ਭਾਰਤੀ ਜਨਤਾ ਪਾਰਟੀ ਨੇ ਵੀਰਵਾਰ 12 ਜਨਵਰੀ ਨੂੰ 23 ਵਿਧਾਨ ਸਭਾ ਹਲਕਿਆਂ ਵਿੱਚੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਸਬੰਧੀ ਫੈਸਲਾ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਲੈ ਲਿਆ ਗਿਆ ਸੀ। ਪਾਰਟੀ ਵੱਲੋਂ ਕੁਝ ਨਵੇਂ ਚਿਹਰੇ ਮੈਦਾਨ ’ਚ ਉਤਾਰੇ ਗਏ ਹਨ।
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਵਿੱਚੋਂ 17 ਦੇ ਨਾਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਸੰਸਦੀ ਬੋਰਡ ਦੀ ਹੋਈ ਮੀਟਿੰਗ ਦੌਰਾਨ ਅਹਿਮ ਗੱਲ ਇਹ ਸਾਹਮਣੇ ਆਈ ਕਿ 6 ਵੱਡੇ ਆਗੂਆਂ, ਜਿਨ੍ਹਾਂ ਵਿੱਚ 4 ਮੰਤਰੀ ਵੀ ਸ਼ਾਮਲ ਹਨ, ਦੇ ਸਿਆਸੀ ਭਵਿੱਖ ’ਤੇ ਤਲਵਾਰ ਲਟਕ ਗਈ ਹੈ। ਇਨ੍ਹਾਂ ਵਿੱਚ ਭਗਤ ਚੁੰਨੀ ਲਾਲ, ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ, ਸੁਰਜੀਤ ਕੁਮਾਰ ਜਿਆਣੀ, ਸੋਮ ਪ੍ਰਕਾਸ਼ ਅਤੇ ਮਨੋਰੰਜਨ ਕਾਲੀਆ ਸ਼ਾਮਲ ਹਨ।
ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰਨ ਵਿੱਚ ਤਿੰਨ-ਚਾਰ ਦਿਨ ਹੋਰ ਲੱਗਣਗੇ। ਇਹ ਖ਼ੁਲਾਸਾ ਕੱਲ੍ਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤਾ।
ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਨੂੰ ਭਾਜਪਾ ਅੰਮ੍ਰਿਤਸਰ ਤੋਂ ਬੁਰੇ ਤਰੀਕੇ ਦੇ ਨਾਲ ਹਰਾਏਗੀ। ਭਾਜਪਾ ਦੇ ਵਰਕਰ ਸਿੱਧੂ ਦਾ ਡਟ ਕੇ ਮੁਕਾਬਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਭਾਜਪਾ ਨੂੰ ਕੋਈ ਨੁਕਸਾਨ ਨਹੀਂ ਹੋਇਆ, ਬਲਕਿ ਸਿੱਧੂ ਜੋੜੇ ਦੇ ਜਾਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਭਾਜਪਾ ਮਜ਼ਬੂਤ ਹੋਈ ਹੈ।
ਮੌਜੂਦਾ ਜਮਹੂਰੀ ਪ੍ਰਣਾਲੀ ਵਿੱਚ ਪਰਿਵਾਰਵਾਦ ਦੀ ਸਿਆਸਤ ਹਕੀਕੀ ਰੂਪ ਲੈ ਗਈ ਹੈ। ਪਰਿਵਾਰਕ ਮੁਖੀਆਂ ਵੱਲੋਂ ਆਪਣੇ ਧੀਆਂ-ਪੁੱਤਰਾਂ ਨੂੰ ਸਿਆਸੀ ਪੌੜੀਆਂ ਚੜ੍ਹਨ ਵਿੱਚ ਸਹਾਈ ਹੋਣ ਦੀਆਂ ਅਨੇਕ ਉਦਾਹਰਣਾਂ ਹਨ ਪ੍ਰੰਤੂ 2017 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਰਿਵਾਰਕ ਮੈਂਬਰਾਂ ਦੀ ਟਿਕਟ ਦੀ ਚਾਹਤ ਨੇ ਆਪਸੀ ਟਕਰਾਅ ਬਗਾਵਤੀ ਹੱਦ ਤੱਕ ਵਧਾ ਦਿੱਤਾ ਹੈ। ਕਈ ਪਿਤਾ-ਪੁੱਤਰ, ਤਾਏ-ਭਤੀਜੇ, ਭਰਾ-ਭੈਣਾਂ ਟਿਕਟ ਦੀ ਚਾਹਤ ਵਿੱਚ ਇੱਕ-ਦੂਸਰੇ ਨੂੰ ਠਿੱਬੀ ਲਗਾਉਣ ਦੀ ਦੌੜ ਵਿੱਚ ਹਨ।
ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਚੋਣ ਮੁਹਿੰਮ (ਕੰਪੇਨ) ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਵਿਨਾਸ਼ ਰਾਏ ਖੰਨਾ ਦੀ ਨਿਯੁਕਤੀ ਪੰਜਾਬ ਭਾਜਪਾ ਪ੍ਰਧਾਨ ਵੱਲੋਂ ਕੀਤੀ ਗਈ ਹੈ। ਅਵਿਨਾਸ਼ ਰਾਏ ਖੰਨਾ ਇਸ ਵੇਲੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਇਸ ਦੇ ਨਾਲ-ਨਾਲ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਜਥੇਬੰਦਕ ਇੰਚਾਰਜ ਵੀ ਹਨ।
ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੇ 26 ਵਿੱਚੋਂ 20 ਸੀਟਾਂ ਜਿੱਤੀਆਂ ਹਨ, 1996 ਤੋਂ ਬਾਅਦ ਇਸ ਵਾਰ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਇੱਕ ਸੀਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਮਿਲੀ ਹੈ। ਕਾਂਗਰਸ ਨੂੰ ਸਿਰਫ 4 ਸੀਟਾਂ ਹੀ ਮਿਲੀਆਂ ਹਨ।
ਪੰਜਾਬੀ ਸੂਬੇ ਦੇ ਪੰਜਾਹ ਸਾਲ ਅਕਾਲੀ ਦਲ ਅਤੇ ਭਾਜਪਾ ਵੱਲੋਂ ਕੀਤੇ ਵਿਰੋਧ ਤੇ ਹੁਣ ਜਸ਼ਨ ਮਨਾਉਣ ਤੱਕ ਦਾ 'ਅਨੋਖਾ' ਸਫ਼ਰ ਹਨ। ਭਾਸ਼ਾ ਦੇ ਆਧਾਰ ਉੱਤੇ ਪੰਜਾਬੀ ਸੂਬੇ ਦਾ ਹਿੰਦੀ ਬਚਾਓ ਅਤੇ ਮਹਾਂ ਪੰਜਾਬ ਦੇ ਨਾਅਰੇ ਨਾਲ ਵਿਰੋਧ ਕਰਦੀ ਰਹੀ ਭਾਜਪਾ (ਤਤਕਾਲੀ ਜਨਸੰਘ) ਅਤੇ ਪੰਜਾਬ ਪੁਨਰਗਠਨ ਕਾਨੂੰਨ 1966 ਤਹਿਤ ਬਣੇ ਪੰਜਾਬੀ ਸੂਬੇ ਦੀ ਬਣਤਰ ਖ਼ਿਲਾਫ਼ ਅੰਦੋਲਨ ਕਰਨ ਵਾਲਾ ਅਕਾਲੀ ਦਲ ਹੁਣ ਵੱਡੇ ਪੱਧਰ 'ਤੇ ਪੰਜਾਬੀ ਸੂਬੇ ਦੀ ਸਥਾਪਨਾ ਸਬੰਧੀ ਜਸ਼ਨ ਮਨਾ ਰਹੇ ਹਨ।
ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਾਰਟੀ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਕਿਹਾ ਕਿ ਹਰ ਕਿਸੇ ਨੂੰ ਫ਼ੈਸਲਾ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਸਤੀਫ਼ਾ ਦਿੱਤਾ ਤੇ ਪਾਰਟੀ ਨੇ ਮਨਜ਼ੂਰ ਕਰ ਲਿਆ। ਇਸ ਨਾਲ ਭਾਜਪਾ ਨੂੰ ਕੋਈ ਫ਼ਰਕ ਨਹੀਂ ਪਵੇਗਾ। ਸਿੱਧੂ ਜੋੜੇ ਨੂੰ ਪਾਰਟੀ ਨੇ ਜ਼ਰੂਰਤ ਤੋਂ ਵੱਧ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ। ਹਿੰਦੂ ਜਥੇਬੰਦੀਆਂ ਵੱਲੋਂ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਬਣਾਉਣ ਵੇਲੇ ਵਿਅਕਤੀ ਦੀ ਕਾਬਲੀਅਤ ਦੇਖੀ ਜਾਂਦੀ ਹੈ ਨਾ ਕਿ ਧਰਮ।
ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
« Previous Page — Next Page »