Tag Archive "punjab-bjp"

ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ ਦੀ ਰਸਮ ਕਿਰਿਆ; ਰਾਜਨਾਥ ਸਣੇ ਅਕਾਲੀ-ਭਾਜਪਾ ਦੇ ਵੱਡੇ ਆਗੂ ਪੁੱਜੇ

ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਆਰ.ਐਸ.ਐਸ. ਦੇ ਪੰਜਾਬ ਦੇ ਸਹਿ-ਸੰਚਾਲਕ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੀ.ਬੀ.ਆਈ. ਜਾਂਚ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਹਰ ਕੀਮਤ ’ਤੇ ਸਜ਼ਾ ਦਿਵਾਈ ਜਾਵੇਗੀ।

ਕਮਲ ਸ਼ਰਮਾ ਤੇ ਗਿਆਨੀ ਗੁਰਮੁੱਖ ਸਿੰਘ ਦਰਮਿਆਨ ਹੋਈ ਮਿਲਣੀ ਦਾ ਕੌੜਾ ਸੱਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦਰਮਿਆਨ ਹੋਈ ਮੁਲਾਕਾਤ ਮਹਿਜ ਰਸਮੀ ਮੁਲਾਕਾਤ ਨਹੀਂ ਕੁਝ ਹੋਰ ਵੀ ਸੀ। ਇਸ ਮੁਲਾਕਾਤ ਦੀਆਂ ਜਿਉਂ-ਜਿਉਂ ਪਰਤਾਂ ਖੁੱਲ੍ਹ ਰਹੀਆਂ ਹਨ ਸਿੱਖ ਪੰਥ ਦੇ ਪੰਜਵੇਂ ਤਖਤ ਦੀ ਸੇਵਾ ਵਿੱਚ ਲੱਗੇ ਗਿਆਨੀ ਗੁਰਮੁੱਖ ਸਿੰਘ ਦੀ ਭਾਜਪਾ ਨਾਲ ਸਾਂਝ ਤੇ ਨੇੜਤਾ ਹੋਰ ਵੀ ਸਪੱਸ਼ਟ ਹੋ ਗਈ ਹੈ। ਇਹ ਨੇੜਤਾ ਇਸ ਕਦਰ ਹੈ ਕਿ ਸਿੱਖ ਕੌਮ ਦੀ ਵਿਰਾਸਤੀ ਦਸਤਾਵੇਜ਼ੀ ਖਜ਼ਾਨੇ ਨੂੰ ਕਮਲ ਸ਼ਰਮਾ ਦੇ ਸਾਹਮਣੇ ਕਰ ਦਿੱਤਾ ਗਿਆ ਹੈ।

ਅਕਾਲੀ ਦਲ ਦੇ ਪਰਿਵਾਰਵਾਦ ਤੋਂ ਅਲਾਵਾ ਹੋਰਨਾਂ ਦੇ ਪਰਿਵਾਰਵਾਦ ਦਾ ਵਿਰੋਧ ਕਰੇਗੀ ਭਾਜਪਾ:ਵਿਜੈ ਸਾਂਪਲਾ

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਵਿਜੈ ਸਾਂਪਲਾ ਦਾ ਕਹਿਣਾ ਹੈ ਕਿ ਕਾਂਗਰਸ ਸਮੇਤ ਹੋਰਨਾਂ ਖੇਤਰੀਆਂ ਪਾਰਟੀਆਂ ਵਿਚਲੇ ਪਰਿਵਾਰਵਾਦ ਦੀ ਭਾਵੇਂ ਭਾਜਪਾ ਕੱਟੜ ਵਿਰੋਧੀ ਹੈ ਪਰ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੇ ਪਰਿਵਾਰਵਾਦ ਨੂੰ ਸਵੀਕਾਰ ਕਰਨ ਵਿੱਚ ਕੋਈ ਦਿੱਕਤ ਨਹੀਂ ਹੈ।

ਭਾਜਪਾ ਵੱਲੋਂ ਆਪਣੇ ਆਗੂਆਂ ਨੂੰ ‘ਆਪ’ ਅਤੇ ਨਵਜੋਤ ਸਿੱਧੂ ਨੂੰ ਮਹੱਤਵ ਨਾ ਦੇਣ ਦੀਆਂ ਹਦਾਇਤਾਂ ਜਾਰੀ

ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਦਾ ਐਲਾਨ ਕਰਦਿਆਂ ਭਾਜਪਾ ਨੇ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦਾਂ, ਕੋਰ ਕਮੇਟੀ ਦੇ ਮੈਂਬਰਾਂ, ਜ਼ਿਲ੍ਹਾ ਪ੍ਰਧਾਨਾਂ, ਮੇਅਰਾਂ ਤੇ ਕਾਰਜਕਾਰਨੀ ਦੇ ਅਹੁਦੇਦਾਰਾਂ ਤੇ ਜ਼ਿਲ੍ਹਾ ਇੰਚਾਰਜਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਭਾਜਪਾ ਨੇ ਆਪਣੇ ਸਿਆਸੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਨਾਲ ਚਾਰ-ਪੰਜ ਸੀਟਾਂ ਦਾ ਵਟਾਂਦਰਾਂ ਕਰਨ ਦੇ ਮੁੱਦੇ ਨੂੰ ਵੀ ਵਿਚਾਰਿਆ। ਪੰਜ ਘੰਟੇ ਤੱਕ ਚੱਲੀ ਇਸ ਮੈਰਥਨ ਮੀਟਿੰਗ ਵਿੱਚ ਪਾਰਟੀ ਆਗੂਆਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਗੁਰ ਸਿਖਾਉਣ ਲਈ ਪਾਰਟੀ ਹਾਈ ਕਮਾਂਡ ਵੱਲੋਂ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਕਾਸ਼ ਝਾਅ, ਜੱਥੇਬੰਦਕ ਸਕੱਤਰ ਰਾਮ ਲਾਲ ਤੇ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਸਮੇਤ 100 ਤੋਂ ਵੱਧ ਆਗੂਆਂ ਨੇ ਹਿੱਸਾ ਲਿਆ।

ਪੰਜਾਬ ਚੋਣਾਂ 2017: ਭਾਜਪਾ 23 ਸੀਟਾਂ ‘ਚ ਹੀ ਲੜੇਗੀ ਚੋਣ; 4 ਹਲਕਿਆਂ ਦੀ ਅਦਲਾ-ਬਦਲੀ ਹੋ ਸਕਦੀ ਹੈ: ਭਾਜਪਾ

ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਪ੍ਰਭਾਤ ਝਾਅ ਨੇ ਰਾਜ ਸਭਾ ਤੋਂ ਅਸਤੀਫਾ ਦੇ ਚੁੱਕੇ ਨਵਜੋਤ ਸਿੱਧੂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਪਣੇ-ਆਪ ਨੂੰ ਪਾਰਟੀ ਤੋਂ ਵੱਡਾ ਸਮਝਣ ਵਾਲਿਆਂ ਲਈ ‘ਭਾਜਪਾ’ ਵਿੱਚ ਕੋਈ ਥਾਂ ਨਹੀਂ ਹੈ।

ਜਗਦੀਸ਼ ਗਗਨੇਜਾ ਕੇਸ: ਏਮਜ਼ ਦੇ ਡਾਕਟਰ ਪੁੱਜੇ; ਹਮਲੇ ਲਈ ਪੁਲੀਸ ਦੀ ਲਾਪ੍ਰਵਾਹੀ ਜ਼ਿੰਮੇਵਾਰ: ਅਨਿਲ ਜੋਸ਼ੀ

ਪੰਜਾਬ ਦੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਮੰਗਲਵਾਰ ਗਗਨੇਜਾ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਡਾਕਟਰਾਂ ਕੋਲੋਂ ਜਗਦੀਸ਼ ਗਗਨੇਜਾ ਦੀ ਸਿਹਤ ਬਾਰੇ ਪੁੱਛਿਆ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਡਾਕਟਰਾਂ ਮੁਤਾਬਕ ਗਗਨੇਜਾ ਦੀ ਹਾਲੇ ਵੀ ਸਿਹਤ ਨਾਜ਼ੁਕ ਹੈ। ਉਨ੍ਹਾਂ ਨੇ ਸਿੱਧੇ ਤੌਰ ’ਤੇ ਇਸ ਹਮਲੇ ਲਈ ਪੰਜਾਬ ਪੁਲੀਸ ਦੀ ਲਾਪਰਵਾਹੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੂੰ ਪਤਾ ਸੀ ਕਿ ਗਗਨੇਜਾ ਦੀ ਜਾਨ ਨੂੰ ਖਤਰਾ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਕਿਉਂ ਨਹੀਂ ਦਿੱਤੀ। ਉਨ੍ਹਾਂ ਨੇ ਪੁਲੀਸ ਦੀ ਜਾਂਚ ’ਤੇ ਵੀ ਉਂਗਲ ਚੁੱਕੀ। ਉਨ੍ਹਾਂ ਕਿਹਾ ਕਿ ਹਮਲੇ ਨੂੰ ਚਾਰ ਦਿਨ ਹੋ ਚੁੱਕੇ ਹਨ, ਪਰ ਹਾਲੇ ਤੱਕ ਮੁਲਜ਼ਮਾਂ ਬਾਰੇ ਕੋਈ ਸਬੂਤ ਹੱਥ ਨਹੀਂ ਲੱਗਿਆ ਹੈ। ਅਜਿਹੇ ’ਚ ਕੇਂਦਰੀ ਜਾਂਚ ਏਜੰਸੀਆਂ ਦੀ ਮੱਦਦ ਲੈਣੀ ਚਾਹੀਦੀ ਹੈ।

