ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨ ਦੀ ਸਿੱਖਸ ਫਾਰ ਜਸਟਿਸ ਵੱਲੋਂ ਨਿਖੇਧੀ

ਨਿਊਯਾਰਕ (8 ਨਵੰਬਰ, 2010 – ਪੰਜਾਬ ਨਿਊਜ਼ ਨੈਟ.): ਅਮਰੀਕਾ ਸਥਿਤ ਮਨੁੱਖੀ ਅਧਿਕਾਰ ਜਥੇਬੰਦੀ ‘ਸਿੱਖਸ ਫ਼ਾਰ ਜਸਟਿਸ’ ਨੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ 3 ਨਵੰਬਰ ਨੂੰ ਬੰਦ ਦਾ ਸੱਦਾ ਦੇਣ ਵਾਲੀਆਂ ਧਿਰਾਂ ਦੇ ਆਗੂਆਂ ਖਾਲਸਾ ਐਕਸ਼ਨ ਕਮੇਟੀ ਦੇ ਭਾਈ ਮੋਹਕਮ ਸਿੰਘ, ਦਲ ਖਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ ਤੇ ਕੰਵਰਪਾਲ ਸਿੰਘ ਬਿੱਟੂ, ਬਾਬ ਬਲਜੀਤ ਸਿੰਘ ਦਾਦੂਵਾਲ, ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਹਰਪਾਲ ਸਿੰਘ ਚੀਮਾ, ਕੁਲਬੀਰ ਸਿੰਘ ਬੜਾ ਪਿੰਡ, ਜਸਵੀਰ ਸਿੰਘ ਖੰਡੂਰ, ਸੰਤੋਖ ਸਿੰਘ ਸਲਾਣਾ, ਹਰਪ੍ਰੀਤ ਸਿੰਘ ਦਧੇਰੀ, ਦੇਵਿੰਦਰ ਸਿੰਘ ਸੋਢੀ (ਆਲ ਇੰਡੀਆ ਸਿਖ ਸਟੂਡੈਂਟਸ ਫੈਡਰੇਸ਼ਨ) ਆਦਿ ਮਨੁੱਖੀ ਅਧਿਕਾਰ ਕਾਰਕੁਨਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਵਿਚ ਹਿਰਾਸਤ ਵਿਚ ਲੈ ਲਏ ਜਾਣ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਹੈ ਕਿ 26 ਵਰ੍ਹਿਆਂ ਤੋਂ ਇਨਸਾਫ਼ ਲਈ ਭਟਕ ਰਹੇ 1984 ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਅਤੇ ਇਨਸਾਫ਼ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਏ ਜਾਣਾ ਉਸੇ ਦਮਨ ਅਤੇ ਬੇਇਨਸਾਫ਼ੀ ਵਾਲੀ ਕਾਰਵਾਈ ਹੈ ਜਿਸ ਵਿਰੁੱਧ ਬੰਦ ਦਾ ਸੱਦਾ ਦਿੱਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਨੇ ਅਰਦਾਸ ਦਿਵਸ ਮਨਾਇਆ ਪਰ ਦਫਤਰ ਅਤੇ ਅਦਾਰੇ ਖੁੱਲ੍ਹੇ ਰੱਖੇ

ਅੰਮ੍ਰਿਤਸਰ (3 ਨਵੰਬਰ, 2010): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਨਵੰਬਰ 1984 ਦੇ ਕਤਲੇਆਮ ਦੇ ਪੀੜਤਾਂ ਦੀ ਯਾਦ ਵਿੱਚ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਦਿਹਾੜਾ ਮਨਾਇਆ ਗਿਆ, ਜਿਸ ਵਿੱਚ ਬਾਦਲ ਦਲ ਦੇ ਉੱਚ ਆਗੂਆਂ ਨੇ ਵੀ ਹਾਜ਼ਰੀ ਭਰੀ, ਪਰ ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨਾਲੋਂ ਆਪਣੇ […]