ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਨੂੰ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਉਮੀਦਵਾਰਾਂ ਦੀ ਇਹ ਸੂਚੀ ਜਾਰੀ ਹੋਣ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਟਿਕਟਾਂ ਵੰਡਣ ਦੀ ਪ੍ਰਕਿਰਿਆ ਪੂਰੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਦੀਆਂ ਸਮਾਜਵਾਦੀ ਪਾਰਟੀਆਂ- ਸੀ.ਪੀ.ਆਈ., ਸੀ.ਪੀ.ਆਈ. (ਐਮ) ਅਤੇ ਆਰ.ਐਮ.ਪੀ.ਆਈ. ਨੇ ਬੁੱਧਵਾਰ ਨੂੰ 52 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ. 25 ਸੀਟਾਂ, ਸੀ.ਪੀ.ਆਈ.(ਐਮ) 14 ਸੀਟਾਂ ਅਤੇ ਆਰ.ਐਮ.ਪੀ.ਆਈ. 13 ਸੀਟਾਂ 'ਤੇ ਲੜੇਗੀ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੋਹਕਮ ਸਿੰਘ ਦੀ ਅਗਵਾਈ ਵਾਲੇ ਯੂਨਾਇਟਿਡ ਅਕਾਲੀ ਦਲ ਨੇ 10 ਸੀਟਾਂ 'ਤੇ ਲੜਨ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਤੇਜਿੰਦਰ ਸਿੱਧੂ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।
ਕਾਰਜਕਾਰੀ ਜਥੇਦਾਰਾਂ, ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਅਕਾਲ ਤਖ਼ਤ ਸਾਹਿਬ 'ਤੇ ਇਕੱਤਰਤਾ ਕੀਤੀ। ਦਰਬਾਰ ਸਾਹਿਬ ਕੰਪਲੈਕਸ 'ਚ ਮੀਡੀਆ ਨਾਲ ਗੱਲ ਕਰਦੇ ਹੋਏ ਕਾਰਜਕਾਰੀ ਜਥੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਮਲੂਕਾ ਨੂੰ ਸਿੱਖ ਅਰਦਾਸ ਦੀ ਨਕਲ ਦੇ ਮੁੱਦੇ 'ਤੇ ਸੱਦਿਆ ਹੈ। ਜ਼ਿਕਰਯੋਗ ਹੈ ਕਿ 26 ਦਸੰਬਰ ਨੂੰ ਮਲੂਕਾ ਦੇ ਰਾਮਪੁਰਾ ਫੂਲ ਵਿਖੇ ਦਫਤਰ ਦੇ ਉਦਘਾਟਨ ਸਮੇਂ ਹਿੰਦੂਵਾਦੀਆਂ ਵਲੋਂ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਾਰਟੀ ਦੇ ਸੀਨੀਅਰ ਆਗੂ ਜਰਨੈਲ ਸਿੰਘ ਨੂੰ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ ਲੰਬੀ ਤੋਂ 2017 ਦੀਆਂ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਅਸ਼ੀਰਵਾਦ' ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਰਨਾਕ ਪੱਧਰ ਤਕ ਪਹੁੰਚਾਉਣ ਲਈ ਭਾਰਤੀ ਮੁੱਖ ਧਾਰਾ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਕਸੂਰਵਾਰ ਦੱਸਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਜਨਤਕ ਭਾਸ਼ਣਾਂ ਦੇ ਉਲਟ, ਸੱਤਾ ਹਥਿਆਉਣ ਲਈ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਉਮੀਦਵਾਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਨਸ਼ੇ ਅਤੇ ਸ਼ਰਾਬ ਵੰਡਣਗੇ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਨਤਾ ਵਿਚ ਭਾਰੀ ਰੋਸ ਹੈ ਕਿਉਂਕਿ ਮੌਜੂਦਾ ਸਰਕਾਰ ਦੇ ਕੁਸ਼ਾਸਨ ਅਤੇ ਗਲਤ ਫੈਸਲਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅਤੇ ਸਹਿਯੋਗੀ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚਕਾਰ ਫਤਿਹਗੜ੍ਹ ਸਾਹਿਬ ਦੇ ਕਿਲਾ ਹਰਨਾਮ ਸਿੰਘ ਵਿਖੇ ਮੀਟਿੰਗ ਹੋਈ।
ਕਾਂਗਰਸ ਨੇ ਕਈ ਦਿਨਾਂ ਦੀ ਉਡੀਕ ਮਗਰੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਟਿਕਟ ਲੈਣ ਵਾਲਿਆਂ ਵਿੱਚ 30 ਮੌਜੂਦਾ ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਸਾਬਕਾ ਆਈਏਐਸ ਅਧਿਕਾਰੀਆਂ ਅਤੇ ਤਿੰਨ ਪਾਰਟੀ ਆਗੂਆਂ ਦੇ ਪੁੱਤਰਾਂ ਨੂੰ ਟਿਕਟਾਂ ਨਾਲ ਨਿਵਾਜਿਆ ਗਿਆ ਹੈ। ਪਹਿਲੀ ਸੂਚੀ ਜਾਰੀ ਹੋਣ ਨਾਲ ਕੁਝ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦਾ ਰੇੜਕਾ ਖਤਮ ਹੋ ਗਿਆ ਹੈ, ਜਦੋਂਕਿ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਕਿਸੇ ਆਗੂ ਨੂੰ ਪਹਿਲੀ ਸੂਚੀ ਵਿੱਚ ਥਾਂ ਨਹੀਂ ਦਿੱਤੀ ਗਈ ਹੈ।
« Previous Page — Next Page »