ਨਵਜੋਤ ਸਿੱਧੂ ਤੋਂ ਬਾਅਦ ਹੁਣ ਪ੍ਰਗਟ ਸਿੰਘ ਵੀ ….

ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਵਿਧਾਇਕ ਪ੍ਰਗਟ ਸਿੰਘ ਦਾ ਅਕਾਲੀ ਦਲ ਨਾਲੋਂ ਤੋੜ-ਵਿਛੋੜਾ ਲਗਭਗ ਤੈਅ ਹੈ ਅਤੇ ਉਨ੍ਹਾਂ ਵਲੋਂ 19 ਜੁਲਾਈ ਨੂੰ ਦਿੱਲੀ ਵਿਖੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਵਾਲੇ ਭਾਜਪਾ ਆਗੂ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੇ ਜਾਣ ਦੀ ਚਰਚਾ ਹੈ। ਜਾਣਕਾਰੀ ਅਨੁਸਾਰ ਸਿੱਧੂ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪ੍ਰਗਟ ਸਿੰਘ ਦਿੱਲੀ ਲਈ ਰਵਾਨਾ ਹੋ ਗਏ ਹਨ ਅਤੇ ਦੋਵਾਂ ਆਗੂਆਂ ਦੇ ਆਪਸ ‘ਚ ਨਿੱਘੇ ਸਬੰਧ ਹੋਣ ਕਾਰਨ ਇਹ ਸਮਝਿਆ ਜਾ ਰਿਹਾ ਹੈ ਕਿ ਉਹ ਅਗਲੀ ਰਣਨੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਹੀ ਬਣਾਉਣਗੇ।
ਬੀਬੀ ਸਿੱਧੂ ਦਾ ਦਾਅਵਾ: ਲਾਲ ਬੱਤੀ ਵਾਹਨਾਂ ‘ਚ ਨਸ਼ਿਆਂ ਦੀ ਸਪਲਾਈ; ਭਾਜਪਾ ਸਪੱਸ਼ਟੀਕਰਨ ਦੇਵੇ: ਆਪ

ਪੰਜਾਬ ‘ਚ ਲਾਲ ਬੱਤੀ ਵਾਲੇ ਵਾਹਨਾਂ ‘ਚ ਨਸ਼ਿਆਂ ਦੀ ਸਪਲਾਈ ਹੋਣ ਬਾਰੇ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਵੱਲੋਂ ਕੀਤੇ ਇੰਕਸ਼ਾਫਾਂ ਉੱਤੇ ਪ੍ਰਤੀਕਰਮ ਪ੍ਰਗਟਾਉਂਦਿਆਂ ‘ਆਮ ਆਦਮੀ ਪਾਰਟੀ’ (ਆਪ) ਨੇ ਅੱਜ ਕਿਹਾ ਹੈ ਕਿ ਇਸ ਮਾਮਲੇ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸਫ਼ਾਈ ਦੇਣੀ ਚਾਹੀਦੀ ਹੈ ਅਤੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।
ਸਿੱਧੂ ਪੰਜਾਬ ਭਾਜਪਾ ਦੀ ਕੋਰ ਕਮੇਟੀ ’ਚ ਸ਼ਾਮਲ, ਜੋਸ਼ੀ ਬਾਹਰ

ਰਾਜ ਸਭਾ ਮੈਂਬਰ ਨਵਜੋਤ ਸਿੰਘ ਸਿੱਧੂ ਮੁੜ ਸੂਬਾਈ ਸਿਆਸਤ ਵਿਚ ਆ ਗਏ ਹਨ, ਜਿਨ੍ਹਾਂ ਨੂੰ ਭਾਜਪਾ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਉਨ੍ਹਾਂ ਦੇ ਹਮਾਇਤੀ ਤੋਂ ਵਿਰੋਧੀ ਬਣੇ ਅਨਿਲ ਜੋਸ਼ੀ ਦੀ ਕਮੇਟੀ ਵਿਚੋਂ ਛਾਂਟੀ ਕਰ ਦਿੱਤੀ ਗਈ ਹੈ।
