ਮਾਲਵੇ ਦੇ ਕੁਝ ਇਲਾਕੇ ਛੱਡ ਕੇ ਸਾਡਾ ਮੁੱਖ ਮੁਕਾਬਲਾ ਕਾਂਗਰਸ ਨਾਲ, ਆਪ ਮੈਦਾਨ ‘ਚ ਹੀ ਨਹੀਂ: ਸੁਖਬੀਰ ਬਾਦਲ

ਸੁਖਬੀਰ ਬਾਦਲ ਨੇ ਕਿਹਾ ਕਿ ਮਾਲਵੇ ਦੇ ਕੁਝ ਹਲਕਿਆਂ ਨੂੰ ਛੱਡ ਕੇ ਬਾਕੀ ਥਾਈਂ ਅਕਾਲੀ-ਭਾਜਪਾ ਗੱਠਜੋੜ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਹੈ। ਇਥੇ ਆਮ ਆਦਮੀ ਪਾਰਟੀ ਦੀ ਕੋਈ ਹੋਂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ-ਭਾਜਪਾ ਗੱਠਜੋੜ ਸਰਕਾਰ ਮੁੜ ਸੱਤਾ ’ਚ ਆਈ ਤਾਂ ਤਕਰੀਬਨ ਦੋ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਗਰੀ ਨੂੰ ਵਿਰਾਸਤੀ ਦਿੱਖ ਦਿੱਤੀ ਜਾਵੇਗੀ।

‘ਆਪ’ ਦੀ ਸਰਕਾਰ ਆਉਣ ‘ਤੇ ਬਿਕਰਮ ਮਜੀਠੀਆ 15 ਅਪ੍ਰੈਲ ਤੋਂ ਪਹਿਲਾਂ ਜੇਲ੍ਹ ਵਿੱਚ ਹੋਵੇਗਾ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ “ਕੌਮਾਂਤਰੀ ਡਰੱਗ ਮਾਫੀਆ” ਨਾਲ ਸੰਬੰਧ ਰੱਖਣ ਵਾਲੇ ਬਿਕਰਮ ਮਜੀਠੀਆ ਨੂੰ 15 ਅਪ੍ਰੈਲ 2017 ਤੋਂ ਪਹਿਲਾਂ ਜੇਲ੍ਹ ਵਿੱਚ ਸੁੱਟਿਆ ਜਾਵੇਗਾ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਤਿੰਨ ਦਿਨਾਂ ‘ਚ ਹੀ ਭਾਜਪਾ ਛੱਡ ਕੇ ‘ਘਰ ਪਰਤੀ’

ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਤੇ ਸਾਬਕਾ ਵਿਧਾਇਕ ਗੁਰਕੰਵਲ ਕੌਰ ਮੰਗਲਵਾਰ ਮੁੜ ਆਪਣੀ ਪਿੱਤਰੀ ਪਾਰਟੀ ਕਾਂਗਰਸ ’ਚ ਪਰਤ ਆਈ ਹੈ। ਇਹ ਐਲਾਨ ਉਸਨੇ ਇੱਥੇ ਕਾਂਗਰਸ ਦੀ ਸੂਬਾਈ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ।

ਭਾਜਪਾ ਵਲੋਂ ਅੰਮ੍ਰਿਤਸਰ ਲੋਕ ਸਭਾ ਲਈ ਰਜਿੰਦਰ ਮੋਹਨ ਛੀਨਾ ਅਤੇ ਵਿਧਾਨ ਸਭਾ ਲਈ 17 ਉਮੀਦਵਾਰਾਂ ਦਾ ਐਲਾਨ

ਭਾਰਤੀ ਜਨਤਾ ਪਾਰਟੀ ਨੇ ਵੀਰਵਾਰ 12 ਜਨਵਰੀ ਨੂੰ 23 ਵਿਧਾਨ ਸਭਾ ਹਲਕਿਆਂ ਵਿੱਚੋਂ 17 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਉਮੀਦਵਾਰਾਂ ਸਬੰਧੀ ਫੈਸਲਾ ਬੁੱਧਵਾਰ ਨੂੰ ਨਵੀਂ ਦਿੱਲੀ ’ਚ ਹੋਈ ਸੰਸਦੀ ਬੋਰਡ ਦੀ ਮੀਟਿੰਗ ਦੌਰਾਨ ਲੈ ਲਿਆ ਗਿਆ ਸੀ। ਪਾਰਟੀ ਵੱਲੋਂ ਕੁਝ ਨਵੇਂ ਚਿਹਰੇ ਮੈਦਾਨ ’ਚ ਉਤਾਰੇ ਗਏ ਹਨ।