ਸਿੱਧੂ ਦੇ ਭਾਜਪਾ ਛੱਡਣ ਤੋਂ ਬਾਅਦ ਸੁਖਬੀਰ, ਕੈਪਟਨ ਅਤੇ ਸਾਂਪਲਾ ਦੇ ਪ੍ਰਤੀਕਰਮ

ਭਾਜਪਾ ਦੇ ਰਾਜ ਸਭਾ ਮੈਂਬਰ ਨਵਜੋਤ ਸਿੱਧੂ ਵਲੋਂ ਭਾਜਪਾ ਛੱਡਣ ਅਤੇ 'ਆਪ' ਵਿਚ ਸ਼ਾਮਲ ਹੋਣ ਦੀਆਂ ਖ਼ਬਰਾਂ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਇਕ ਸਮਾਗਮ ਦੌਰਾਨ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਡਾ. ਨਵਜੋਤ ਕੌਰ ਸਿੱਧੂ ਦੇ ਅਸਤੀਫ਼ਾ ਦੇਣ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਸਿੱਧੂ ਜੋੜਾ ਭਾਵੇਂ ਆਮ ਆਦਮੀ ਵਿੱਚ ਜਾਵੇ ਜਾਂ ਖ਼ਾਸ ਪਾਰਟੀ ਵਿੱਚ, ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਚੋਣਾਂ ਦੇ ਨਤੀਜਿਆਂ ’ਤੇ ਕੋਈ ਫਰਕ ਨਹੀਂ ਪਵੇਗਾ।

ਨਵਜੋਤ ਸਿੱਧੂ ਤੋਂ ਬਾਅਦ ਹੁਣ ਪ੍ਰਗਟ ਸਿੰਘ ਵੀ ….

ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਵਿਧਾਇਕ ਪ੍ਰਗਟ ਸਿੰਘ ਦਾ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਲਗਭਗ ਤੈਅ ਹੈ ਅਤੇ ਉਨ੍ਹਾਂ ਵਲੋਂ 19 ਜੁਲਾਈ ਨੂੰ ਦਿੱਲੀ ਵਿਖੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਵਾਲੇ ਭਾਜਪਾ ਆਗੂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੇ ਜਾਣ ਦੀ ਚਰਚਾ ਹੈ। ਜਾਣਕਾਰੀ ਅਨੁਸਾਰ ਸਿੱਧੂ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪ੍ਰਗਟ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ ਅਤੇ ਦੋਵਾਂ ਆਗੂਆਂ ਦੇ ਆਪਸ 'ਚ ਨਿੱਘੇ ਸਬੰਧ ਹੋਣ ਕਾਰਨ ਇਹ ਸਮਝਿਆ ਜਾ ਰਿਹਾ ਹੈ ਕਿ ਉਹ ਅਗਲੀ ਰਣਨੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਬਣਾਉਣਗੇ।

ਬੀਬੀ ਸਿੱਧੂ ਦਾ ਦਾਅਵਾ: ਲਾਲ ਬੱਤੀ ਵਾਹਨਾਂ ‘ਚ ਨਸ਼ਿਆਂ ਦੀ ਸਪਲਾਈ; ਭਾਜਪਾ ਸਪੱਸ਼ਟੀਕਰਨ ਦੇਵੇ: ਆਪ

ਪੰਜਾਬ 'ਚ ਲਾਲ ਬੱਤੀ ਵਾਲੇ ਵਾਹਨਾਂ 'ਚ ਨਸ਼ਿਆਂ ਦੀ ਸਪਲਾਈ ਹੋਣ ਬਾਰੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਵੱਲੋਂ ਕੀਤੇ ਇੰਕਸ਼ਾਫਾਂ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ 'ਆਮ ਆਦਮੀ ਪਾਰਟੀ' (ਆਪ) ਨੇ ਅੱਜ ਕਿਹਾ ਹੈ ਕਿ ਇਸ ਮਾਮਲੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਫ਼ਾਈ ਦੇਣੀ ਚਾਹੀਦੀ ਹੈ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਸਿੱਧੂ ਪੰਜਾਬ ਭਾਜਪਾ ਦੀ ਕੋਰ ਕਮੇਟੀ ’ਚ ਸ਼ਾਮਲ, ਜੋਸ਼ੀ ਬਾਹਰ

ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਮੁੜ ਸੂਬਾਈ ਸਿਆਸਤ ਵਿਚ ਆ ਗਏ ਹਨ, ਜਿਨ੍ਹਾਂ ਨੂੰ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੇ ਹਮਾਇਤੀ ਤੋਂ ਵਿਰੋਧੀ ਬਣੇ ਅਨਿਲ ਜੋਸ਼ੀ ਦੀ ਕਮੇਟੀ ਵਿਚੋਂ ਛਾਂਟੀ ਕਰ ਦਿੱਤੀ ਗਈ ਹੈ।

« Previous Page