲ ਨੇ ਦੋਸ਼ ਲਾਇਆ ਕਿ ‘ਆਪ’ ਵੱਲੋਂ ਵਿਧਾਨ ਸਭਾ ਲਈ ਟਿਕਟਾਂ ਵੇਚੀਆਂ ਜਾ ਰਹੀਆਂ ਹਨ। ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰ. ਫੂਲਕਾ ਦੀ ਗੱਲਬਾਤ ਤੋਂ ਸਪੱਸ਼ਟ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਵਿਚ ਕੁਝ ਲੋਕ ਭ੍ਰਿਸ਼ਟ ਕਾਰਵਾਈਆਂ ਵਿਚ ਸ਼ਾਮਲ ਹਨ।
ਪੰਜਾਬ ਦੀ ਸੱਤਾਧਾਰੀ ਧਿਰ ਬਾਦਲ ਦਲ ਵੱਲੋਂ ਕਰਵਾਏ ਸਰਵੇ ਨੇ ਬਾਦਲਾਂ ਨੂੰ ਬੇਚੈਨ ਕਰ ਦਿੱਤਾ ਹੈ। ਮਾਰਚ ਮਹੀਨੇ ਵਿੱਚ ਹੋਏ ਇਸ ਸਰਵੇ ਵਿੱਚ ਜਿੱਥੇ ਲੋਕਾਂ ਵੱਲੋਂ ਭ੍ਰਿਸ਼ਟਾਚਾਰ ਤੋਂ ਔਖੇ ਹੋਣ ਦੀ ਗੱਲ ਸਾਹਮਣੇ ਆਈ ਹੈ, ਉਸਦੇ ਨਾਲ ਹੀ ਬਾਦਲ ਸਰਕਾਰ ਵੱਲੋਂ ਵਿਕਾਸ ਦੇ ਕੀਤੇ ਜਾਂਦੇ ਦਆਵਿਆਂ ਦੀ ਵੀ ਫੂਕ ਨਿਕਲੀ ਗਈ ਹੈ।
ਪੰਜਾਬ ਵਿਧਾਨ ਸਭਾ ਦੀਆਂ ਸਿਰ 'ਤੇ ਹਨ ਅਤੇ ਆਮ ਆਦਮੀ ਪਾਰਟੀ ਨੇ ਜਿੱਥੇ ਆਪਣੇ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਉੱਥੇ ਅਜੇ ਤੱਕ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਨਹੀਂ ਐਲਾਨਿਆ। ਚੋਣਾਂ ਤੋਂ ਪਹਿਲਾਂ ਕਿਸੇ ਵੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਦਾ ਨਾਂ ਐਲਾਨ ਬਹੁਤ ਜਰੂਰੀ ਹੁੰਦਾ ਹੈ।
ਆਮ ਆਦਮੀ ਪਾਰਟੀ (ਆਪ) ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ 25 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਨੇ 16 ਮੈਂਬਰੀ ਚੋਣ ਪ੍ਰਚਾਰ ਕਮੇਟੀ ਤੇ 5 ਮੈਂਬਰੀ ਸਕਰੀਨਿੰਗ ਕਮੇਟੀ ਦਾ ਵੀ ਐਲਾਨ ਕਰ ਦਿੱਤਾ ਹੈ । ਪਾਰਟੀ ਨੇ ਸੰਭਾਵਨਾ ਜਤਾਈ ਹੈ ਕਿ ਮਈ ਮਹੀਨੇ ਦੇ ਅੰਤ ਤੱਕ ਪਹਿਲੀ ਸੂਚੀ ਤੇ ਜੂਨ ਦੇ ਅੰਤ ਤੱਕ ਸਾਰੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ।
ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਜਿਵੇ ਜਿਵੇ ਨੇੜੇ ਆ ਰਹੀਆਂ ਹਨ ਤਿਵੇ ਤਿਵੇ ਸਿਆਸੀ ਬੰਦੇ ਆਪਣਾ ਭਵਿੱਖ ਸੁਰੱਖਿਅਤ ਰੱਖਣ ਲਈ ਦਲ਼ ਬਦਲੀ ਅਤੇ ਛੋਟੀਆਂ ਪਾਰਟੀਆਂ ਵੱਲੇ ਵੱਡੀਆਂ ਪਾਰਟੀਆਂ ਵਿੱਚ ਆਪਣੀਆਂ ਪਾਰਟੀ ਦੇ ਰਲੇਵੇਂ ਕਰਨ ਵਿੱਚ ਰੁੱਝੇ ਹੋਏ ਹਨ। ਪਿਛਲੇ ਸਮੇਂ ਵਿੱਚ ਪੀਪਲ ਪਾਰਟੀ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਬਾਦਲ ਵੱਲੋਂ ਅਪਾਣੀ ਪਾਰਟੀ ਨੂੰ ਕਾਂਗਰਸ ਵਿੱਚ ਅਭੇਦ ਕਰਨ ਤੋਂ ਬਾਅਦ ਹੁਣ ਅਕਾਲੀ ਦਲ ਲੌਗੋਵਾਲ ਨੇ ਵੀ ਕਾਂਗਰਸ ਵਿੱਚ ਮਿਲਣ ਦੀ ਤਿਆਰੀ ਕਰ ਲਈ ਹੈ।
