ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ

ਲੰਮੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਲਈ ਚੱਲ ਰਹੀ ਜ਼ੋਰ ਅਜਮਾਈ ਅਤੇ ਰੇੜਕਾ ਖਤਮ ਕਰਦਿਆਂ ਕਾਂਗਰਸ ਦੀ ਕੇਂਦਰੀ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਕਮਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ।

ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਖੜੇ ਕਰੇਗੀ ਉਮੀਦਵਾਰ: ਛੋਟੇਪੁਰ

ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਉਤਰੇਗੀ । ਇਸ ਗੱਲ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਕਨਵੀਨਰ ਸ. ਸੁੱਚਾ ਸਿੰਘ ਛੋਟੇਪੁਰ ਨੇ ਕੀਤਾ ।

ਪੰਜਾਬ ਵਿਧਾਨ ਸਭਾ ਚੋਣਾਂ: ਆਮ ਆਦਮੀ ਇਕੱਲਿਆਂ ਹੀ ਲੜੇਗੀ ਚੋਣਾਂ

ਪੰਜਾਬ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਇਕੱਲਿਆਂ ਹੀ ਚੋਣ ਲੜੇਗੀ ਅਤੇ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਕਰੇਗੀ।ਪੰਜਾਬ ਵਿਧਾਨ ਸਭਾ ਦੀਆਂ ਕੱਲ 117 ਸੀਟਾਂ ‘ਤੇ ਆਪ ਆਪਣੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰੇਗੀ।

‘ਪੰਥਕ ਰਾਜਨੀਤੀ ਦੀ ਪੁਨਰ ਸੁਰਜੀਤੀ’ ਵਿਸ਼ੇ ‘ਤੇ ਕਰਵਾਏ ਸੈਮੀਨਾਰ ‘ਚ ਸਾਂਝੀ ਸੁਪਰੀਮ ਕੌਸਲ ਬਣਾਉਣ ‘ਤੇ ਸਹਿਮਤੀ ਬਣੀ

ਚੰਡੀਗੜ੍ਹ ਦੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ‘ਚ ‘ਪੰਥਕ ਰਾਜਨੀਤੀ ਦੀ ਪੁਨਰ ਸੁਰਜੀਤੀ’ ਵਿਸ਼ੇ ‘ਤੇ ਕਰਵਾਏ ਸੈਮੀਨਾਰ ‘ਚ ਸ. ਬਾਦਲ ਵਿਰੋਧੀ ਲੱਗਭਗ ਸਮੂਹ ਪੰਥਕ-ਸਿਆਸੀ ਧਿਰਾਂ ਨੇ ਸ਼ਮੂਲੀਅਤ ਕੀਤੀ ਤੇ ਇਨ੍ਹਾਂ ਸਮੂਹ ਪਾਰਟੀਆਂ ਤੇ ਜੱਥੇਬੰਦੀਆਂ ਦੀ ਇਕ ਸਾਂਝੀ ਸੁਪਰੀਮ ਕੌਸਲ ਬਣਾਉਣ ‘ਤੇ ਸਹਿਮਤੀ ਬਣੀ।

ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ-ਭਾਜਪਾ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਦੇਣਗੇ: ਭਗਵੰਤ ਮਾਨ

ਆਮ ਆਦਮੀ ਪਾਰਟੀ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਾਖੋਰੀ ਖ਼ਿਲਾਫ਼ ਕੀਤੀ ‘ਪੰਜਾਬ ਜੋੜੋ’ ਰੈਲੀ ਮੌਕੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਕਿਹਾ ਕਿ ਅੱਜ ਪੰਜਾਬ ਅੰਦਰ ਰੇਤਾ, ਬਜਰੀ, ਕੇਬਲ, ਟਰਾਂਸਪੋਰਟ ਤੋਂ ਇਲਾਵਾ ਹਰ ਚੀਜ਼ ਉਤੇ ਬਾਦਲਾਂ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਵੋਟਾਂ ਵੇਲੇ ਬਾਦਲ ਭਾਜਪਾ ਦੇ ੳੁਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਾ ਕੇ ਦੇਣਗੇ।

ਛੋਟੇਪੁਰ ਨੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

ਪੰਜਾਬ ਵਿਧਾਨ ਸਭਾ ਚੋਣਾ 2017 ਦੇ ਮੱਦੇ ਨਜ਼ਰ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਲਈ ਸਿੱਖ ਰਾਜਨੀਤੀ ਵਿੱਚ ਬਾਦਲ ਦਲ ਦੀ ਕਾਰਜ਼ਸ਼ੈਲੀ ਦੇ ਆਲੋਚਕਾਂ ਅਤੇ ਸਿੱਖ ਜੱਥਬੰਦੀਆਂ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਆਮ ਆਦਮੀ ਪਾਰਟੀ ਨੇ ਕੀਤੀ ਭਰਤੀ ਮੁਹਿੰਮ ਸ਼ੁਰੂ

