ਪੰਜਾਬ ਦੇ ਪੰਜ ਦਿਨਾਂ ਦੌਰੇ ਦੌਰਾਨ ਇੱਥੇ ਪੁੱਜੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜ਼ਰੀਵਾਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿੱਲੀ ਵਾਂਗ ਪੰਜਾਬ 'ਚ ਵੀ ਝਾੜੂ ਚਲਾ ਕੇ ਗੰਦਗੀ ਸਾਫ ਕਰਦਿਆਂ 'ਆਪ' ਦੀ ਸਰਕਾਰ ਬਣਾਓ ਤਾਂ ਜੋ ਹਰ ਤਰ੍ਹਾਂ ਦਾ ਮਾਫੀਆ ਰਾਜ ਖਤਮ ਕਰਕੇ ਮੁੜ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰ ਸਕੀਏ ।
ਪੰਜਾਬ ਭਾਜਪਾ ਅਤੇ ਬਾਦਲ ਦਲ ਵਿੱਚ ਵਧੀਆਂ ਦੂਰੀਆਂ ਨੂੰ ਖਤਮ ਕਰਨ ਲਈ ਅੱਜ ਸੁਖਬੀਰ ਬਾਦਲ ਅਤੇ ਅਰੁਣ ਜੇਤਲੀ ਸਾਂਝੇ ਤੌਰ ‘ਤੇ ਯਤਨ ਕਰਨਗੇ। ਇਸਦਾ ਫੈਸਲਾ ਅੱਜ ਰਾਤ ਦਿੱਲੀ ਵਿਖੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦੇ ਨਿਵਾਸ ਅਸਥਾਨ 'ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨਾਲ ਅਕਾਲੀ-ਭਾਜਪਾ ਸੰਬੰਧਾਂ ਨੂੰ ਵਿਚਾਰਨ ਲਈ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਲਿਆ ਗਿਆ ਕਿ ਬਾਦਲ ਦਲ ਅਤੇ ਭਾਜਪਾ ਪੰਜਾਬ ਵਿਧਾਨ ਸਭਾ ਦੀਆਂ ਆਉਂਦੀਆਂ ਚੋਣਾਂ ਇਕੱਠੀਆਂ ਲੜਨ ਲਈ ਇੱਕ ਸਾਂਝੀ ਚੋਣ ਤਾਲਮੇਲ ਕਮੇਟੀ ਦਾ ਗਠਨ ਕਰਕੇ ਅਤੇ ਦੋਵੇਂ ਪਾਰਟੀਆਂ ਇਹ ਚੋਣ ਇੱਕਮੁੱਠ ਹੋ ਕੇ ਲੜਨ ।
ਸੌਦਾ ਸਾਧ ਨੂੰ ਬਾਦਲ ਦਲ ਦੇ ਇਸ਼ਾਰੇ ‘ਤੇ ਦਿੱਤਾ ਮਾਫੀਨਾਮਾ, ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ, ਸਿੱਖ ਰੋਹ ਦੇ ਚੱਲਦਿਆਂ ਸਰਬੱਤ ਖਾਲਸਾ ਦਾ ਹੋਇਆ ਲਾਮਿਸਾਲ ਇਕੱਠ ਅਤੇ ਸ਼੍ਰੋਮਣੀ ਕਮੇਟੀ ਦੀਆਂ ਕਾਰਵਾਈਆਂ ਕਰਕੇ ਸਿੱਖ ਜਗਤ ਵਿੱਚ ਬਾਦਲ ਦਲ ਦੇ ਖੁਰੇ ਅਧਾਰ ਨੂੰ ਮੁੜ ਥਾਂ ਸਿਰ ਲਿਆਉਣ ਅਤੇ ਸਿੱਖ ਵੋਟ ਵਿੱਚ ਆਪਣੀ ਪੜਤ ਬਣਾਉਣਾ ਬਾਦਲ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਚਿੰਤਾ ਦਾ ਵਿਸ਼ਾ ਰਹੀ।