ਭਾਜਪਾ ਦੀ ਸੂਚੀ ਐਨ ਮੌਕੇ ‘ਤੇ ਰੁਕੀ; ਕਾਂਗਰਸ ਦੀ ਬਕਾਇਆ ਸੂਚੀ ਦਾ ਫੈਸਲਾ ਗਾਂਧੀ ਪਰਿਵਾਰ ‘ਤੇ ਛੱਡਿਆ ਗਿਆ

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਵਿੱਚੋਂ 17 ਦੇ ਨਾਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਸੰਸਦੀ ਬੋਰਡ ਦੀ ਹੋਈ ਮੀਟਿੰਗ ਦੌਰਾਨ ਅਹਿਮ ਗੱਲ ਇਹ ਸਾਹਮਣੇ ਆਈ ਕਿ 6 ਵੱਡੇ ਆਗੂਆਂ, ਜਿਨ੍ਹਾਂ ਵਿੱਚ 4 ਮੰਤਰੀ ਵੀ ਸ਼ਾਮਲ ਹਨ, ਦੇ ਸਿਆਸੀ ਭਵਿੱਖ ’ਤੇ ਤਲਵਾਰ ਲਟਕ ਗਈ ਹੈ। ਇਨ੍ਹਾਂ ਵਿੱਚ ਭਗਤ ਚੁੰਨੀ ਲਾਲ, ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ, ਸੁਰਜੀਤ ਕੁਮਾਰ ਜਿਆਣੀ, ਸੋਮ ਪ੍ਰਕਾਸ਼ ਅਤੇ ਮਨੋਰੰਜਨ ਕਾਲੀਆ ਸ਼ਾਮਲ ਹਨ।

ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਭਾਜਪਾ ਆਪਣੇ ਉਮੀਦਵਾਰ ਦਾ ਐਲਾਨ ਜਲਦ ਕਰੇਗੀ: ਜੇਤਲੀ

ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰਨ ਵਿੱਚ ਤਿੰਨ-ਚਾਰ ਦਿਨ ਹੋਰ ਲੱਗਣਗੇ। ਇਹ ਖ਼ੁਲਾਸਾ ਕੱਲ੍ਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤਾ।

ਵਿਜੈ ਸਾਂਪਲਾ ਨੇ ਕਿਹਾ; ਨਵਜੋਤ ਸਿੱਧੂ ਨੂੰ ਜਿੱਤਣ ਨਹੀਂ ਦਿਆਂਗੇ

ਭਾਜਪਾ ਦੇ ਸੂਬਾ ਪ੍ਰਧਾਨ ਵਿਜੈ ਕੁਮਾਰ ਸਾਂਪਲਾ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਨੂੰ ਭਾਜਪਾ ਅੰਮ੍ਰਿਤਸਰ ਤੋਂ ਬੁਰੇ ਤਰੀਕੇ ਦੇ ਨਾਲ ਹਰਾਏਗੀ। ਭਾਜਪਾ ਦੇ ਵਰਕਰ ਸਿੱਧੂ ਦਾ ਡਟ ਕੇ ਮੁਕਾਬਲਾ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਭਾਜਪਾ ਨੂੰ ਕੋਈ ਨੁਕਸਾਨ ਨਹੀਂ ਹੋਇਆ, ਬਲਕਿ ਸਿੱਧੂ ਜੋੜੇ ਦੇ ਜਾਣ ਤੋਂ ਬਾਅਦ ਅੰਮ੍ਰਿਤਸਰ ਵਿੱਚ ਭਾਜਪਾ ਮਜ਼ਬੂਤ ਹੋਈ ਹੈ।

ਕੁਰਸੀ ਦੇ ਮੋਹ ਵਿੱਚ ਖ਼ੂਨ ਦੇ ਰਿਸ਼ਤੇ ਹੋਏ ਬਦਰੰਗ

ਮੌਜੂਦਾ ਜਮਹੂਰੀ ਪ੍ਰਣਾਲੀ ਵਿੱਚ ਪਰਿਵਾਰਵਾਦ ਦੀ ਸਿਆਸਤ ਹਕੀਕੀ ਰੂਪ ਲੈ ਗਈ ਹੈ। ਪਰਿਵਾਰਕ ਮੁਖੀਆਂ ਵੱਲੋਂ ਆਪਣੇ ਧੀਆਂ-ਪੁੱਤਰਾਂ ਨੂੰ ਸਿਆਸੀ ਪੌੜੀਆਂ ਚੜ੍ਹਨ ਵਿੱਚ ਸਹਾਈ ਹੋਣ ਦੀਆਂ ਅਨੇਕ ਉਦਾਹਰਣਾਂ ਹਨ ਪ੍ਰੰਤੂ 2017 ਵਿੱਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਰਿਵਾਰਕ ਮੈਂਬਰਾਂ ਦੀ ਟਿਕਟ ਦੀ ਚਾਹਤ ਨੇ ਆਪਸੀ ਟਕਰਾਅ ਬਗਾਵਤੀ ਹੱਦ ਤੱਕ ਵਧਾ ਦਿੱਤਾ ਹੈ। ਕਈ ਪਿਤਾ-ਪੁੱਤਰ, ਤਾਏ-ਭਤੀਜੇ, ਭਰਾ-ਭੈਣਾਂ ਟਿਕਟ ਦੀ ਚਾਹਤ ਵਿੱਚ ਇੱਕ-ਦੂਸਰੇ ਨੂੰ ਠਿੱਬੀ ਲਗਾਉਣ ਦੀ ਦੌੜ ਵਿੱਚ ਹਨ।

ਭਾਜਪਾ ਨੇ ਪੰਜਾਬ ਚੋਣਾਂ ਲਈ ਅਵਿਨਾਸ਼ ਰਾਏ ਖੰਨਾ ਨੂੰ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਣਾਇਆ

ਭਾਜਪਾ ਦੇ ਸੀਨੀਅਰ ਨੇਤਾ ਅਵਿਨਾਸ਼ ਰਾਏ ਖੰਨਾ ਨੂੰ ਪੰਜਾਬ ਭਾਜਪਾ ਦੀ ਚੋਣ ਮੁਹਿੰਮ (ਕੰਪੇਨ) ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਅਵਿਨਾਸ਼ ਰਾਏ ਖੰਨਾ ਦੀ ਨਿਯੁਕਤੀ ਪੰਜਾਬ ਭਾਜਪਾ ਪ੍ਰਧਾਨ ਵੱਲੋਂ ਕੀਤੀ ਗਈ ਹੈ। ਅਵਿਨਾਸ਼ ਰਾਏ ਖੰਨਾ ਇਸ ਵੇਲੇ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਤੇ ਇਸ ਦੇ ਨਾਲ-ਨਾਲ ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਜਥੇਬੰਦਕ ਇੰਚਾਰਜ ਵੀ ਹਨ।

ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ: ਭਾਜਪਾ 20, ਅਕਾਲੀ 1, ਕਾਂਗਰਸ 4, ਅਜ਼ਾਦ 1

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਤੀਜੇ ਆ ਗਏ ਹਨ। ਭਾਜਪਾ ਨੇ 26 ਵਿੱਚੋਂ 20 ਸੀਟਾਂ ਜਿੱਤੀਆਂ ਹਨ, 1996 ਤੋਂ ਬਾਅਦ ਇਸ ਵਾਰ ਭਾਜਪਾ ਨੇ ਬਹੁਮਤ ਹਾਸਲ ਕੀਤਾ ਹੈ। ਇੱਕ ਸੀਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਮਿਲੀ ਹੈ। ਕਾਂਗਰਸ ਨੂੰ ਸਿਰਫ 4 ਸੀਟਾਂ ਹੀ ਮਿਲੀਆਂ ਹਨ।