ਅੱਜ ਆਮ ਆਦਮੀ ਪਾਰਟੀ ਦੀ ਭਰਤੀ ਮੁਹਿੰਮ ਦਾ ਆਗਾਜ਼ ਸਮਰਾਲਾ ਵਿੱਚ ਦਿੱਲੀ ਤੋਂ ਆਈ ਟੀਮ ਦੇ ਮੈਂਬਰ ਅਲੋਕ ਵਰਮਾ ਅਬਜ਼ਰਵਰ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ, ਸੁਨੀਲ ਤੋਮਰ, ਅਮਿਤ ਤੋਮਰ, ਕਰਨ ਅਤੇ ਉਮੇਸ਼ ਗੋਇਲ ਨੇ ਕੀਤਾ।

ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਦਾ ਰਿਕਾਰਡ ਤੋੜੇਗੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਮਿਸ਼ਨ 2017 ਵਿਧਾਨ ਸਭਾ ਚੋਣਾ ਦੀ ਸਫ਼ਲਤਾ ਲਈ ਪੂਰੀ ਸ਼ਕਤੀ ਝੋਕੀ ਜਾ ਰਹੀ ਹੈ ਅਤੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਵੇਖਦਿਆਂ ਯਕੀਨਨ ਅਗਾਮੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਵਿੱਚ ਦਿੱਲੀ ਚੋਣਾਂ ਦਾ ਰਿਕਾਰਡ ਤੋੜੇਗੀ।

ਭਾਜਪਾ ਬਾਦਲ ਦਲ ਨਾਲੋਂ ਤੋੜ ਵਿਛੋੜਾ ਕਰੇ: ਡਾ. ਸਿੱਧੂ

ਮੌਜੂਦਾ ਸਮੇਂ ਜਿਸ ਤਰ੍ਹਾਂ ਪੰਜਾਬ ‘ਚ ਭਾਜਪਾ ਵਰਕਰਾਂ ਦੀ ਅਣਦੇਖੀ ਹੋ ਰਹੀ ਹੈ ਉਸ ਬੇਕਦਰੀ ਨਾਲ ਮੈਂ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਸ ਗਠਜੋੜ ਨਾਲ ਕੰਮ ਨਹੀਂ ਕਰ ਸਕਦੀ। ਇਹ ਗੱਲ ਭਾਜਪਾ ਦੀ ਮੁੱਖ ਪਾਰਲੀਮਾਨੀ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਡਾ: ਨਵਜੋਤ ਕੌਰ ਸਿੱਧੂ ਨੇ ਪਟਿਆਲਾ ‘ਚ ਪੱਤਰਕਾਰ ਮਿਲਣੀ ਦੌਰਾਨ ਕਹੀ ।

ਬਾਦਲ-ਭਾਜਪਾ ਗਠਜੋੜ ਦੇ ਉਮੀਦਵਾਰ ਵਜੋਂ 2017 ਦੀ ਵਿਧਾਨ ਸਭਾ ਚੋਣਾਂ ਨਹੀਂ ਲੜਾਂਗੀ: ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ ਤੋਂ ਭਾਜਪਾ ਦੇ ਸਾਬਕਾ ਲੋਕ ਸਭਾ ਮੈਂਬਰ ਨਵਜੋਤ ਸਿੱਧੂ ਦੀ ਬਾਦਲ ਦਲ ਨਾ ਅਣਬਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਨੇ ਐਲਾਨ ਕੀਤਾ ਹੈ ਕਿ ਉਹ 2017 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਬਾਦਲ-ਭਾਜਪਾ ਗਠਜੋਡ ਦੇ ੳੁਮੀਦਵਾਰ ਵਜੋਂ ਚੋਣ ਨਹੀਂ ਲੜੇਗੀ। ੳੁਨ੍ਹਾਂ ਕਿਹਾ ਕਿ ਜੇਕਰ ਭਾਜਪਾ ਇਕੱਲਿਆਂ ਚੋਣਾਂ ਲੜੇਗੀ ਤਾਂ ਹੀ ੳਹ ਮੈਦਾਨ ’ਚ ੳੁਤਰੇਗੀ।