ਪੰਜਾਬ ਵਿਧਾਨ ਸਭਾ ਦੀਆਂ 2017 ਵਿੱਚ ਆ ਰਹੀਆਂ ਆਮ ਚੋਣਾਂ ਲਈ ਭੱਜ-ਨੱਠ ਸ਼ੁਰੂ ਹੋ ਗਈ ਹੈ। ਵੱਖ-ਵੱਖ ਪਾਰਟੀਆਂ ਨੇ ਸਿਆਸੀ ਗਠਜੋੜ ਲਈ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਪੰਜਾਬ ਦੀ ਸੱਤਾਧਾਰੀ ਪਾਰਟੀ ਬਾਦਲ ਦਲ ਅਤੇ ਨਵੀ ਉੱਭਰ ਰਹੀ ਪਾਰਟੀ ਆਮ ਪਾਰਟੀ ਨੇ ਮਾਘੀ ਮੇਲੇ ਮੌਕੇ ਇੱਕ ਦੂਜੇ ਤੋਂ ਵੱਡੀਆਂ ਕਾਨਫਰੰਸਾਂ ਕਰਨ ਲਈ ਜੋਰ ਲਾ ਲਈਆਂ ਹਨ।
ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਚੋਣ ਮਨੋਰਥ ਪੱਤਰ ‘ਪੰਜਾਬ ਬੋਲਦਾ ਹੈ’ ਜਾਰੀ ਕਰੇਗੀ, ਜਿਸ ਵਿੱਚ ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪਾਰਟੀ ਹਰ ਹਾਲ ਪੂਰਾ ਕਰਨ ਦੇ ਸਮਰੱਥ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਿਦੜਿਆਣੀ ਵਿੱਚ ਖੇਡ ਮੇਲੇ ’ਚ ਸ਼ਾਮਲ ਹੋਣ ਮਗਰੋਂ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਕੇ ਕੀਤਾ।
ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਲਈ ਪੰਜਾਬ ਦਾ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ।ਇਸ ਵਾਰ ਪੰਜਾਬ ਦੇ ਚੋਣ ਮੈਦਾਨ ਵਿੱਚ ਪਿਛਲ਼ੀਆਂ ਚੋਣਾਂ ਦੇ ਦੋ ਧਿਰੀ ਮੁਕਾਬਲੇ ਦੀ ਬਜ਼ਾਏ ਤਿੰਨ ਧਿਰੀ ਮੁਕਬਾਲ ਹੋਚੇਗਾ।ਪੰਜਾਬ ਦੇ ਸੱਤਧਾਰੀ ਬਾਦਲ ਦਲ ਦੇ ਜਿੱਥੇ ਸੌਦਾ ਸਾਧ ਮਾਫੀਨਾਮਾ, ਸ਼੍ਰੀ ਗਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਅਤੇ ਕਿਸਾਨਾਂ ਦੀਆਂ ਫਸਲਾਂ ਖਰਾਬ ਹੋਣ ਕਰਕੇ ਪਾਰਟੀ ਦੇ ਹੋਏ ਖਰਾਬ ਅਕਸ਼ ਕਰਕੇ ਆਗੂਆਂ ਦਾ ਜਨਤਕ ਤੌਰ 'ਤੇ ਵਿਚਰਨਾ ਮੁਸ਼ਕਲ ਹੋਇਆ ਪਿਆ ਸੀ, ਨੇ ਸਦਭਾਵਨਾਂ ਰੈਲੀਆਂ ਦੇ ਨਾਂਅ 'ਤੇ ਪੰਜਾਬ ਦੇ ਲੋਕਾਂ ਵਿੱਚ ਜਾਣ ਦਾ ਬਹਾਨਾ ਬਣਾਇਆ, ਉੱਥੇ ਪੰਜਾਬ ਦੀ ਸਿਆਸਤ ਵਿੱਚ ਇੱਕਵਾਰ ਲਗਭਗ ਹਾਸ਼ੀਏ 'ਤੇ ਪਹੁੰਚੀ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਧਾਨ ਬਨਣ ਨਾਲ ਇੱਕ ਵਾਰ ਫਿਰ ਨਵੀਂ ਜਾਨ ਪਈ ਹੈ। ਪਿਛਲੇ ਸਮੇਂ ਤੋਂ ਘਰਾਂ ਵਿੱਚ ਨਿਰਾਸ਼ਤਾ ਦੇ ਆਲਮ ਵਿੱਚ ਬੈਠੇ ਕਾਂਗਰਸੀ ਵਰਕਰਾਂ ਨੇ ਇੱਕ ਵਾਰ ਆਪਣੇ ਪਿੰਡਿਆਂ ਨੂੰ ਛਿੜਕਿਆ ਹੈ ਅਤੇ ਕੈਪਟਨ ਦੀ ਅਗਵਾਈ ਵਿੱਚ ਉਨ੍ਹਾਂ ਨੂੰ ਬਾਦਲਾਂ ਦਾ ਮੁਕਬਾਲਾ ਕਰਨ ਦੀ ਆਸ ਬੱਝੀ ਹੈ।
ਪੰਜਾਬ ਵਿਧਾਨ ਸਭਾ ਦੇ 2017 ਵਿੱਚ ਹੋਣ ਵਾਲੀਆਂ ਚੋਣਾਂ ਲਈ ਸਿਆਸੀ ਦੰਗਲ ਭਖ ਗਿਆ ਹੈ। ਪੰਜਾਬ ਦੀ ਸਤਾ ‘ਤੇ ਕਾਬਜ਼ ਹੋਣ ਲਈ ਬਾਦਲ ਦਲ , ਕਾਂਗਰਸ ਅਤੇ ਆਮ ਆਦਮੀ ਪਾਰਟੀ ਆਪੋ ਆਪਣੇ ਦਾਅ ਪੇਚ ਲੜਾ ਰਹੀਆਂ ਹਨ।
ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਨੂੰ ਮੁਖ ਰੱਖਦਿਆਂ ਪੰਜਾਬ ਵਿੱਚ ਆਪਣਾ ਅਧਾਰ ਮਜਬੂਤ ਕਰਨ ਲਈ ਸੂਬੇ ਵਿੱਚ ਪਾਰਟੀ ਦੀ ਨਵੀਂ ਨੌਜਵਾਨ ਸ਼ਾਖਾ ਦਾ ਐਲਾਨ ਕਰ ਦਿੱਤਾ ਹੈ।
ਅੰਮ੍ਰਿਤਸਰ ਤੋਂ ਸਾਬਕਾ ਲੋਕ ਸਭਾ ਮੈਂਬਰ ਅਤੇ ਭਾਜਪਾ ਦੇ ਤੇਜ਼ ਤਰਾਰ ਆਗੂ ਨਵਜੋਤ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਹਿੰਦੁਸਤਾਨ ਟਾਈਮਜ਼ ਲੀਡਰਸ਼ਿਪ ਸਮਿਟ 'ਚ ਜਦੋਂ ਪੁੱਛਿਆ ਗਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਆਉਣ ਵਾਲੀਆਂ ਪੰਜਾਬ ਚੋਣਾਂ 'ਚ 'ਆਪ' ਦੇ ਉਮੀਦਵਾਰ ਵਜੋਂ ਪੇਸ਼ ਕੀਤਾ ਜਾਵੇਗਾ ਤਾਂ ਉਨ੍ਹਾਂ ਜਵਾਬ ਦਿੱਤਾ ਕਿ ਜੇਕਰ ਸਿੱਧੂ ਪਾਰਟੀ 'ਚ ਸ਼ਾਮਿਲ ਹੋਣਾ ਚਾਹੁਣ ਤਾਂ ਅਸੀਂ ਉਨ੍ਹਾਂ ਦਾ ਆਪ 'ਚ ਸਵਾਗਤ ਕਰਾਂਗੇ ।
ਪੰਜਾਬ ਕਾਂਗਰਸ ਦੇ ਨਵ–ਨਿਯੁਕਤ ਕੀਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਚੁਣੌਤੀ ਨੂੰ ਕਬੂਲਦਿਆਂ ਬਠਿੰਡਾ ਵਿੱਚ ਰੈਲ਼ੀ ਕਰਨ ਦਾ ਐਲਾਨ ਕਰ ਦਿੱਤਾ ਹੈ।
« Previous Page — Next Page »