ਪੰਜਾਬ ਦੀ ਸਿਆਸਤ ਵਿੱਚ ਬੜੀ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆਈ ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸ਼ਬਾ 2017 ਦੀਆਂ ਆ ਰਹੀਆਂ ਚੋਣਾਂ ਲਈ ਅਗਲੇ ਮਹੀਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦੇਵੇਗੀ ਪਾਰਟੀ ਦੇ ਮੁੱਖ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਅਗਲੇ ਮਹੀਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦੇਵੇਗੀ ਅਤੇ ਪਾਰਟੀ ਬੇਦਾਗ਼ ਉਮੀਦਵਾਰ ਹੀ ਚੋਣ ਮੈਦਾਨ ਵਿਚ ਉਤਾਰੇਗੀ ।
ਜਿਉਂ ਜਿਊਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਪੰਜਾਬ ਦੇ ਵੱਖ-ਵੱਖ ਦਬਾਅ ਸਮੂਹ ਆਪੋ ਆਪਣੇ ਹਿੱਤਾਂ ਨੂੰ ਲੈਕੇ ਰਾਜਸੀ ਪਾਰਟੀਆਂ ਨਾਲ ਗੰਢਤੁੱਪ ਕਰ ਰਹੀਆਂ ਹਨ।ਅੱਜ ਆਪਣੇ ਭਾਈਚਾਰੇ ਦੇ ਹਿੱਤਾਂ ਨੂੰ ਲੈਕੇ ਪੰਜਾਬ ਕਰਿਸ਼ਚਿਅਨ ਯੂਨਾਇਟੇਡ ਫਰੰਟ ਨੇ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਹਿਮਾਇਤ ਕਰਨ ਦਾ ਐੈਲਾਨ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ 2017 ਦੀਆਂ ਚੋਣਾਂ ਵਿੱਚ ਭਾਜਪਾ ਨੇ ਮਾਲਵੇ ਦੀਆਂ 5 ਸੀਟਾਂ 'ਤੇ ਦਾਅਵੇਦਾਰੀ ਜਤਾਈ ਹੈ।ਭਾਜਪਾ ਦੇ ਕੌਮੀ ਸੀਨੀਅਰ ਆਗੂ ਅਤੇ ਪੰਜਾਬ ਖਾਦੀ ਬੋਰਡ ਦੇ ਚੇਅਰਮੈਨ ਸ: ਹਰਜੀਤ ਸਿੰਘ ਗਰੇਵਾਲ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਮੰਗੀਆਂ ਜਾ ਰਹੀਆਂ ਸੀਟਾਂ ਬਰਨਾਲਾ, ਸੰਗਰੂਰ, ਬਠਿੰਡਾ, ਮਾਨਸਾ ਅਤੇ ਪਟਿਆਲਾ ਸੀਟ ਸ਼ਾਮਿਲ ਹਨ।
ਅੱਜ ਨਵਾਂਸ਼ਹਿਰ 'ਚ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਬਾਬੂ ਕਾਂਸ਼ੀ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਰੈਲੀ ਸਮੇਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੇ ਮੁਖੀ ਬੀਬੀ ਮਾਇਆਵਤੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਬਸਪਾ ਆਪਣੇ ਬਲਬੂਤੇ ਇਕੱਲਿਆਂ ਚੋਣ ਲੜੇਗੀ।
Next Page »